ਪੀਐਮਸੀ ਬੈਂਕ ਮਾਮਲਾ: ਅਰਜੀ ਦੀ ਸੁਣਵਾਈ ਤੋਂ ਸੁਪਰੀਮ ਕੋਰਟ ਦੀ ਨਾਂਹ
ਨਵੀਂ ਦਿੱਲੀ, ਏਜੰਸੀ। ਸੁਪਰੀਮ ਕੋਰਟ ਨੇ ਪੰਜਾਬ ਐਂਡ ਮਹਾਰਾਸ਼ਟਰ ਕੋ-ਆਪਰੇਟਿਵ (ਪੀਐਮਸੀ) ਬੈਂਕ ਦੇ ਖਾਤਾਧਾਰਕਾਂ ਨੂੰ ਰਾਸ਼ੀ ਕਢਵਾਉਣ ਦੀ ਮਨਜ਼ੂਰੀ ਸਬੰਧੀ ਅਰਜੀ ਦੀ ਸੁਣਵਾਈ ਤੋਂ ਸ਼ੁੱਕਰਵਾਰ ਨੂੰ ਨਾਂਹ ਕਰ ਦਿੱਤੀ। ਜੱਜ ਐਨ ਵੀ ਰਮਨ, ਜੱਜ ਆਰ ਸੁਭਾਸ਼ ਰੇਡੀ ਅਤੇ ਜੱਜ ਬੀ ਆਰ ਗਵਈ ਦੀ ਬੈਂਚ ਨੇ ਸੰਕਟ ‘ਚ ਘਿਰੇ ਪੀਐਮਸੀ ਬੈਂਕ ‘ਚੋਂ ਨਗਦੀ ਕਢਵਾਉਣ ‘ਤੇ ਲੱਗੀ ਰੋਕ ਹਟਾਉਣ ਦੀ ਮੰਗ ਕਰ ਰਹੀ ਅਪੀਲ ‘ਤੇ ਵਿਚਾਰ ਕਰਨ ਤੋਂ ਮਨ੍ਹਾ ਕਰ ਦਿੱਤਾ। (PMC Bank Case)
ਬੈਂਕ ਨੇ ਅਰਜੀਕਰਤਾ ਨੂੰ ਹਾਈਕੋਰਟ ਦਾ ਦਰਵਾਜਾ ਖੜਕਾਉਣ ਦੀ ਮਨਜ਼ੂਰੀ ਦੇ ਦਿੱਤੀ। ਅਦਾਲਤ ‘ਚ ਬੀਤੇ ਬੁੱਧਵਾਰ ਨੂੰ ਮਾਮਲੇ ਦਾ ਵਿਸ਼ੇਸ਼ ਜਿਕਰ ਕੀਤਾ ਗਿਆ ਸੀ ਅਤੇ ਅਦਾਲਤ ਨੇ ਇਸ ਦੀ ਸੁਣਵਾਈ ਲਈ ਸ਼ੁੱਕਰਵਾਰ ਦੀ ਮਿਤੀ ਤੈਅ ਕੀਤੀ ਸੀ। ਅਰਜੀਕਰਤਾ ਬਿਜੋਨ ਮਿਸ਼ਰਾ ਨੇ ਪੀਐਮਸੀ ਬੈਂਕ ‘ਚ ਪਈ ਖਾਤਾਧਾਰਕਾਂ ਦੀ ਜਮਾਰਾਸ਼ੀ ਦੀ ਸੁਰੱਖਿਆ ਦੇ ਵਾਸਤੇ ਤੁਰੰਤ ਅੰਤਰਿਮ ਉਪਾਅ ਕੀਤੇ ਜਾਣ ਬਾਰੇ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ।
ਅਰਜੀ ‘ਚ ਕਿਹਾ ਗਿਆ ਸੀ ਕਿ ਕੇਂਦਰ ਸਰਕਾਰ ਅਤੇ ਰਿਜਰਵ ਬੈਂਕ ਨੂੰ ਇਹ ਨਿਰਦੇਸ਼ ਦਿੱਤਾ ਜਾਣਾ ਚਾਹੀਦਾ ਹੈ ਕਿ ਰਾਸ਼ਟਰੀਕ੍ਰਿਤ ਬੈਂਕਾਂ ਸਮੇਤ ਵੱਖ-ਵੱਖ ਸਹਿਕਾਰੀ ਬੈਂਕਾਂ ‘ਚ ਰੱਖੀ ਖਾਤਾਧਾਰਕਾਂ ਦੀ ਖੂਨ ਪਸੀਨੇ ਦੀ ਕਮਾਈ ਦੀ ਪੂਰੀ ਤਰ੍ਹਾਂ ਸੁਰੱਖਿਆ ਅਤੇ ਬੀਮਾ ਹੋਣਾ ਚਾਹੀਦਾ ਹੈ। ਇਸ ਲਈ ਬੈਂਕਾਂ ‘ਚ ਜਮਾ ਰਾਸ਼ੀ ਦੀ 100 ਫੀਸਦੀ ਸੁਰੱਖਿਆ ਲਈ ਸਹੀ ਉਪਾਅ ਅਤੇ ਬੀਮਾ ਕਵਰੇਜ ਯਕੀਨੀ ਕੀਤੀ ਜਾਣੀ ਚਾਹੀਦੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।