ਸਾਰੇ ਸੂਬੇ ਪੈਟਰੋਲ-ਡੀਜ਼ਲ ’ਤੇ ਵੈਟ ਘਟਾਉਣ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਸੂਬਿਆਂ ਨੂੰ ਪੈਟਰੋਲ-ਡੀਜ਼ਲ (Petrol Diesel) ’ਤੇ ਵੈਟ ਘਟਾਉਣ ਦੀ ਅਪੀਲ ਕਰਦਿਆਂ ਬੁੱਧਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਦੇ ਆਰਥਿਕ ਫੈਸਲੇ ਦਾ ਲਾਭ ਸਾਰੇ ਨਾਗਰਿਕਾਂ ਨੂੰ ਮਿਲਣਾ ਚਾਹੀਦੀ ਹੈ। ਮੋਦੀ ਨੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਨਾਲ ਕੋਵਿਡ ਸਥਿਤੀ ਸਮੀਖਿਆ ਬੈਠਕ ’ਚ ਕਿਹਾ ਕਿ ਬਦਲਦੇ ਵਿਸ਼ਵ ਹਾਲਾਤਾਂ ’ਚ ਭਾਰਤੀ ਅਰਥ ਵਿਵਸਥਾ ਦੀ ਮਜ਼ਬੂਤੀ ਲਈ ਕੇਂਦਰ ਤੇ ਸੂਬਾ ਸਰਕਾਰਾਂ ਦੇ ਆਰਥਿਕ ਫੈਸਲੇ ’ਚ ਤਾਲਮੇਲ ਜ਼ਰੂਰੀ ਹੈ। ਅਜਿਹੇ ਪਰਦ੍ਰਿਸ਼ ’ਚ ਸਹਿਕਾਰੀ ਸੰਘਵਾਦ ਮਹੱਤਵਪੂਰਨ ਬਣ ਜਾਂਦਾ ਹੈ।
ਪੈਟਰੋਲ ਅਤੇ ਡੀਜ਼ਲ (Petrol Diesel) ਦੀਆਂ ਕੀਮਤਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਦੀਆਂ ਕੀਮਤਾਂ ਨੂੰ ਘਟਾਉਣ ਲਈ ਕੇਂਦਰ ਸਰਕਾਰ ਨੇ ਉਨ੍ਹਾਂ ‘ਤੇ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ ਅਤੇ ਰਾਜ ਸਰਕਾਰਾਂ ਨੂੰ ਵੀ ਵੈਟ ਘਟਾਉਣ ਦੀ ਬੇਨਤੀ ਕੀਤੀ ਸੀ। ਕੁਝ ਰਾਜਾਂ ਨੇ ਵੈਟ ਘਟਾਇਆ ਪਰ ਕੁਝ ਨੇ ਆਮ ਲੋਕਾਂ ਨੂੰ ਲਾਭ ਨਹੀਂ ਦਿੱਤੇ। ਇਸ ਕਾਰਨ ਗੁਆਂਢੀ ਰਾਜਾਂ ਨੂੰ ਵੀ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਕਰਨਾਟਕ ਅਤੇ ਹਰਿਆਣਾ ਵਰਗੇ ਰਾਜਾਂ ਨੇ ਵੈਟ ਘਟਾ ਕੇ ਮਾਲੀਏ ਦਾ ਨੁਕਸਾਨ ਚੁੱਕ ਕੇ ਲੋਕਾਂ ਨੂੰ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੁਝ ਰਾਜਾਂ ਨੇ ਕੁਝ ਕਾਰਨਾਂ ਕਰਕੇ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ’ਚ ਕਟੌਤੀ ਨਹੀਂ ਕੀਤੀ।
ਨਵੰਬਰ ‘ਚ ਕੇਂਦਰ ਨੇ ਈਂਧਨ ‘ਤੇ ਐਕਸਾਈਜ਼ ਡਿਊਟੀ ਘਟਾਈ ਸੀ
ਮੋਦੀ ਨੇ ਰੂਸ-ਯੂਕਰੇਨ ਯੁੱਧ ਦਾ ਜ਼ਿਕਰ ਕਰਦੇ ਹੋਏ ਮੋਦੀ ਨੇ ਕਿਹਾ ਕਿ ਅਜਿਹੀ ਸਥਿਤੀ ‘ਚ ਕੇਂਦਰ ਅਤੇ ਰਾਜਾਂ ਵਿਚਾਲੇ ਸਬੰਧ ਬਹੁਤ ਮਹੱਤਵਪੂਰਨ ਹਨ। ਜੰਗ ਨੇ ਸਪਲਾਈ ਚੇਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਵੰਬਰ ‘ਚ ਕੇਂਦਰ ਨੇ ਈਂਧਨ ‘ਤੇ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ ਅਤੇ ਸੂਬਿਆਂ ਨੂੰ ਵੀ ਅਜਿਹਾ ਕਰਨ ਦੀ ਅਪੀਲ ਕੀਤੀ ਗਈ ਸੀ। ਉਨ੍ਹਾਂ ਕਿਹਾ, ‘ਮੈਂ ਕਿਸੇ ਦੀ ਆਲੋਚਨਾ ਨਹੀਂ ਕਰ ਰਿਹਾ ਹਾਂ, ਪਰ ਮੈਂ ਮਹਾਰਾਸ਼ਟਰ, ਪੱਛਮੀ ਬੰਗਾਲ, ਤੇਲੰਗਾਨਾ, ਆਂਧਰਾ ਪ੍ਰਦੇਸ਼, ਕੇਰਲ, ਝਾਰਖੰਡ ਅਤੇ ਤਾਮਿਲਨਾਡੂ ਨੂੰ ਵੈਟ ਘਟਾਉਣ ਦੀ ਬੇਨਤੀ ਕਰ ਰਿਹਾ ਹਾਂ ਤਾਂ ਜੋ ਆਮ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ।
ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਾਜ਼ਰ ਸਨ। ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ