ਮਨੀਪੁਰ ਘਟਨਾ ’ਤੇ ਪੀਐਮ ਮੋਦੀ ਦਾ ਵੱਡਾ ਬਿਆਨ

Manipur incident

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਮਨੀਪੁਰ ’ਚ ਵਾਪਰੀ ਘਟਨਾ (Manipur incident) ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਿਰੋਧੀ ਧਿਰ ਦੇ ਸਵਾਲਾਂ ਦਰਮਿਆਨ ਇਸ ਘਟਨਾ ’ਤੇ ਸਖਤ ਰੁਖ ਅਖਤਿਆਰ ਕਰਦਿਆਂ ਕਿਹਾ ਕਿ ਮਣੀਪੁਰ ਵਿੱਚ ਜੋ ਵੀ ਵਾਪਰ ਰਿਹਾ ਹੈ, ਉਹ ਸੱਭਿਅਕ ਸਮਾਜ ਲਈ ਸ਼ਰਮਨਾਕ ਹੈ, ਇਸ ਲਈ ਇਨ੍ਹਾਂ ਘਟਨਾਵਾਂ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਮਾਫ਼ ਨਹੀਂ ਕੀਤਾ ਜਾਵੇਗਾ।

ਸੱਭਿਅਕ ਸਮਾਜ ਲਈ ਸ਼ਰਮਨਾਕ | Manipur incident

ਸੰਸਦ ਭਵਨ ਕੰਪਲੈਕਸ ਵਿੱਚ ਮਾਨਸੂਨ ਸੈਸ਼ਨ ਸੁਰੂ ਹੋਣ ਤੋਂ ਠੀਕ ਪਹਿਲਾਂ ਅੱਜ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ, “ਮੈਂ ਲੋਕਤੰਤਰ ਦੇ ਮੰਦਰ ਵਿੱਚ ਖੜ੍ਹਾ ਹਾਂ ਅਤੇ ਮਨੀਪੁਰ ਵਿੱਚ ਜੋ ਘਟਨਾ ਸਾਹਮਣੇ ਆਈ ਹੈ, ਉਹ ਕਿਸੇ ਵੀ ਸੱਭਿਅਕ ਸਮਾਜ ਲਈ ਸ਼ਰਮਨਾਕ ਹੈ। ਦੋਸ਼ੀ ਕੌਣ ਹਨ, ਕਿੰਨੇ ਹਨ, ਇਹ ਆਪਣੀ ਥਾਂ ਹੈ, ਪਰ ਇਸ ਕਾਰਨ ਦੇਸ ਦੇ 140 ਕਰੋੜ ਲੋਕਾਂ ਨੂੰ ਸ਼ਰਮਿੰਦਗੀ ਮਹਿਸੂਸ ਕਰਨੀ ਪੈ ਰਹੀ ਹੈ। ਇਨ੍ਹਾਂ ਘਟਨਾਵਾਂ ਲਈ ਜ਼ਿੰਮੇਵਾਰ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ।”

ਔਰਤਾਂ ਦੀ ਸੁਰੱਖਿਆ ਲਈ ਸਖਤ ਕਦਮ ਚੁੱਕੇ ਹਨ

ਰਾਜ ਸਰਕਾਰਾਂ ਨੂੰ ਅਜਿਹੀਆਂ ਘਟਨਾਵਾਂ ਨੂੰ ਰੋਕਣ ਅਤੇ ਖਾਸ ਤੌਰ ’ਤੇ ਔਰਤਾਂ ਵਿਰੁੱਧ ਅਪਰਾਧਾਂ ’ਤੇ ਸਖਤ ਸਟੈਂਡ ਲੈਣ ਦੀ ਅਪੀਲ ਕਰਦਿਆਂ, ਉਨ੍ਹਾਂ ਕਿਹਾ, “ਮੈਂ ਸਾਰੇ ਮੁੱਖ ਮੰਤਰੀਆਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਆਪਣੇ ਰਾਜਾਂ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਖਾਸ ਕਰਕੇ ਔਰਤਾਂ ਦੀ ਸੁਰੱਖਿਆ ਲਈ ਸਖਤ ਕਦਮ ਚੁੱਕਣ। ਰਾਜਨੀਤੀ ਤੋਂ ਉੱਠ ਕੇ ਔਰਤਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਮੈਂ ਦੇਸ਼ ਵਾਸੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਔਰਤਾਂ ਦੇ ਸਨਮਾਨ ਲਈ ਸਾਰੇ ਕਦਮ ਚੁੱਕੇ ਜਾਣਗੇ ਅਤੇ ਮਨੀਪੁਰ ਦੀਆਂ ਧੀਆਂ ਨਾਲ ਜੋ ਕੁਝ ਹੋਇਆ ਹੈ, ਉਨ੍ਹਾਂ ਨੂੰ ਮੁਆਫ਼ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਦਰਿਆ ਦਾ ਮੂੰਹ ਮੋੜਨ ਡਟੇ ਡੇਰਾ ਸੱਚਾ ਸੌਦਾ ਦੇ ਸੇਵਾਦਾਰ

ਇਸ ਤੋਂ ਪਹਿਲਾਂ ਉਨ੍ਹਾਂ ਵਿਰੋਧੀ ਪਾਰਟੀਆਂ ਨੂੰ ਸੰਸਦ ਨੂੰ ਚਲਾਉਣ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ, “ਇਹ ਸਾਵਣ ਦਾ ਪਵਿੱਤਰ ਮਹੀਨਾ ਹੈ ਅਤੇ ਲੋਕਤੰਤਰ ਦੇ ਮੰਦਰ ਵਿੱਚ ਪਵਿੱਤਰ ਕਾਰਜ ਕਰਨ ਲਈ ਇਸ ਤੋਂ ਵਧੀਆ ਹੋਰ ਕੋਈ ਮੌਕਾ ਨਹੀਂ ਹੋ ਸਕਦਾ। ਮੈਨੂੰ ਯਕੀਨ ਹੈ ਕਿ ਸਾਰੇ ਮਾਣਯੋਗ ਸੰਸਦ ਮੈਂਬਰ ਇਸ ਸੈਸਨ ਨੂੰ ਲੋਕ ਹਿੱਤ ਵਿੱਚ ਵਰਤਣਗੇ ਅਤੇ ਪਾਰਲੀਮੈਂਟ ਦੀ ਜ਼ਿੰਮੇਵਾਰੀ ਤੋਂ ਨਿਜਾਤ ਮਿਲੇਗੀ।