ਪੀਐਮ ਮੋਦੀ ਬੁੱਧਵਾਰ ਨੂੰ ਹਰਿਆਣਾ, ਪੰਜਾਬ ਦਾ ਦੌਰਾ ਕਰਨਗੇ

ਪੀਐਮ ਮੋਦੀ ਬੁੱਧਵਾਰ ਨੂੰ ਹਰਿਆਣਾ, ਪੰਜਾਬ ਦਾ ਦੌਰਾ ਕਰਨਗੇ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਬੁੱਧਵਾਰ ਨੂੰ ਹਰਿਆਣਾ ਅਤੇ ਪੰਜਾਬ ਦਾ ਦੌਰਾ ਕਰਨਗੇ ਅਤੇ ਇਨ੍ਹਾਂ ਰਾਜਾਂ ਵਿੱਚ ਦੋ ਮਹੱਤਵਪੂਰਨ ਸਿਹਤ ਸਹੂਲਤਾਂ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਬਿਆਨ ਮੁਤਾਬਕ ਮੋਦੀ ਬੁੱਧਵਾਰ ਨੂੰ ਸਵੇਰੇ 11 ਵਜੇ ਹਰਿਆਣਾ ਦੇ ਫਰੀਦਾਬਾਦ ਵਿੱਚ ਅੰਮ੍ਰਿਤਾ ਹਸਪਤਾਲ ਦਾ ਉਦਘਾਟਨ ਕਰਨਗੇ। ਹਸਪਤਾਲ ਦਾ ਪ੍ਰਬੰਧ ਮਾਤਾ ਅਮ੍ਰਿਤਾਨੰਦਮਈ ਮੱਠ ਵੱਲੋਂ ਕੀਤਾ ਜਾਵੇਗਾ। ਇਹ ਸੁਪਰ ਸਪੈਸ਼ਲਿਟੀ ਹਸਪਤਾਲ 2600 ਬਿਸਤਰਿਆਂ ਦਾ ਹੈ। ਹਸਪਤਾਲ ਦੀ ਉਸਾਰੀ ‘ਤੇ 6000 ਕਰੋੜ ਰੁਪਏ ਦੀ ਲਾਗਤ ਆਉਣ ਦਾ ਅਨੁਮਾਨ ਹੈ।

ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਹਾਲੀ ਜਾਣਗੇ ਅਤੇ ਉੱਥੇ ਮੁਲੱਲਾਨਪੁਰ, ਨਿਊ ਚੰਡੀਗੜ੍ਹ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ (ਮੁਹਾਲੀ) ’ਚ ਲਗਭਗ ਸਵਾ ਦੋ ਵਜੇ ‘ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ’ ਦਾ ਉਦਘਾਟਨ ਕਰਨਗੇ। ਨਟਿਸ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਵੱਲੋਂ ਫਰੀਦਾਬਾਦ ਵਿੱਚ ਅੰਮ੍ਰਿਤਾ ਹਸਪਤਾਲ ਦੇ ਉਦਘਾਟਨ ਨਾਲ, ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਇੱਕ ਆਧੁਨਿਕ ਮੈਡੀਕਲ ਬੁਨਿਆਦੀ ਢਾਂਚੇ ਦੀ ਸਹੂਲਤ ਉਪਲਬਧ ਹੋਵੇਗੀ।

ਮੋਦੀ ਪੰਜਾਬ ਅਤੇ ਗੁਆਂਢੀ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਵਾਸੀਆਂ ਨੂੰ ਵਿਸ਼ਵ ਪੱਧਰੀ ਕੈਂਸਰ ਸਹੂਲਤਾਂ ਅਤੇ ਇਲਾਜ ਮੁਹੱਈਆ ਕਰਵਾਉਣ ਲਈ ਮੁੱਲਾਂਪੁਰ, ਨਿਊ ਚੰਡੀਗੜ੍ਹ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ (ਮੋਹਾਲੀ) ਵਿਖੇ ‘ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ’ ਦਾ ਉਦਘਾਟਨ ਕਰਨਗੇ। ਇਹ ਹਸਪਤਾਲ ਨੂੰ 660 ਕਰੋੜ ਰੁਪਏ ਦੀ ਲਾਗਤ ਨਾਲ ਟਾਟਾ ਮੈਮੋਰੀਅਲ ਸੈਂਟਰ ਨੇ ਨਿਰਮਿਤ ਕੀਤਾ ਹੈ, ਜੋ ਭਾਰਤ ਸਰਕਾਰ ਦੇ ਪਰਮਾਣੂ ਊਰਜਾ ਵਿਭਾਗ ਦੇ ਤਹਿਤ ਸਹਾਇਤਾ ਪ੍ਰਾਪਤ ਸੰਸਥਾਨ ਹੈ।

ਇਹ ਕੈਂਸਰ ਹਸਪਤਾਲ ਤੀਜੇ ਦਰਜੇ ਦੀਆਂ ਸੇਵਾਵਾਂ ਦਾ ਹਸਪਤਾਲ ਹੈ। ਇਸ ਦੀ ਸਮਰੱਥਾ 300 ਬੈੱਡਾਂ ਦੀ ਹੈ। ਹਸਪਤਾਲ ਹਰ ਤਰ੍ਹਾਂ ਦੇ ਕੈਂਸਰ ਦੇ ਇਲਾਜ ਲਈ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਹੈ। ਇਹ ਸਹੂਲਤ ਸਰਜਰੀ, ਰੇਡੀਓਥੈਰੇਪੀ ਅਤੇ ਕੀਮੋਥੈਰੇਪੀ, ਇਮਿਊਨੋਥੈਰੇਪੀ ਅਤੇ ਬੋਨ ਮੈਰੋ ਟ੍ਰਾਂਸਪਲਾਂਟ ਸਮੇਤ ਮੈਡੀਕਲ ਔਨਕੋਲੋਜੀ ਲਈ ਉਪਲਬਧ ਹੋਵੇਗੀ। ਇਹ ਹਸਪਤਾਲ ਪੂਰੇ ਖੇਤਰ ਵਿੱਚ ਕੈਂਸਰ ਦੀਆਂ ਸਹੂਲਤਾਂ ਅਤੇ ਇਲਾਜ ਲਈ ਇੱਕ ‘ਕੇਂਦਰ’ ਵਜੋਂ ਕੰਮ ਕਰੇਗਾ ਅਤੇ ਸੰਗਰੂਰ ਵਿੱਚ 100 ਬਿਸਤਰਿਆਂ ਵਾਲਾ ਹਸਪਤਾਲ ਇਸ ਦੀ ‘ਸ਼ਾਖਾ’ ਵਜੋਂ ਕੰਮ ਕਰੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ