ਪੀਐਮ ਮੋਦੀ ਜੀ-7 ਸਿਖਰ ਸੰਮੇਲਨ ਲਈ ਇਟਲੀ ਪਹੁੰਚੇ, ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਨਾਲ ਕੀਤੀ ਮੁਲਾਕਾਤ

G-7 Summit
ਪੀਐਮ ਮੋਦੀ ਜੀ-7 ਸਿਖਰ ਸੰਮੇਲਨ ਲਈ ਇਟਲੀ ਪਹੁੰਚੇ, ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਨਾਲ ਕੀਤੀ ਮੁਲਾਕਾਤ

(ਏਜੰਸੀ) ਰੋਮ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਸਿਖਰ ਸੰਮੇਲਨ ’ਚ ਭਾਗ ਲੈਣ ਲਈ ਸ਼ੁੱਕਰਵਾਰ ਨੂੰ ਸਵੇਰੇ ਇਟਲੀ ਦੇ ਅਪੁਲੀਆ ਪਹੁੰਚੇ। ਪ੍ਰਧਾਨ ਮੰਤਰੀ ਨੇ ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵੇਂ ਆਗੂਆਂ ਨੇ ਹੱਥ ਜੋੜ ਕੇ ਇਕ ਦੂਜੇ ਦਾ ਸਵਾਗਤ ਕੀਤਾ।

ਇਹ ਵੀ ਪੜ੍ਹੋ: ਰਜਵਾਹਿਆਂ ’ਚ ਨਹਿਰੀ ਪਾਣੀ ਦੀ ਕਮੀ ਕਾਰਨ ਕਿਸਾਨਾਂ ਨੇ ਸਰਕਾਰ ਨੂੰ ਦਿੱਤੀ ਚਿਤਾਵਨੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੌਜ਼ਦੂ ਵਿਸ਼ਵ ਆਗੂਆਂ ਨਾਲ ਦੁਵੱਲੀ ਗੱਲਬਾਤ ਕਰਨਗੇ। ਪੀਐਮ ਮੋਦੀ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਪਹਿਲਾ ਵਿਦੇਸ਼ੀ ਦੌਰਾ ਹੈ। ਉਨ੍ਹਾਂ ਨੇ ‘ਐਕਸ’ ’ਤੇ ਪੋਸਟ ਕਰਕੇ ਕਿਹਾ, ‘ਜੀ-7 ਸਿਖ਼ਰ ਸੰਮੇਲਨ ’ਚ ਹਿੱਸਾ ਲੈਣ ਲਈ ਇਟਲੀ ਪਹੁੰਚਿਆ ਹਾਂ ਵਿਸ਼ਵ ਆਗੂਆਂ ਦੇ ਨਾਲ ਸਾਰਥਕ ਗੱਲਬਾਤ ’ਚ ਸ਼ਾਮਲ ਹੋਣ ਲਈ ਉਤਸ਼ਾਹਿਤ ਹਾਂ। ਅਸੀਂ ਨਾਲ ਮਿਲ ਕੇ ਵਿਸ਼ਵ ਮੁੱਦਿਆਂ ਨੂੰ ਸੰਬੋਧਨ ਕਰਨਾ ਚਾਹੁੰਦੇ ਹਾਂ ਅਤੇ ਬਿਹਤਰ ਭਵਿੱਖ ਲਈ ਅੰਤਰਰਾਸ਼ਟਰੀ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਚਾਹੁੰਦੇ ਹਾਂ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ‘ਐਕਸ’ ’ਤੇ ਕਿਹਾ ਕਿ ਜੀ-7 ’ਚ ਪ੍ਰਧਾਨ ਮੰਤਰੀ ਦੇ ਏਜੰਡੇ ’ਚ ਆਊਟਰੀਚ ਸੈਸ਼ਨ ’ਚ ਹਿੱਸਾ ਲੈਣਾ ਅਤੇ ਵੱਖ ਤੋਂ ਵਿਸ਼ਵ ਆਗੂਆਂ ਨਾਲ ਦੁਵੱਲੀ ਬੈਠਕਾਂ ਕਰਨਾ ਸ਼ਾਮਲ ਹੈ ਉਨ੍ਹਾਂ ਕਿਹਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਟਲੀ ਦੇ ਅਪੁਲੀਆ ’ਚ ਬਿ੍ਰੰਡਿਸੀ ਹਵਾਈ ਅੱਡੇ ’ਤੇ ਉਤਰੇ ਜਿੱਥੇ ਉਨ੍ਹਾਂ ਦੇ ਨਿੱਘਾ ਸਵਾਗਤ ਕੀਤਾ ਗਿਆ।