ਪੂਜਨੀਕ ਗੁਰੂ ਜੀ ਦੇ ਆਗਮਨ ਦੀ ਖੁਸ਼ੀ ’ਚ ਲਾਏ ਪੌਦੇ

ਪੂਜਨੀਕ ਗੁਰੂ ਜੀ ਦੇ ਆਗਮਨ ਦੀ ਖੁਸ਼ੀ ’ਚ ਲਾਏ ਪੌਦੇ

ਫਾਜ਼ਿਲਕਾ (ਰਜਨੀਸ਼ ਰਵੀ)। ਪੂਜਨੀਕ ਗੁਰੂ ਜੀ ਦੇ ਬਰਨਾਵਾ ਆਸ਼ਰਮ ਆਗਮਨ ’ਤੇ ਸਾਧ-ਸੰਗਤ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਖ-ਵੱਖ ਤਰੀਕਿਆਂ ਦੇ ਨਾਲ ਆਪਣੀ ਖ਼ੁਸ਼ੀ ਦਾ ਇਜ਼ਹਾਰ ਕਰ ਰਹੀ ਹੈ। ਜਿਵੇਂ ਹੀ ਪੂਜਨੀਕ ਗੁਰੂ ਜੀ ਦੇ ਆਗਮਨ ਦੀ ਖ਼ਬਰ ਮਿਲੀ ਤਾਂ ਸਾਧ-ਸੰਗਤ ਵੱਲੋਂ ਮਾਨਵਤਾ ਕਾਰਜਾਂ ਤਹਿਤ ਫ਼ਾਜ਼ਿਲਕਾ ਸ਼ਹਿਰ ਵਿੱਚ ਸਾਧ-ਸੰਗਤ ਨਿਰਮਾਣ ਕੀਤੇ ਪਾਰਕ ਵਿੱਚ ਪੌਦੇ ਲਾ ਕੇ ਆਪਣੀ ਖੁਸ਼ੀ ਦਾ ਇਜਹਾਰ ਕੀਤਾ ।

ਇਸ ਮੌਕੇ ਪੌਦੇ ਲਗਾਉਣ ਦੀ ਸ਼ੁਰੂਆਤ ਕੌਂਸਲਰ ਵਨੀਤਾ ਗਾਂਧੀ ਇੰਸਾਂ ਵੱਲੋਂ ਕੀਤੀ ਗਈ। ਇਸ ਦੌਰਾਨ 45 ਮੈਂਬਰ ਗੁਰਦੀਪ ਸਿੰਘ ਪਟਵਾਰੀ ਜ਼ਿਲ੍ਹਾ 25 ਮੈਂਬਰ ਸੁਭਾਸ਼ ਇੰਸ਼ਾ ਬਲਾਕ ਭੰਗੀਦਾਸ ਪ੍ਰੇਮ ਚੰਦ ਵੱਲੋਂ ਪੂਜਨੀਕ ਗੁਰੂ ਜੀ ਦੇ ਆਗਮਨ ’ਤੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਸਾਧ ਸੰਗਤ ਵੱਲੋਂ ਕੀਤੇ ਜਾ ਰਹੇ ਮਨਵਤਾ ਭਲਾਈ ਦੇ ਕੰਮਾਂ ਅਤੇ ਢਾਈ ਏਕੜ ਚ ਬਣੇ ਇਸ ਪਾਰਕ ਬਾਰੇ ਵਿਸਥਾਰ ਨਾਲ ਦੱਸਿਆ ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵੱਖ ਵੱਖ ਸਮਿਤੀਆਂ ਦੇ ਸੇਵਾਦਾਰ ਮੌਜੂਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ