ਜਾਮਨਗਰ ਵਿੱਚ ਰਵਾਇਤੀ ਦਵਾਈ ਕੇਂਦਰ ਦਾ ਨੀਂਹ ਪੱਥਰ ਰੱਖਣਗੇ ਮੋਦੀ
ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਜਾਮਨਗਰ ਵਿੱਚ ਡਬਲੂਐਚਓ ਗਲੋਬਲ ਸੈਂਟਰ ਫਾਰ ਟ੍ਰੈਡੀਸ਼ਨਲ ਮੈਡੀਸਨ (ਜੀਸੀਟੀਐਮ) ਦਾ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਕਿ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਨਾਥ ਅਤੇ ਡਬਲਯੂਐਚਓ ਦੇ ਡਾਇਰੈਕਟਰ ਜਨਰਲ ਡਾਕਟਰ ਟੇਡਰੋਸ ਘੇਬਰੇਅਸਸ ਵੀ ਉਨ੍ਹਾਂ ਦੇ ਨਾਲ ਹੋਣਗੇ। ਆਯੁਸ਼ ਮੰਤਰਾਲੇ ਦੇ ਅਧੀਨ ਸਥਾਪਿਤ ਡਬਲੂਐਚਓ ਜੀਸੀਟੀਐਮ ਦੁਨੀਆ ਭਰ ਵਿੱਚ ਰਵਾਇਤੀ ਦਵਾਈਆਂ ਲਈ ਪਹਿਲਾ ਅਤੇ ਇੱਕੋ ਇੱਕ ਗਲੋਬਲ ਕੇਂਦਰ ਹੋਵੇਗਾ।ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਕਿ ਇਹ ਵਿਸ਼ਵ ਭਲਾਈ ਦੇ ਇੱਕ ਅੰਤਰਰਾਸ਼ਟਰੀ ਕੇਂਦਰ ਵਜੋਂ ਉਭਰੇਗਾ। ਜੀਸੀਟੀਐਮ ਦਾ ਮੁੱਖ ਉਦੇਸ਼ ਆਧੁਨਿਕ ਵਿਗਿਆਨ ਅਤੇ ਤਕਨਾਲੋਜੀ ਦੁਆਰਾ ਦੁਨੀਆ ਭਰ ਦੀਆਂ ਰਵਾਇਤੀ ਦਵਾਈਆਂ ਦੀ ਸੰਭਾਵਨਾ ਨੂੰ ਵਰਤਣਾ ਹੈ, ਅਤੇ ਦੁਨੀਆ ਭਰ ਦੇ ਭਾਈਚਾਰਿਆਂ ਦੀ ਸਮੁੱਚੀ ਸਿਹਤ ਨੂੰ ਬਿਹਤਰ ਬਣਾਉਣਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ