ਨਵੀਂ ਦਿੱਲੀ। ਸਰਕਾਰਾਂ ਸਮੇਂ ਸਮੇਂ ’ਤੇ ਸਕੀਮਾਂ ਚਲਾ ਕੇ ਲੋਕਾਂ ਨੂੰ ਲਾਭ ਪਹੁੰਚਾਉਣ ਦਾ ਕੰਮ ਕਰ ਰਹੀਆਂ ਹਨ। ਕੇਂਦਰ ਸਰਕਾਰ ਨੇ ਵੀ ਕਈ ਭਲਾਈ ਸਕੀਮਾਂ ਚਲਾਈਆਂ ਹੋਈਆਂ ਹਨ ਜਿਨ੍ਹਾਂ ਨਾਲ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਕਿਸਾਨਾਂ ਨੂੰ ਮਿਲਣ ਵਾਲੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਕਿਸ਼ਤ (16th installment of pm kisan) ਵੀ ਕਿਸਾਨਾਂ ਦੇ ਖਾਤਿਆਂ ਵਿੱਚ ਪਹੁੰਚ ਚੁੱਕੀ ਹੈ।
16th installment of pm kisan
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਮਹਾਂਰਾਸ਼ਟਰ ਦੇ ਯਵਤਮਾਲ ਤੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 16ਵੀਂ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। ਇਸ ਕਿਸ਼ਤ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ 21,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਟਰਾਂਸਫਰ ਕੀਤੀ ਗਈ ਸੀ, ਜਿਸ ਨਾਲ 9 ਕਰੋੜ ਤੋਂ ਵੱਧ ਕਿਸਾਨ ਪਰਿਵਾਰਾਂ ਨੂੰ 3 ਲੱਖ ਕਰੋੜ ਰੁਪਏ ਤੋਂ ਵੱਧ ਦੀ ਰਕਮ ਮਿਲੇਗੀ। ਇਸ ਰਾਹੀਂ ਮੱਧ ਪ੍ਰਦੇਸ਼ ਦੇ 79.51 ਲੱਖ ਕਿਸਾਨਾਂ ਨੂੂੰ 1787.12 ਕਰੋੜ ਰੁਪਏ ਵੰਡੇ ਗਏ ਹਨ। (16th installment of pm kisan)
16th installment of pm kisan
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਨੂੰ 5 ਸਾਲ ਪੂਰੇ ਹੋ ਗਏ ਹਨ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਫਰਵਰੀ 2019 ਵਿੱਚ ਸ਼ੁਰੂ ਕੀਤੀ ਗਈ ਸੀ ਤਾਂ ਜੋ ਦੇਸ਼ ਭਰ ਵਿੱਚ ਜ਼ਮੀਨ ਵਾਲੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਖੇਤੀ ਲੋੜਾਂ ਪੂਰੀਆਂ ਕਰਨ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। 16ਵੀਂ ਕਿਸ਼ਤ ਮੌਕੇ ਪੀਐੱਮ ਨੇ ਯਵਤਮਾਲ ਵਿੱਚ ਇੱਕ ਪ੍ਰੋਗਰਾਮ ਵਿੱਚ 16 ਕਿਸ਼ਤ ਵੰਡਣ ਦਾ ਐਲਾਨ ਕਰ ਦਿੱਤਾ। ਪ੍ਰਧਾਨ ਮੰਤਰੀ ਕਿਸਾਨ ਦੀ ਅਧਿਕਾਰਤ ਵੈੱਬਸਾਈਟ ਦੇ ਅਨੁਸਾਰ ਇਸ ਯੋਜਨਾ ਤਹਿਤ ਹੁਣ ਤੱਕ 11 ਕਰੋੜ ਕਿਸਾਨਾਂ ਨੂੰ 2.80 ਲੱਖ ਕਰੋੜ ਰੁਪਏ ਤੋਂ ਵੱਧ ਦੀ ਰਕਮ ਦਿੱਤੀ ਜਾ ਚੁੱਕੀ ਹੈ।
IND vs ENG : ਧਰਮਸ਼ਾਲਾ ‘ਚ ਟੀਮ ਇੰਡੀਆ ਕੋਲ ਇਤਿਹਾਸ ਰਚਣ ਦਾ ਮੌਕਾ