ਮੋਦੀ ਨੇ ਚੱਕਰਵਾਤ ‘ਤੇ ਤਮਿਲਨਾਡੂ ਤੇ ਪੇਡੂਚੇਰੀ ਦੇ ਮੁੱਖ ਮੰਤਰੀਆਂ ਨਾਲ ਕੀਤੀ ਗੱਲ
ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਵਾਰ ਚੱਕਰਵਾਤ ਦੇ ਮੱਦੇਨਜ਼ਰ ਪੈਦਾ ਹੋਈ ਸਥਿਤੀ ਸਬੰਧੀ ਤਮਿਲਨਾਡੂ ਤੇ ਪੇਡੂਚੇਰੀ ਦੇ ਮੁੱਖ ਮੰਤਰੀਆਂ ਨਾਲ ਗੱਲ ਕੀਤੀ ਹੈ ਤੇ ਉਨ੍ਹਾਂ ਕੇਂਦਰ ਵੱਲੋਂ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ ਹੈ।
ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਕੋਰੋਨਾ ਦੇ ਵਧਦੇ ਕਹਿਰ ਤੋਂ ਪੈਦਾ ਹੋਈ ਸਥਿਤੀ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਬੈਠਕ ਕਰ ਰਹੇ ਹਨ। ਇਸ ਬੈਠਕ ਦੌਰਾਨ ਮੋਦੀ ਨੇ ਤਮਿਲਨਾਡੂ ਦੇ ਮੁੱਖ ਮੰਤਰੀ ਈ ਪਲਾਨੀਸਵਾਮੀ ਤੇ ਪੇਡੂਚੇਰੀ ਦੇ ਮੁੱਖ ਮੰਤਰੀ ਵੀ. ਨਾਰਾਇਣਸਵਾਮੀ ਨਾਲ ਚੱਕਰਵਾਤ ਨਾਲ ਪੈਦਾ ਹੋਏ ਹਾਲਾਤਾਂ ‘ਤੇ ਵੀ ਗੱਲ ਕੀਤੀ। ਪ੍ਰਧਾਨ ਮੰਤਰੀ ਮੀਟਿੰਗ ਦੌਰਾਨ ਸੂਬੇ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰ ਰਹੇ ਹਨ ਤੇ ਹਰ ਸੂਬੇ ਦੇ ਮੁੱਖ ਮੰਤਰੀਆਂ ਨਾਲ ਕੋਰੋਨਾ ਨਾਲ ਨਜਿੱਠਣ ਲਈ ਵਿਚਾਰ-ਵਟਾਂਦਰਾ ਕਰ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.