ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਪੀਐੱਮ ਨਰਿੰਦਰ ਮੋਦੀ

PM Narendra Modi

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਅੰਤਿਮ ਦਰਸ਼ਨ ਤੇ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ 28 ਸੈਕਟਰ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁੱਜੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵੀ ਪੁੱਜੇ ਹੋਏ ਹਨ।

ਨਰਿੰਦਰ ਮੋਦੀ (PM Narendra Modi) ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਪੰਜ ਮਿੰਟਾਂ ਬਾਅਦ ਵਾਪਸੀ ਵੀ ਹੋ ਗਈ। ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮਿ੍ਰਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਸਥਿੱਤ ਸ੍ਰੋਮਣੀ ਅਕਾਲੀ ਦਲ ਦੇ ਹੈੱਡਕੁਆਰਟਰ ਵਿਖੇ ਰੱਖਿਆ ਹੋਇਆ ਹੈ। ਇਸ ਤੋਂ ਬਾਅਦ ਉਨ੍ਹਾਂ ਦੀ ਅੰਤਿਮ ਯਾਤਰਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਲਈ ਰਵਾਨਾ ਹੋਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here