ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਪ੍ਰਧਾਨ ਮੰਤਰੀ ਦਾ ਸਵਾਗਤ
- ਅੱਜ ਦੇਸ਼ ਨੂੰ ਅਤਿ ਅਧੁਨਿਕ ਹਸਪਤਾਲ ਮਿਲਿਆ
- ਦੇਸ਼ ’ਚ ਗਰੀਬ ਤੋਂ ਗਰੀਬ ਦੀ ਚਿੰਤਾ
- ਪੰਜਾਬ ਸਮੇਤ ਹੋਰਨਾਂ ਸੂਬਿਆਂ ਨੂੰ ਹੋਵੇਗਾ ਫਾਇਦਾ
- ਪੰਜਾਬ ਕ੍ਰਾਂਤੀਕਾਰੀਆਂ ਤੇ ਅਜ਼ਾਦੀ ਘੁਲਾਟੀਆ ਦੀ ਧਰਤੀ : ਮੋਦੀ
- 8 ਸਾਲਾਂ ’ਚ ਉਹ ਹੋਇਆ ਜੋ 70 ਸਾਲਾਂ ’ਚ ਨਹੀਂ ਹੋਇਆ
- ਪ੍ਰੋਗਰਾਮ ’ਚ ਮੁੱਖ ਮੰਤਰੀ ਮਾਨ ਸਮੇਤ ਕਈ ਵੱਡਾ ਆਗੂ ਰਹੇ ਮੌਜ਼ਦੂ
(ਸੱਚ ਕਹੂੰ ਨਿਊਜ਼) ਮੁਹਾਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ ਨੂੰ ਫਿਰੋਜ਼ਪੁਰ ‘ਚ ਸੁਰੱਖਿਆ ਕੁਤਾਹੀ ਤੋਂ ਬਾਅਦ ਅੱਜ ਪਹਿਲੀ ਵਾਰ ਪੰਜਾਬ ਪਹੁੰਚੇ। ਪੰਜਾਬ ਪਹੁੰਚਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨਾਂ ਦਾ ਨਿੱਘਾ ਸਵਾਗਤ ਕੀਤਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਬਾ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਮੁਹਾਲੀ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਰਾਜਪਾਲ ਬੀ.ਐੱਲ. ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਇਸ ਤੋਂ ਬਾਅਦ ਉਨ੍ਹਾਂ ਹਸਪਤਾਲ ਦੀ ਚਾਰਦੀਵਾਰੀ ਦਾ ਜਾਇਜ਼ਾ ਲਿਆ। ਉਥੇ ਕੰਮ ਕਰਦੇ ਡਾਕਟਰਾਂ ਅਤੇ ਸਟਾਫ ਨਾਲ ਗੱਲਬਾਤ ਕਰਨ ਤੋਂ ਬਾਅਦ ਗਰੁੱਪ ਫੋਟੋ ਲਈ ਗਈ।
ਇਸ ਮੌਕੇ ਰਾਜਪਾਲ ਬੀਐਲ ਪੁਰੋਹਿਤ, ਸੀਐਮ ਭਗਵੰਤ ਮਾਨ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਵੀ ਮੌਜੂਦ ਸਨ। ਕੇਂਦਰ ਸਰਕਾਰ ਨੇ 660 ਕਰੋੜ ਦੀ ਲਾਗਤ ਨਾਲ ਇਹ ਹਸਪਤਾਲ ਬਣਾਇਆ ਹੈ। 300 ਬਿਸਤਰਿਆਂ ਦੀ ਸਮਰੱਥਾ ਵਾਲਾ ਇਹ ਹਸਪਤਾਲ ਕੈਂਸਰ ਦੇ ਇਲਾਜ ਸਬੰਧੀ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ।
ਪ੍ਰਧਾਨ ਮੰਤਰੀ ਦੀ ਪਿਛਲੀ ਫੇਰੀ ਦੌਰਾਨ ਸੁਰੱਖਿਆ ਵਿੱਚ ਢਿੱਲ ਦਿੱਤੀ ਗਈ ਸੀ। ਇਸ ਲਈ ਇਸ ਵਾਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਹਸਪਤਾਲ ਦੇ ਆਲੇ-ਦੁਆਲੇ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਬਾਹਰ ਪੰਜਾਬ ਪੁਲਿਸ ਅਤੇ ਅੰਦਰ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐਸਪੀਜੀ) ਨੇ ਸੁਰੱਖਿਆ ਸੰਭਾਲ ਲਈ ਹੈ। ਮੁਹਾਲੀ ਅਤੇ ਚੰਡੀਗੜ੍ਹ ਨੂੰ ਨੋ ਫਲਾਈ ਜ਼ੋਨ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਹਰਿਆਣਾ ਵਿੱਚ ਅੰਮ੍ਰਿਤਾ ਹਸਪਤਾਲ ਦਾ ਉਦਘਾਟਨ ਕੀਤਾ। ਪ੍ਰੋਗਰਾਮ ਵਿੱਚ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਆਗੂ ਮੌਜੂਦ ਹਨ।
ਹਸਪਤਾਲ ਵਿੱਚ 300 ਬਿਸਤਰਿਆਂ ਦੀ ਸਮਰੱਥਾ
ਹੋਮੀ ਭਾਭਾ ਕੈਂਸਰ ਹਸਪਤਾਲ ਦੀ ਸਮਰੱਥਾ 300 ਬਿਸਤਰਿਆਂ ਦੀ ਹੈ। ਇਸ ਵਿੱਚ ਸਰਜੀਕਲ ਓਨਕੋਲੋਜੀ, ਮੈਡੀਕਲ ਓਨਕੋਲੋਜੀ, ਰੇਡੀਏਸ਼ਨ ਓਨਕੋਲੋਜੀ, ਪ੍ਰੀਵੈਨਟਿਵ ਓਨਕੋਲੋਜੀ, ਐਨਸਥੀਸੀਆ ਦੀ ਓ.ਪੀ.ਡੀ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਐੱਮ.ਆਰ.ਆਈ., ਸੀ.ਟੀ., ਮੈਮੋਗ੍ਰਾਫੀ, ਡਿਜੀਟਲ ਰੇਡੀਓਗ੍ਰਾਫੀ ਆਦਿ ਆਧੁਨਿਕ ਸਹੂਲਤਾਂ ਵੀ ਇੱਥੇ ਉਪਲੱਬਧ ਹਨ। ਸੈਂਟਰ ਬਾਓਪਸੀ ਅਤੇ ਸੁਪਰਫਿਸ਼ੀਅਲ ਸਰਜਰੀ ਲਈ ਕੀਮੋਥੈਰੋਪ ਤੇ ਮਾਮੂਲੀ ਓਟੀ ਦੇ ਲਈ ਡੇ ਕੇਅਰ ਦੀ ਸਹੂਲਤ ਵੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ