ਵਾਰਾਣਸੀ। ਲੋਕ ਸਭਾ ਚੋਣਾਂ ਦੀਆਂ ਚੌਥੇ ਗੇੜ ਦੀਆਂ ਚੋਣਾਂ ਮੁਕੰਮਲ ਹੋ ਚੁੱਕੀਆਂ ਹਨ। ਇਸ ਦੌਰਾਨ ਆਖਰੀ ਗੇੜ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਤੋਂ ਲੋਕ ਸਭਾ ਹਲਕੇ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਉਨ੍ਹਾਂ ਅੱਜ ਸਵੇਰੇ ਗੰਗਾ ਕਿਨਾਰੇ ਦਸ਼ਾਸ਼ਵਮੇਧ ਘਾਟ ’ਤੇ ਪੂਜਾ ਕੀਤੀ ਅਤੇ ਕਾਲ ਭੈਰਵ ਮੰਦਰ ਦੇ ਦਰਸ਼ਨ ਕੀਤੇ। (PM Modi Nomination)
ਕਾਲ ਭੈਰਵ ਦਾ ਆਸ਼ੀਰਵਾਦ ਲੈ ਕੇ ਪ੍ਰਧਾਨ ਮੰਤਰੀ ਮੋਦੀ ਨੇ ਨਾਮਜ਼ਦਗੀ ਪੱਤਰ ਭਰਿਆ। ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਵਾਰਾਣਸੀ ਤੋਂ ਮੌਜ਼ੂਦਾ ਸੰਸਦ ਮੈਂਬਰ ਤੇ ਉਮੀਦਵਾਰ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ ਪੱਤਰ ਭਰਨ ਨੂੂੰ ਸਬੰਧੀ ਵਾਰਾਣਸੀ ਵਿੰਚ ਕਲੈਕਟਰੇਟ ਕੰਪਲੈਕਸ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ। ਪ੍ਰਧਾਨ ਮੰਤਰੀ ਨਾਲ ਇਸ ਦੌਰਾਨ ਅਮਿਤ ਸ਼ਾਹ, ਰਾਜਨਾਥ ਸਿੰਘ, ਚਿਰਾਗ ਪਾਸਵਾਨ, ਰਾਮਦਾਸ ਅਠਾਵਲੇ, ਏਕਨਾਥ ਸ਼ਿੰਦੇ ਅਤੇ ਯੋਗੀ ਅਦਿੱਤਿਆਨਾਥ ਸਮੇਤ ਕਈ ਦਿੱਗਜ ਮੌਜ਼ੂਦ ਸਨ।
Also Read : BJP ਉਮੀਦਵਾਰ ਪਰਨੀਤ ਕੌਰ ਦੀ ਕਿੰਨੀ ਹੈ ਜਾਇਦਾਦ? ਜਾਣੋ ਪੂਰੀ Detail