PMC Scam : ਬੰਬੇ ਹਾਈਕੋਰਟ ਦੇ ਫੈਸਲੇ ‘ਤੇ ਸੁਪਰੀਮ ਕੋਰਟ ਦੀ ਰੋਕ
ਹਾਈਕੋਰਟ ਨੇ ਗ੍ਰਿਫ਼ਤਾਰ ਰਾਕੇਸ਼ ਵਧਾਵਨ ਤੇ ਸਾਰੰਗ ਵਧਾਵਨ ਨੂੰ ਉਹਨਾਂ ਦੇ ਨਿਵਾਸ ‘ਤੇ ਤਬਦੀਲ ਕਰਨ ਦਾ ਦਿੱਤਾ ਸੀ ਆਦੇਸ਼
ਨਵੀਂ ਦਿੱਲੀ, ਏਜੰਸੀ। ਸੁਪਰੀਮ ਕੋਰਟ ਨੇ ਪੰਜਾਬ ਅਤੇ ਮਹਾਰਾਸ਼ਟਰ ਕੋਆਪਰੇਟਿਵ (ਪੀਐਮਸੀ) ਬੈਂਕ ਘਪਲੇ ਮਾਮਲੇ ‘ਚ ਬੰਬੇ ਹਾਈਕੋਰਟ ਦੇ ਆਦੇਸ਼ ‘ਤੇ ਵੀਰਵਾਰ ਨੂੰ ਰੋਕ ਲਗਾ ਦਿੱਤੀ। ਹਾਈਕੋਰਟ ਨੇ ਪੀਐਮਸੀ ਬੈਂਕ ਘਪਲੇ ‘ਚ ਕਥਿਤ ਸਮੂਲੀਅਤ ਕਾਰਨ ਗ੍ਰਿਫ਼ਤਾਰ ਕੀਤੇ ਗਏ ਐਚਡੀਆਈਐਲ ਪ੍ਰਮੋਟਰਸ ਰਾਕੇਸ਼ ਵਧਾਵਨ ਅਤੇ ਸਾਰੰਗ ਵਧਾਵਨ ਨੂੰ ਮੁੰਬਈ ਦੀ ਆਰਥਰ ਰੋਡ ਜੇਲ੍ਹ ਤੋਂ ਉਹਨਾਂ ਦੇ ਨਿਵਾਸ ‘ਤੇ ਤਬਦੀਲ ਕਰਨ ਦਾ ਆਦੇਸ਼ ਦਿੱਤਾ ਸੀ। ਈਡੀ ਅਤੇ ਆਰਥਿਕ ਅਪਰਾਧ ਸ਼ਾਖਾ ਨੇ ਹਾਈਕੋਰਟ ਦੇ ਆਦੇਸ਼ ਖਿਲਾਫ਼ ਅਰਜੀ ਦਾਇਰ ਕੀਤੀ ਹੈ। ਸਾਲਿਸਿਟਰ ਜਨਰਲ ਤੁਸ਼ਾਰ ਮੇਹਤਾ ਨੇ ਮੁੱਜ ਜੱਜ ਸ਼ਰਦ ਅਰਵਿੰਦ ਬੋਬਡੇ, ਜੱਜ ਬੀ ਆਰ ਗਵਈ ਅਤੇ ਜੱਜ ਸੂਰਿਆਕਾਂਤ ਦੀ ਬੇਂਚ ਦੇ ਸਾਹਮਣੇ ਮਾਮਲੇ ਦਾ ਜਿਕਰ ਕਰਕੇ ਹਾਈਕੋਰਟ ਦੇ ਆਦੇਸ਼ ਖਿਲਾਫ਼ ਤੁਰੰਤ ਸੁਣਵਾਈ ਦੀ ਮੰਗ ਕੀਤੀ। ਉਹਨਾਂ ਦੀ ਦਲੀਲ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਹਾਈਕੋਰਟ ਦੇ ਆਦੇਸ਼ ‘ਤੇ ਰੋਕ ਲਗਾ ਦਿੱਤੀ। PMC Scam
ਸ੍ਰੀ ਮੇਹਤਾ ਨੇ ਕੀ ਦਲੀਲ ਦਿੱਤੀ
ਪੀਐਮਸੀ ਬੈਂਕ ਘਪਲਾ 7 ਹਜ਼ਾਰ ਕਰੋੜ ਰੁਪਏ ਦਾ ਹੈ ਅਤੇ ਹਾਈਕੋਰਟ ਨੇ ਬੁੱਧਵਾਰ ਨੂੰ ਇੱਕ ਜਨਹਿਤ ਅਰਜੀ ‘ਤੇ ਸੁਣਵਾਈ ਕਰਦੇ ਹੋਏ ਬਹੁਤ ਹੀ ਅਸਧਾਰਨ ਆਦੇਸ਼ ਦਿੱਤਾ ਹੈ।ਪਿਤਾ ਪੁੱਤਰ ਨੂੰ ਵਰਤਮਾਨ ‘ਚ ਨਿਆਂਇਕ ਹਿਰਾਸਤ ‘ਚ ਆਰਥਰ ਰੋਡ ਜੇਲ੍ਹ ‘ਚ ਰੱਖਿਆ ਗਿਆ ਹੈ। ਜੇਕਰ ਉਹਨਾਂ ਨੂੰ ਹਾਈਕੋਰਟ ਦੇ ਆਦੇਸ਼ ਅਨੁਸਾਰ ਉਹਨਾਂ ਦੇ ਆਵਾਸ਼ ‘ਤੇ ਤਬਦੀਲ ਕਰ ਦਿੱਤਾ ਜਾਂਦਾ ਹੈ ਤਾਂ ਇਹ ਉਹਨਾਂ ਨੂੰ ਜਮਾਨਤ ਵਾਂਗ ਹੋਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।