ਆਮ ਲੋਕਾਂ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਜਗ੍ਹਾ ਜੂਟ ਤੇ ਕੱਪੜੇ ਦੇ ਬੈਗ ਅਪਣਾਉਣ ਨੂੰ ਤਰਜ਼ੀਹ ਦੇਣ | Punjab Pollution
Punjab Pollution: (ਗੁਰਤੇਜ ਜੋਸ਼ੀ) ਮਾਲੇਰਕੋਟਲਾ। ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ.ਪੀ.ਸੀ.ਬੀ.) ਵੱਲੋਂ ਨਗਰ ਕੌਂਸਲ ਮਾਲੇਰਕੋਟਲਾ ਨਾਲ ਮਿਲ ਕੇ ਸਿੰਗਲ ਯੂਜ਼ ਪਲਾਸਟਿਕ, ਪਲਾਸਟਿਕ ਕੈਰੀ ਬੈਗ ਤੇ ਚਾਈਨਾ ਡੋਰ ਨੂੰ ਵੇਚਣ ਵਾਲਿਆਂ ਵਿਰੁੱਧ ਇੱਕ ਸਾਂਝੀ ਚੈਕਿੰਗ ਅਤੇ ਜਾਗਰੂਕਤਾ ਮੁਹਿੰਮ ਚਲਾਈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਐਸ.ਡੀ.ਓ ਅਮਨਦੀਪ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਅਪਰਅਪਾਰ ਸਿੰਘ ਦੀ ਅਗਵਾਈ ਵਿੱਚ ਗਠਿਤ ਟੀਮ ਵੱਲੋਂ ਸਥਾਨਕ ਬਜ਼ਾਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 55 ਕਿੱਲੋ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫੇ ਜ਼ਬਤ ਕੀਤੇ ਗਏ ਅਤੇ 12 ਚਲਾਨ ਵੀ ਕੱਟੇ ਗਏ ਅਤੇ ਦੁਕਾਨਦਾਰਾਂ ਨੂੰ ਚਾਇਨਾ ਡੋਰ ਨਾ ਵੇਚਣ ਲਈ ਵੀ ਜਾਗਰੂਕ ਕੀਤਾ ਗਿਆ।
ਇਹ ਵੀ ਪੜ੍ਹੋ: Punjab Kisan News: ਸੰਯੁਕਤ ਕਿਸਾਨ ਮੋਰਚੇ ਦੀਆਂ ਪੰਚਾਇਤਾਂ ’ਚ ਉਗਰਾਹਾਂ ਧੜੇ ਵੱਲੋਂ ਸ਼ਾਮਲ ਹੋਣ ਦਾ ਐਲਾਨ
ਇਸ ਮੌਕੇ ਸੈਨੇਟਰੀ ਇੰਸਪੈਕਟਰ ਗੁਰਿੰਦਰ ਪਾਲ ਸਿੰਘ, ਸੈਨੇਟਰੀ ਸੁਪਰਵਾਈਜ਼ਰ ਪਰਮਜੀਤ ਸਿੰਘ ਸੀ.ਐਫ ਰੋਹਿਤ ਅਤੇ ਰਾਜਪਾਲ ਕੌਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਤਿਆਰ ਕੀਤੇ ਟੈਂਪਲੈਟ ਵੀ ਵੰਡੇ ਗਏ । ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਐਸ.ਡੀ.ਓ ਅਮਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਲੇਰਕੋਟਲਾ ਨੂੰ ਪਲਾਸਟਿਕ ਮੁਕਤ ਬਣਾਉਣ ਦੀ ਦਿਸ਼ਾ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਥਾਨਕ ਪ੍ਰਸਾਸ਼ਨ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਆਉਂਣ ਵਾਲੀਆਂ ਪੀੜ੍ਹੀਆਂ ਨੂੰ ਸੁਗਾਤ ਵਜੋਂ ਸਵੱਛ ਵਾਤਾਵਰਣ ਦਿੱਤਾ ਜਾ ਸਕੇ ।
ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਿੰਗਲ-ਯੂਜ਼ ਪਲਾਸਟਿਕ ’ਤੇ ਨਿਰਭਰਤਾ ਨੂੰ ਘਟਾਉਣ ਲਈ ਪ੍ਰਸਾਸ਼ਨ ਦਾ ਸਹਿਯੋਗ ਦੇਣ ਦੇ ਨਾਲ ਨਾਲ ਵਾਤਾਵਰਣ ਪੱਖੀ ਬੈਗ ਦੀ ਵਰਤੋਂ ਨੂੰ ਤਰਜੀਹ ਦੇਣੀ ਚਾਹੀਦੀ ਹੈ। ਆਮ ਲੋਕਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਇਹਨਾਂ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਜਗਹਾ ਜੂਟ ਤੇ ਕੱਪੜੇ ਦੇ ਬੈਗ ਅਪਣਾਉਣ ਦੀ ਅਪੀਲ ਕੀਤੀ।