‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਪੀਐਮ ਮੋਦੀ ਦੀ ਮਾਂ ਲਈ ਕੀਤੀ ਦੁਆ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਨਰਿੰਦਰ ਮੋਦੀ ਦੀ ਮਾਂ ਹੀਰਾ ਬਾ (Heeraben Modi) ਨੂੰ ਸਿਹਤ ਵਿਗੜਨ ਤੋਂ ਬਾਅਦ ਬੁੱਧਵਾਰ ਸਵੇਰੇ ਇੱਥੋਂ ਦੇ ਨਿਜੀ ਹਸਪਤਾਲ ਯੂਐਨ ਮਹਿਤਾ ਇੰਸਟੀਚਿਊਟ ਆਫ਼ ਕਾਰਡੀਓਲਾਜੀ ਐਂਡ ਰਿਸਰਚ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਹਸਪਤਾਲ ਦੇ ਸੂਤਰਾਂ ਅਨੁਸਾਰ ਸ੍ਰੀਮਤੀ ਹੀਰਾ ਬਾ ਦੀ ਸਿਹਤ ਵਿੱਚ ਹੁਣ ਸੁਧਾਰ ਹੋ ਰਿਹਾ ਹੈ। ਸੀਨੀਅਰ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਦੂਜੇ ਪਾਸੇ ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਟਵੀਟ ਕਰਕੇ ਪੀਐਮ ਮੋਦੀ ਦੀ ਮਾਂ ਦੀ ਸਿਹਤ ਸਬੰਧੀ ਟਵੀਟ ਕੀਤਾ। ਰੂਹ ਦੀ ਨੇ ਲਿਖਿਆ ਕਿ ਦੇ ਛੇਤੀ ਸਿਹਤਮੰਦ ਹੋਣ ਲਈ ਮੇਰੀ ਹਾਰਦਿਕ ਪ੍ਰਾਰਥਨਾ ਹੈ। ਉਹ ਛੇਤੀ ਠੀਕ ਹੋਣ ਤੇ ਤੰਦਰੁਸਤ ਰਹਿਣ।
Extending my heartfelt prayers for the speedy recovery of #HeerabenModi! May she recover soon and stay healthy!
— Honeypreet Insan (@insan_honey) December 28, 2022
ਮੋਦੀ ਮਾਂ ਦਾ ਹਾਲ-ਚਾਲ ਪੁੱਛਣ ਹਸਪਤਾਲ ਪਹੁੰਚੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਾਂ ਹੀਰਾ ਬਾ (Heeraben Modi) ਦਾ ਹਾਲ-ਚਾਲ ਜਾਣਨ ਲਈ ਬੁੱਧਵਾਰ ਨੂੰ ਯੂ ਐਨ ਮੇਹਤਾ ਇੰਸਟੀਚਿਊਟ ਆਫ ਕਾਰਡੀਓਲੋਜੀ ਐਂਡ ਰਿਸਰਚ ਸੈਂਟਰ ਪਹੁੰਚੇ। ਸ਼੍ਰੀਮਤੀ ਹੀਰਾ ਬਾ ਦੀ ਤਬੀਅਤ ਵਿਗੜਨ ‘ਤੇ ਸਵੇਰੇ ਇਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਦੇ ਬੁਲੇਟਿਨ ਮੁਤਾਬਕ ਪ੍ਰਧਾਨ ਮੰਤਰੀ ਦੀ ਮਾਂ ਦੀ ਸਿਹਤ ਸਥਿਰ ਹੈ। ਸੀਨੀਅਰ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਸ਼੍ਰੀਮਤੀ ਹੀਰਾ ਬਾ ਦੀ ਉਮਰ 99 ਸਾਲ ਤੋਂ ਵੱਧ ਹੈ।
ਮੋਦੀ ਨੇ 4 ਦਸੰਬਰ ਨੂੰ ਹੀਰਾਬੇਨ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦਾ ਆਸ਼ੀਰਵਾਦ ਲਿਆ
ਪੀਐਮ ਮੋਦੀ ਨੇ ਗੁਜਰਾਤ ਚੋਣਾਂ ਲਈ ਵੋਟਿੰਗ ਦੌਰਾਨ 4 ਦਸੰਬਰ ਨੂੰ ਗਾਂਧੀਨਗਰ ਵਿੱਚ ਆਪਣੀ ਮਾਂ ਹੀਰਾਬੇਨ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਮਾਤਾ ਦੇ ਚਰਨ ਛੂਹ ਕੇ ਅਸ਼ੀਰਵਾਦ ਲਿਆ ਅਤੇ ਉਨ੍ਹਾਂ ਨਾਲ ਬੈਠ ਕੇ ਚਾਹ ਪੀਤੀ। ਗੁਜਰਾਤ ਚੋਣਾਂ ਤੋਂ ਪਹਿਲਾਂ ਮੋਦੀ ਨੇ 18 ਜੂਨ ਨੂੰ ਆਪਣੀ ਮਾਂ ਨਾਲ ਉਨ੍ਹਾਂ ਦੇ 100ਵੇਂ ਜਨਮ ਦਿਨ ’ਤੇ ਮੁਲਾਕਾਤ ਕੀਤੀ ਸੀ। ਇਸ ਤੋਂ ਪਹਿਲਾਂ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਅਤੇ 12 ਮਾਰਚ ਨੂੰ ਗੁਜਰਾਤ ਦੇ ਦੋ ਦਿਨਾਂ ਦੌਰੇ ’ਤੇ ਸਨ ਤਾਂ ਉਹ 11 ਮਾਰਚ ਨੂੰ ਰਾਤ 9 ਵਜੇ ਮਾਂ ਹੀਰਾਬਾ ਨੂੰ ਮਿਲਣ ਗਾਂਧੀਨਗਰ ਪਹੁੰਚੇ, ਜਿੱਥੇ ਉਨ੍ਹਾਂ ਨੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਪੀਐਮ ਮੋਦੀ ਨੇ ਉਨ੍ਹਾਂ ਨਾਲ ਖਿਚੜੀ ਖਾਧੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ