ਕੋਰੋਨਾ ਦੇ ਨਵੇਂ ਰੁਪ ਨਾਲ ਪ੍ਰਭਾਵਿਤ ਦੇਸ਼ਾਂ ਤੋਂ ਉਡਾਣਾਂ ਰੋਕੇ ਪੀਐਮ : ਕੇਜਰੀਵਾਲ

ਕੋਰੋਨਾ ਦੇ ਨਵੇਂ ਰੁਪ ਨਾਲ ਪ੍ਰਭਾਵਿਤ ਦੇਸ਼ਾਂ ਤੋਂ ਉਡਾਣਾਂ ਰੋਕੇ ਪੀਐਮ 

ਨਵੀਂ ਦਿੱਲੀ (ਏਜੰਸੀ)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਣਾਂ ਨੂੰ ਰੋਕਣ ਦੀ ਅਪੀਲ ਕੀਤੀ ਜਿੱਥੇ ਕੋਰੋਨਾ ਦੇ ਨਵੇਂ ਰੂਪ ਸਾਹਮਣੇ ਆਏ ਹਨ। ਕੇਜਰੀਵਾਲ ਨੇ ਟਵੀਟ ਕੀਤਾ ਕਿ ਮੈਂ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਉਹ ਕੋਰੋਨਾ ਦੇ ਨਵੇਂ ਰੂਪ ਤੋਂ ਪ੍ਰਭਾਵਿਤ ਦੇਸ਼ਾਂ ਤੋਂ ਆਉਣ ਵਾਲੀਆਂ ਹਵਾਈ ਸੇਵਾਵਾਂ ਨੂੰ ਤੁਰੰਤ ਬੰਦ ਕਰਨ। ਸਾਡਾ ਦੇਸ਼ ਬੜੀ ਮੁਸ਼ਕਲ ਨਾਲ ਕੋਰੋਨਾ ਦੇ ਕਹਿਰ ਤੋਂ ਬਾਹਰ ਆਇਆ ਹੈ।

ਸਾਨੂੰ ਹਰ ਸੰਭਵ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਕੋਰੋਨਾ ਦਾ ਨਵਾਂ ਰੂਪ ਭਾਰਤ ਵਿੱਚ ਦਾਖਲ ਨਾ ਹੋਵੇ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਦਿੱਲੀ ‘ਚ ਕੋਰੋਨਾ ਵਾਇਰਸ ਦੀ ਲਾਗ ਦੇ 23 ਨਵੇਂ ਮਾਮਲੇ ਸਾਹਮਣੇ ਆਏ ਸਨ ਅਤੇ ਸੰਕਰਮਣ ਦੀ ਦਰ 0.04 ਫੀਸਦੀ ਸੀ। ਦਿੱਲੀ ਵਿੱਚ ਹੁਣ ਤੱਕ ਸੰਕਰਮਣ ਦੇ 14 ਲੱਖ 40 ਹਜ਼ਾਰ 807 ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 14.15 ਲੱਖ ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ। ਦਿੱਲੀ ਵਿੱਚ ਇਸ ਮਹਾਂਮਾਰੀ ਕਾਰਨ ਹੁਣ ਤੱਕ 25,095 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ