Punjab News: ਨਸ਼ਿਆਂ ਨੂੰ ਪੰਜਾਬ ’ਚੋਂ ਖ਼ਤਮ ਕਰਨ ਲਈ ਹਰ ਪਿੰਡ ’ਚ ਬਣਾਏ ਜਾਣਗੇ ਖੇਡ ਮੈਦਾਨ: ਸੌਂਦ

Tarunpreet Singh Saund
Punjab News: ਨਸ਼ਿਆਂ ਨੂੰ ਪੰਜਾਬ ’ਚੋਂ ਖ਼ਤਮ ਕਰਨ ਲਈ ਹਰ ਪਿੰਡ ’ਚ ਬਣਾਏ ਜਾਣਗੇ ਖੇਡ ਮੈਦਾਨ: ਸੌਂਦ

ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ ਐਲਾਨ, ਪਿੰਡਾਂ ਦੀ ਜ਼ਮੀਨ ’ਤੇ ਤਿਆਰ ਹੋਣਗੇ ਇਹ ਮੈਦਾਨ | Punjab News

Punjab News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਪਿੰਡਾਂ ਵਿੱਚ ਨਸ਼ੇ ਦੇ ਖ਼ਾਤਮੇ ਲਈ ਜਲਦ ਹੀ ਪਿੰਡਾਂ ਵਿੱਚ ਖੇਡ ਮੈਦਾਨ ਤਿਆਰ ਕੀਤੇ ਜਾਣਗੇ ਅਤੇ ਹਰ ਪਿੰਡ ਵਿੱਚ ਆਪਣਾ ਖ਼ੁਦ ਦਾ ਖੇਡ ਮੈਦਾਨ ਹੋਏਗਾ। ਨਸ਼ੇ ਵਿੱਚ ਲਗਣ ਦੀ ਥਾਂ ‘ਤੇ ਖਿਡਾਰੀ ਇਨਾਂ ਖੇਡ ਮੈਦਾਨਾਂ ਵਿੱਚ ਆਪਣਾ ਪਸੀਨਾ ਬਹਾਉਣਗੇ ਅਤੇ ਨਸ਼ੇ ਤੋਂ ਦੂਰ ਹੁੰਦੇ ਹੋਏ ਇੱਕ ਬਿਹਤਰ ਜੀਵਨ ਨੂੰ ਅਪਣਾਉਣ ਦੇ ਨਾਲ ਹੀ ਚੰਗਾ ਭਵਿੱਖ ਤਿਆਰ ਕਰਨਗੇ। ਇਨਾਂ ਖੇਡ ਮੈਦਾਨਾਂ ਨੂੰ ਤਿਆਰ ਕਰਨ ਲਈ ਪੰਚਾਇਤ ਦੀ ਜਮੀਨ ਦੀ ਵਰਤੋਂ ਕੀਤੀ ਜਾਏਗੀ ਅਤੇ ਇਸ ਸਬੰਧੀ ਜਲਦ ਹੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਏਗੀ।

ਇਹ ਖ਼ੁਲਾਸਾ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ ਹੈ। ਤਰੁਨਪ੍ਰੀਤ ਸਿੰਘ ਸੌਂਦ, ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੇ ਨਾਲ ਮੰਗਲਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਸਕੂਲਾਂ ਤੇ ਖੇਡ ਮੈਦਾਨਾਂ ਦਾ ਨਿਰੀਖਣ ਕਰਨ ਲਈ ਪੁੱਜੇ। ਇਸ ਮੌਕੇ ਗੱਲਬਾਤ ਕਰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਹੁਲਾਰਾ ਦੇਣ ਅਤੇ ਨਸ਼ਿਆਂ ਦੇ ਖ਼ਤਰੇ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਪਿੰਡ ਵਿੱਚ ਖੇਡ ਮੈਦਾਨ ਬਣਾਉਣ ਦਾ ਫੈਸਲਾ ਕਰ ਲਿਆ ਗਿਆ ਹੈ। Punjab News

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲਾਂ ਨੂੰ ਹੋਰ ਬਣਾਇਆ ਜਾਵੇਗਾ ਬਿਹਤਰ : ਮਨੀਸ਼ ਸਿਸੋਦੀਆ

ਉਨਾਂ ਕਿਹਾ ਕਿ ਸੂਬੇ ਦੇ ਕਰੀਬ 13000 ਪਿੰਡਾਂ ਵਿੱਚ ਇਹ ਖੇਡ ਮੈਦਾਨ ਪਿੰਡ ਦੇ ਨੌਜਵਾਨਾਂ ਦੀ ਮੰਗ ਅਨੁਸਾਰ ਬਣਾਏ ਜਾਣਗੇ, ਜਿਸ ਵਿੱਚ ਫੁੱਟਬਾਲ, ਕ੍ਰਿਕਟ, ਹਾਕੀ, ਐਥਲੈਟਿਕਸ, ਵਾਲੀਬਾਲ, ਹੈਂਡਬਾਲ ਆਦਿ ਖੇਡਾਂ ਦੇ ਮੈਦਾਨ ਸ਼ਾਮਿਲ ਹੋਣਗੇ। ਉਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਬਜਟ ਵਿੱਚ 979 ਕਰੋੜ ਰੁਪਏ ਰੱਖੇ ਗਏ ਹਨ।

ਇਹ ਵੀ ਪੜ੍ਹੋ: Kotkapura News: ਕੋਟਕਪੂਰਾ ਲੰਬੇ ਅਰਸੇ ਤੋਂ ਬੈਠੇ ਝੁੱਗੀਆਂ ਵਾਲਿਆਂ ’ਤੇ ਚੱਲਿਆ ਪੀਲਾ ਪੰਜਾ

ਸਰਕਾਰੀ ਪ੍ਰਾਇਮਰੀ ਸਕੂਲ ਚੱਕਲਾਂ ਦਾ ਦੌਰਾ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਤਿੰਨ ਸਾਲ ਪਹਿਲਾਂ, ਜਦੋਂ ਅਸੀਂ ਇਸ ਸਕੂਲ ਦਾ ਦੌਰਾ ਕੀਤਾ ਸੀ ਤਾਂ ਅਸੀਂ ਟੁੱਟੀਆਂ ਕੰਧਾਂ ਵਾਲੇ ਸਕੂਲ ਵੇਖੇ, ਨਾ ਬੈਂਚ, ਨਾ ਬਾਥਰੂਮ ਅਤੇ ਨਾ ਹੀ ਸਾਫ਼ ਪੀਣ ਵਾਲਾ ਪਾਣੀ ਸੀ ਪਰ ਅੱਜ ਇਸ ਸਕੂਲ ਵਿੱਚ ਵੱਡੇ ਪੱਧਰ ’ਤੇ ਬਦਲਾਅ ਦੇਖਣ ਨੂੰ ਮਿਲਿਆ ਹੈ। ਉਨਾਂ ਕਿਹਾ ਕਿ ਸਾਰੇ ਸਕੂਲ ਵਿੱਚ ਵਿਦਿਆਰਥੀਆ ਕੋਲ ਬੈਠਣ ਲਈ ਬੈਂਚ, ਖੇਡ ਮੈਦਾਨ, ਪਖਾਨੇ, ਉੱਚ-ਤਕਨੀਕੀ ਪ੍ਰਯੋਗਸ਼ਾਲਾਵਾਂ, ਲਾਇਬ੍ਰੇਰੀ ਅਤੇ ਸੁਰੱਖਿਅਤ ਚਾਰ ਦੀਵਾਰੀਆਂ ਹਨ। ਉਨਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲਾਂ ਨੂੰ ਹੋਰ ਵੀ ਜਿਆਦਾ ਬਿਹਤਰ ਬਣਾਇਆ ਜਾਵੇਗਾ। Punjab News