PM Narendra Modi: PM ਮੋਦੀ ਇਸ ਦਿਨ ਆਉਣਗੇ ਚੰਡੀਗੜ੍ਹ, ਨਵੇਂ ਕਾਨੂੰਨ ਦੀ ਕਰਨਗੇ ਸਮੀਖਿਆ

PM Narendra Modi
PM Narendra Modi: PM ਮੋਦੀ ਇਸ ਦਿਨ ਆਉਣਗੇ ਚੰਡੀਗੜ੍ਹ, ਨਵੇਂ ਕਾਨੂੰਨ ਦੀ ਕਰਨਗੇ ਸਮੀਖਿਆ

ਕੇਂਦਰ ਸਰਕਾਰ ਵੱਲੋਂ 3 ਨਵੇਂ ਅਪਰਾਧਿਕ ਕਾਨੂੰਨ ਨੂੰ ਕੀਤਾ ਗਿਆ ਸੀ ਪਾਸ | PM Narendra Modi

  • ਪੰਜਾਬ ਮੌਕੇ ਦਾ ਫਾਇਦਾ ਲੈਂਦੇ ਹੋਏ ਚੁੱਕ ਸਕਦਾ ਐ ਨਵੀਂ ਹਰਿਆਣਾ ਵਿਧਾਨ ਸਭਾ ਦੀ ਜਮੀਨ ਦਾ ਮੁੱਦਾ

ਚੰਡੀਗੜ੍ਹ (ਅਸ਼ਵਨੀ ਚਾਵਲਾ)। PM Narendra Modi: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਾਮੀ 3 ਦਸੰਬਰ ਨੂੰ ਚੰਡੀਗੜ੍ਹ ਆ ਰਹੇ ਹਨ ਅਤੇ ਪ੍ਰਧਾਨ ਮੰਤਰੀ ਆਪਣੇ ਇਸ ਦੌਰੇ ਦੇ ਦੌਰਾਨ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ 3 ਨਵੇਂ ਅਪਰਾਧਿਕ ਕਾਨੂੰਨ ਦੀ ਸਮੀਖਿਆ ਕਰਨਗੇ। ਪ੍ਰਧਾਨ ਮੰਤਰੀ ਦੇ ਇਸ ਦੌਰੇ ਨੂੰ ਦੇਖਦੇ ਹੋਏ ਕੇਂਦਰੀ ਏਜੰਸੀਆਂ ਨੇ ਹੁਣ ਤੋਂ ਹੀ ਚੰਡੀਗੜ੍ਹ ਵਿਖੇ ਜੁਟ ਗਈਆਂ ਹਨ ਤੇ ਚੰਡੀਗੜ੍ਹ ਦੇ ਪੰਜਾਬ ਇੰਜੀਨੀਅਰਿੰਗ ਕਾਲਜ ’ਚ ਤਿਆਰੀਆਂ ਸ਼ੁਰੂ ਕਰ ਦਿੱਤਾ ਗਿਆ ਹੈ। PM Narendra Modi

ਇਹ ਖਬਰ ਵੀ ਪੜ੍ਹੋ : School Holiday: ਭਲਕੇ ਇਹ ਸੂਬੇ ’ਚ ਬੰਦ ਰਹਿਣਗੇ ਸਾਰੇ ਸਕੂਲ, ਵੇਖੋ

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਇੰਜੀਨੀਅਰਿੰਗ ਕਾਲਜ ਵਿੱਚ ਹੋਣ ਵਾਲੇ ਇਸ ਪ੍ਰੋਗਰਾਮ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹੈਲੀਕਾਪਟਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਸਾਹਮਣੇ ਉਤਾਰਨ ਦੀ ਤਿਆਰੀ ਕੀਤੀ ਜਾ ਰਹੀ ਸੀ ਪਰ ਉਸ ਥਾਂ ਨੂੰ ਸੁਰੱਖਿਆ ਏਜੰਸੀਆਂ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਠੀਕ ਨਾ ਹੋਣ ਕਰਕੇ ਪਾਸ ਨਹੀਂ ਕੀਤਾ ਗਿਆ ਹੈ। ਇਸ ਲਈ ਪੰਜਾਬ ਇੰਜੀਨੀਅਰਿੰਗ ਕਾਲਜ ਦੇ ਅੰਦਰ ਹੀ ਆਰਜ਼ੀ ਰੂਪ ਵਿੱਚ ਹੈਲੀਪੈਡ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਦੌਰੇ ਦੇ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਰਾਜਪਾਲ ਤੋਂ ਇਲਾਵਾ ਦੋਵਾਂੇ ਸੂਬਿਆਂ ਦੇ ਮੁੱਖ ਮੰਤਰੀ ਵੀ ਹਾਜ਼ਰ ਰਹਿਣਗੇ। PM Narendra Modi

ਇਸ ਲਈ ਇਹ ਵੀ ਅੰਦਾਜ਼ਾ ਲਾਇਆ ਜਾ ਸਕਦਾ ਹੈ। ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਮੌਕੇ ਦਾ ਫਾਇਦਾ ਲੈਂਦੇੇ ਹੋਏ ਪ੍ਰਧਾਨ ਮੰਤਰੀ ਨਾਲ ਹਰਿਆਣਾ ਵਿਧਾਨ ਸਭਾ ਲਈ ਦਿੱਤੀ ਜਾਣ ਵਾਲੀ ਜਮੀਨ ਦਾ ਮੁੱਦਾ ਵੀ ਚੁੱਕ ਸਕਦੇ ਹਨ, ਕਿਉਂਕਿ ਇਸ ਜਮੀਨ ਨੂੰ ਗ੍ਰਹਿ ਵਿਭਾਗ ਵਲੋਂ ਪਾਸ ਕਰਕੇ ਦਿੱਤਾ ਜਾ ਰਿਹਾ ਹੈ ਅਤੇ 3 ਦਸੰਬਰ ਵਾਲਾ ਪ੍ਰੋਗਰਾਮ ਵੀ ਗ੍ਰਹਿ ਵਿਭਾਗ ਦਾ ਹੀ ਹੈ। ਇਸ ਲਈ ਮੌਕੇ ‘ਤੇ ਗ੍ਰਹਿ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਰਹਿਣਗੇ। ਗ੍ਰਹਿ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇੱਕ ਹੀ ਪ੍ਰੋਗਰਾਮ ਹੋਣ ਕਰਕੇ ਪੰਜਾਬ ਵਲੋਂ ਜੋਰ ਪਾਇਆ ਜਾ ਸਕਦਾ ਹੈ ਕਿ ਪ੍ਰਧਾਨ ਮੰਤਰੀ ਮੌਕੇ ’ਤੇ ਹੀ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਨੂੰ ਕੋਈ ਆਦੇਸ਼ ਜਾਰੀ ਕਰਨ। PM Narendra Modi