ਗੁਰੂਹਰਸਹਾਏ (ਵਿਜੈ ਹਾਂਡਾ)। ਪੰਜਾਬ ਸਰਕਾਰ ਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਅੰਦਰ ਪੰਚਾਇਤੀ ਜ਼ਮੀਨਾਂ ਤੇ ਲੋਕਾਂ ਵਲੋਂ ਕੀਤੇ ਨਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਤਹਿਤ ਬਾਰਡਰ ਪੱਟੀ (Border Area) ਦੇ ਪਿੰਡ ਮੇਘਾ ਰਾਏ ਹਿਠਾੜ ਦੀ ਫਿਰਨੀ ਤੋਂ ਨਜਾਇਜ਼ ਕਬਜ਼ਾ ਛੁਡਾਉਣ ਲਈ ਵੱਡੀ ਗਿਣਤੀ ਵਿੱਚ ਪੁਲਿਸ ਪ੍ਰਸ਼ਾਸ਼ਨ ਤੇ ਸਿਵਲ ਪ੍ਰਸ਼ਾਸਨ ਮੁਸਤੈਦ ਦਿਖਾਈ ਦੇ ਰਿਹਾ ਹੈ । ਇਸ ਮੌਕੇ ਪਹੁੰਚੇ ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ,ਬੀਡੀਪੀਓ ਪ੍ਰਤਾਪ ਸਿੰਘ, ਥਾਣਾ ਮੁਖੀ ਜਸਵਿੰਦਰ ਸਿੰਘ ਬਰਾੜ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਪ੍ਰਸ਼ਾਸ਼ਨ ਮੋਜੂਦ ਸੀ ਤਾਂ ਜੋਂ ਕਿਸੇ ਵੀ ਅਣਸੁਖਾਵੀਂ ਘਟਨਾ ਤੇ ਕਾਬੂ ਪਾਇਆ ਜਾ ਸਕੇ।
ਦੇਖੋ ਤਸਵੀਰਾਂ (Border Area)
ਇਹ ਵੀ ਪੜ੍ਹੋ : ਖੁਸ਼ਖਬਰੀ : ਸਕੂਲਾਂ ’ਚ ਛੁੱਟੀਆਂ ਦਾ ਐਲਾਨ, ਐਨੇ ਦਿਨ ਬੰਦ ਰਹਿਣਗੇ ਸਕੂਲ



