ਪੰਜਾਬ ਦੇ ਮੁੱਦਿਆਂ ’ਤੇ ਕਰਨਗੇ ਚਰਚਾ (PM Modi & Mann)
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ (PM Modi & Mann) ਛੇਤੀ ਪੰਜਾਬ ਦੇ ਮੁੱਦਿਆਂ ਦੇ ਹੱਲ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ। ਇਸ ਦੇ ਲਈ ਉਨਾਂ ਨੇ ਸਮਾਂ ਮੰਗਿਆ ਹੈ। ਭਗਵੰਤ ਮਾਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨਾਂ ਕਿਹਾ ਉਹ ਪੀਐਮ ਤੇ ਗ੍ਰਹਿ ਮੰਤਰੀ ਨਾਲ ਪੰਜਾਬ ਦੇ ਮੁੱਦਿਆਂ ’ਤੇ ਗੱਲਬਾਤ ਕਰਨਗੇ। ਜਿਕਰਯੋਗ ਹੈ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਧਾਈ ਦਿੱਤੀ ਸੀ।
ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੈਂ ਰਸਮੀ ਮੁਲਾਕਾਤ ਅਤੇ ਪੰਜਾਬ ਦੇ ਮੁੱਦਿਆਂ 'ਤੇ ਚਰਚਾ ਕਰਨ ਲਈ ਮਾਣਯੋਗ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਸਮਾਂ ਮੰਗਿਆ ਹੈ।
— Bhagwant Mann (@BhagwantMann) March 22, 2022
ਜਿਕਰਯੋਗ ਹੈ ਕਿ ਸੂਬੇ ਅਤੇ ਕੇਂਦਰ ਸਰਕਾਰ ਦਰਮਿਆਨ ਸਭ ਤੋਂ ਅਹਿਮ ਮੁੱਦਾ ਸਰਹੱਦੀ ਸੁਰੱਖਿਆ ਦਾ ਹੈ। ਪੰਜਾਬ ਅਤੇ ਖਾਸ ਕਰਕੇ ਪਾਕਿਸਤਾਨ ਤੋਂ ਸਰਹੱਦ ‘ਤੇ ਡਰੋਨਾਂ ਰਾਹੀਂ ਨਸ਼ਿਆਂ ਅਤੇ ਹਥਿਆਰਾਂ ਦੀ ਚੁਣੌਤੀ ਹੈ। ਬਾਰਡਰ ਦੀ ਜ਼ਿੰਮੇਵਾਰੀ ਬੀਐਸਐਫ ਦੀ ਹੈ ਪਰ ਪੰਜਾਬ ਪੁਲਿਸ ਵੀ ਉਨ੍ਹਾਂ ਦਾ ਸਾਥ ਦਿੰਦੀ ਹੈ। ਇਸ ਲਈ ਕੇਂਦਰ ਅਤੇ ਰਾਜ ਵਿਚਕਾਰ ਤਾਲਮੇਲ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਗੁਆਂਢੀ ਰਾਜਾਂ ਨਾਲ ਵਪਾਰ ਲਈ ਕੌਮਾਂਤਰੀ ਸਰਹੱਦ ਖੋਲ੍ਹਣ, ਜੀਐਸਟੀ ਵਿੱਚ ਪੰਜਾਬ ਦੀ ਹਿੱਸੇਦਾਰੀ ਸਮੇਤ ਕੇਂਦਰ ਨਾਲ ਸਬੰਧਿਤ ਕਈ ਮੁੱਦੇ ਪੰਜਾਬ ਲਈ ਅਹਿਮ ਹਨ। ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਪਹਿਲੀ ਵਾਰ ਪੀਐਮ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ