ਪੀਐਮ ਮੋਦੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੇਤੀ ਸਿਹਤਮੰਦ ਹੋਣ ਦੀ ਕੀਤੀ ਕਾਮਨਾ 

PM Narendra Modi

ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ’ਚ ਚੱਲ ਰਿਹਾ ਹੈ ਇਲਾਜ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਸਾਬਾਕ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਿਮਾਰ ਚੱਲ ਰਹੇ ਹਨ ਤੇ ਉਨ੍ਹਾਂ ਨੂੰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਪ੍ਰਕਾਸ਼ ਬਾਦਲ ਦੀ ਸਿਹਤਯਾਬੀ ਲਈ ਟਵੀਟ ਕੀਤਾ। ਪੈਐਮ ਨੇ ਪ੍ਰਕਾਸ਼ ਸਿੰਘ ਬਾਦਲ ਦੇ ਛੇਤੀ ਠੀਕ ਹੋਣ ਦੀ ਕਾਮਨਾ ਕੀਤੀ। ਇਸ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਸਿਹਤਮੰਦ ਹਨ।

twiter pm

ਦੱਸਣਯੋਗ ਹੈ ਕਿ  95 ਸਾਲਾ ਸਾਬਕਾ ਮੁੱਖ ਮੰਤਰੀ ਨੂੰ ਪੇਟ ਦੀ ਸਮੱਸਿਆ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਜਿੱਥੇ ਉਨ੍ਹਾਂ ਦੀ ਇਲਾਜ ਕੀਤਾ ਜਾ ਰਿਹਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਿਹਤ ’ਚ ਲਗਾਤਾਰ ਸੁਧਾਰ ਹੋ ਰਿਹਾ ਹੈ ਤੇ ਛੇਤੀ ਹੀ ਉਹ ਪੂਰੀ ਤਰ੍ਹਾਂ ਠੀਕ ਹੋ ਜਾਣਗੇ।

ਪ੍ਰਕਾਸ਼ ਸਿੰਘ ਬਾਦਲ ਨੂੰ ਹੋ ਚੁੱਕਿਆ ਹੈ ਕੋਰੋਨਾ

ਪ੍ਰਕਾਸ਼ ਸਿੰਘ ਬਾਦਲ ਨੂੰ ਕੋਵਿਡ-19 ਲਹਿਰ ਦੌਰਾਨ ਕਰੋਨਾ ਹੋ ਗਿਆ ਸੀ। ਜਨਵਰੀ ਵਿੱਚ ਉਹ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਚੈਕਅੱਪ ਲਈ ਆਇਆ ਸੀ। ਇੱਥੇ ਉਸ ਦੇ ਕੋਵਿਡ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ। ਹਾਲਾਂਕਿ, ਬਾਅਦ ਵਿੱਚ ਉਹ ਇਸ ਬਿਮਾਰੀ ਤੋਂ ਠੀਕ ਹੋ ਗਏ ਸਨ।

5 ਵਾਰ ਮੁੱਖ ਮੰਤਰੀ ਰਹਿ ਚੁੱਕੇ ਬਾਦਲ

ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। 1977 ਵਿੱਚ ਉਹ ਪਹਿਲੀ ਵਾਰ ਮੁੱਖ ਮੰਤਰੀ ਬਣੇ। ਉਸ ਸਮੇਂ ਉਨ੍ਹਾਂ ਦੀ ਉਮਰ 43 ਸਾਲ ਸੀ। ਉਹ ਪੰਜਾਬ ਦੇ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਰਹੇ ਹਨ। ਇਸ ਤੋਂ ਬਾਅਦ ਉਹ 1977, 1997, 2007 ਅਤੇ 2012 ਵਿੱਚ ਪੰਜਾਬ ਦੇ ਮੁੱਖ ਮੰਤਰੀ ਰਹੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ