ਪੀਐਮ ਮੋਦੀ ਰਾਤ 8:30 ਵਜੇ ਵਰਲਡ ਇਕਨਾਮਿਕ ਫੋਰਮ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ

World Economic Forum Sachkahoon

ਪੀਐਮ ਮੋਦੀ ਰਾਤ 8:30 ਵਜੇ ਵਰਲਡ ਇਕਨਾਮਿਕ ਫੋਰਮ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ

ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਭਾਰਤੀ ਸਮੇਂ ਅਨੁਸਾਰ ਰਾਤ ਸਾਢੇ ਅੱਠ ਵਜੇ (World Economic Forum) ਵਿਸ਼ਵ ਆਰਥਿਕ ਫੋਰਮ ਦੀ ਦਾਵੋਸ ਕਾਨਫਰੰਸ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਦੁਨੀਆਂ ਦੀ ਮੌਜ਼ੂਦਾ ਸਥਿਤੀ ’ਤੇ ਵਿਸ਼ੇਸ਼ ਸੰਬੋਧਨ ਕਰਨਗੇ। ਇੱਕ ਸਰਕਾਰੀ ਰੀਲੀਜ਼ ਦੇ ਅਨੁਸਾਰ, ਇਹ ਵਰਚੁਅਲ ਪ੍ਰੋਗਰਾਮ 17 ਤੋਂ 21 ਜਨਵਰੀ ਤੱਕ ਚੱਲੇਗਾ।

ਇਸ ਸਮਾਗਮ (World Economic Forum) ਨੂੰ ਸੰਬੋਧਨ ਕਰਨ ਵਾਲੇ ਵੱਖ-ਵੱਖ ਰਾਸ਼ਟਰਾਂ ਦੇ ਮੁਖੀਆਂ ਵਿੱਚ ਜਾਪਾਨ ਦੇ ਪ੍ਰਧਾਨ ਮੰਤਰੀ ਕਿਸ਼ਿਦਾ ਫੂਮਿਓ, ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਉਰਸੁਆ ਵਾਨ ਡੇਰ ਲੇਅਨ, ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ, ਇੰਡੋਨੇਸ਼ੀਆ ਦੇ ਰਾਸ਼ਟਰਪਤੀ ਜੋਕੋ ਵਿਡੋਡੋ, ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਤਾਲੀ ਬੇਨੇਟ, ਪੀਪਲਜ਼ ਰੀਪਬਲਿਕ ਆਫ਼ ਚੀਨ ਦੇ ਰਾਸ਼ਟਰਪਤੀ ਸ਼੍ਰੀ ਸ਼ੀ ਜਿਨਪਿੰਗ ਅਤੇ ਹੋਰ ਸ਼ਾਮਲ ਹਨ। ਇਸ ਸਮਾਗਮ ਵਿੱਚ ਉਦਯੋਗ ਜਗਤ ਦੀਆਂ ਪ੍ਰਮੁੱਖ ਹਸਤੀਆਂ, ਅੰਤਰਰਾਸ਼ਟਰੀ ਸੰਸਥਾਵਾਂ ਅਤੇ ਸਿਵਲ ਸੋਸਾਇਟੀ ਦੀ ਭਾਗੀਦਾਰੀ ਵੀ ਦੇਖਣ ਨੂੰ ਮਿਲੇਗੀ, ਜੋ ਅੱਜ ਦੁਨੀਆਂ ਦੀਆਂ ਵਰਤਮਾਨ ਮਹੱਤਵਪੂਰਨ ਚੁਣੌਤੀਆਂ ’ਤੇ ਵਿਚਾਰ-ਵਟਾਂਦਰਾਂ ਕਰਨਗੇ ਅਤੇ ਉਹਨਾਂ ਨਾਲ ਨਜਿੱਠਣ ਦੇ ਤਰੀਕਿਆਂ ’ਤੇ ਚਰਚਾ ਕਰਨਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ