ਪੀਐਮ ਮੋਦੀ ਨੇ ਵਾਰਾਣਸੀ ਨੂੰ ਦਿੱਤੀ 1583 ਕਰੋੜ ਦੀ ਸੌਗਾਤ

ਵਿਕਾਸ ਯੋਜਨਾਵਾਂ ਦਾ ਉਦਘਾਟਨ ਤੇ ਨੀਂਹ ਪੱਥਰ

ਵਾਰਾਣਸੀ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਆਪਣੇ ਸੰਸਦੀ ਹਲਕੇ ਵਾਰਾਣਸੀ ਵਿਚ ਸੈਰ ਸਪਾਟਾ, ਪਾਣੀ, ਸਿਹਤ, ਆਵਾਜਾਈ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ 1583 ਕਰੋੜ Wਪਏ ਦੀਆਂ ਵਿਕਾਸ ਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਬਨਾਰਸ ਹਿੰਦੂ ਯੂਨੀਵਰਸਿਟੀ (ਬੀਐੱਚਯੂ) ਕੈਂਪਸ ਦੇ ਆਈਆਈਟੀ ਗਰਾਉਂਡ ਵਿਖੇ ਆਯੋਜਿਤ ਇਕ ਜਨਤਕ ਮੀਟਿੰਗ ਵਿਚ ਰਿਮੋਟ ਰਾਹੀਂ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਮੌਕੇ ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ ਅਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਭਾਰਤੀ ਜਨਤਾ ਪਾਰਟੀ ਦੇ ਹੋਰ ਮੰਤਰੀ ਅਤੇ ਨੇਤਾ ਮੌਜੂਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ।