ਗੁਜਰਾਤ ਚੋਣਾਂ: ਨਰਿੰਦਰ ਮੋਦੀ ਨੇ ਪਾਈ ਵੋਟ

Gujarat Election,PM, Narendra Modi, Vote

ਏਜੰਸੀ
ਨਵੀਂ ਦਿੱਲੀ, 14 ਦਸੰਬਰ

ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ ਦੇ ਆਖਰੀ ਗੇੜ ਲਈ ਵੋਟਾਂ ਪਈਆਂ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ ਵਿਖੇ ਪਹੁੰਚੇ ਅਤੇ ਸਾਬਰਮਤੀ ਦੇ ਰਾਣਿਪ ਪੋਲਿੰਗ ਬੂਥ ‘ਤੇ ਆਪਣੀ ਵੋਟ ਪਾਈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਵੱਡੇ ਭਰਾ ਸੋਮ ਮੋਦੀ ਦੇ ਪੂਰ ਛੂਹ ਕੇ ਉਨ੍ਹਾਂ ਦਾ ਅਸ਼ੀਰਵਾਦ ਵੀ ਲਿਆ।

ਪ੍ਰਧਾਨ ਮੰਤਰੀ ਨੇ ਬਕਾਇਦਾ ਲਾਈਨ ਵਿੱਚ ਲੱਗ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਦੌਰਾਨ ਉੱਥੇ ਮੌਜ਼ੂਦ ਲੋਕਾਂ ਵਿੱਚ ਖਾਸਾ ਉਤਸ਼ਾਹ ਵੇਖਣ ਨੂੰ ਮਿਲਿਆ। ਮਤਦਾਨ ਤੋਂ ਬਾਅਦ ਪ੍ਰਧਾਨ ਮੰਤਰੀ ਜਦੋਂ ਬੂਥ ਤੋਂ ਬਾਹਰ ਆਏ ਤਾਂ ਉਨ੍ਹਾਂ ਨੇ ਉਂਗਲ ‘ਤੇ ਲੱਗਿਆ ਨਿਸ਼ਾਨ ਵੀ ਲੋਕਾਂ ਨੂੰ ਵਿਖਾਇਆ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਆਪਣੀ ਗੱਡੀ ਵਿੱਚ ਸਵਾਰ ਹੋ ਕੇ ਉੱਥੋਂ ਰਵਾਨਾ ਹੋ ਗਏ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।