Crime News: ਲੁੱਟਾ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਇੱਕ ਗਿਰੋਹ ਦੇ 5 ਮੈਂਬਰ ਪੁਲਿਸ ਅੜਿੱਕੇ

Crime News
Crime News: ਲੁੱਟਾ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਇੱਕ ਗਿਰੋਹ ਦੇ 5 ਮੈਂਬਰ ਪੁਲਿਸ ਅੜਿੱਕੇ

ਗਿਰੋਹ ਦੇ 05 ਮੈਂਬਰਾਂ ਨੂੰ 01 ਕਿਰਚ, 01 ਖੰਡਾ, 01 ਖੁਰਚਣਾ, 01 ਕਾਪਾ ਅਤੇ 01 ਲੋਹੇ ਦੀ ਗਲਾਰਣ ਸਮੇਤ ਕਾਬੂ ਕੀਤਾ | Crime News

Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਸੰਗਠਿਤ ਅਪਰਾਧਾ ਖਿਲਾਫ ਲਗਾਤਾਰ ਸਖਤ ਨਜ਼ਰ ਆ ਰਹੀ ਹੈ। ਜਿਸਦਾ ਅੰਦਾਜ਼ਾ ਇੱਥੋਂ ਲਗਾਇਆ ਜਾ ਸਕਦਾ ਹੈ ਕਿ ਪਿਛਲੇ ਕਰੀਬ 07 ਮਹੀਨੇ ਦੌਰਾਨ ਸੰਗਠਿਤ ਅਪਰਾਧ ਖਿਲਾਫ ਕਾਰਵਾਈ ਕਰਦੋ ਹੋਏ 22 ਮੁਕੱਦਮੇ ਦਰਜ ਕਰਕੇ 113 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਇਸ ਨੂੰ ਇੱਕ ਕਦਮ ਹੋਰ ਅੱਗੇ ਵਧਾਉਦਿਆ ਜਸਮੀਤ ਸਿੰਘ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਸਦਰ ਫਰੀਦਕੋਟ ਵੱਲੋਂ ਲੁੱਟਾ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਦੇ 05 ਮੈਂਬਰਾਂ ਨੂੰ ਤੇਜ਼ਤਾਰ ਹਥਿਆਰਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।

ਇਹ ਵੀ ਪੜ੍ਹੋ: Yudh Nashe Virudh: ਮਾਲੇਰਕੋਟਲਾ ਪੁਲਿਸ ਵੱਲੋਂ ਸਥਾਨਕ ਕੇਂਦਰੀ ਜੇਲ੍ਹ ਵਿਖੇ ਕੀਤੀ ਅਚਨਚੇਤ ਚੈਕਿੰਗ

ਇੰਸਪੈਕਟਰ ਗੁਰਦਿੱਤਾ ਸਿੰਘ ਮੁੱਖ ਅਫਸਰ ਥਾਣਾ ਸਦਰ ਫਰੀਦਕੋਟ ਦੀ ਨਿਗਰਾਨੀ ਹੇਠ ਸ:ਥ: ਗੁਰਬਖਸ਼ ਸਿੰਘ ਸਾਥੀ ਕਰਮਚਾਰੀਆਂ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਗਸ਼ਤ ਦੌਰਾਨ ਨੈਸ਼ਨਲ ਹਾਈਵੇ ਪੁੱਲ ਚਹਿਲ ਥੱਲੇ ਮੌਜ਼ੂਦ ਸੀ ਤਾਂ ਉਹਨਾਂ ਨੂੰ ਇਤਲਾਹ ਮਿਲੀ ਕਿ ਲਖਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ, ਅੰਮ੍ਰਿਤਪਾਲ ਸਿੰਘ ਪੁੱਤਰ ਮਲਕੀਤ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਸ਼ੈਬਰ ਸਿੰਘ ਵਾਸੀਆਨ ਪਿੰਡ ਚਹਿਲ, ਸੁਖਦੀਪ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਨੰਗਲ ਅਤੇ ਲਖਵੀਰ ਸਿੰਘ ਉਰਫ ਖੀਰਾ ਪੁੱਤਰ ਨੀਲੂ ਵਾਸੀ ਪਿੱਪਲੀ ਜਿੰਨਾ ਦੇ ਖਿਲਾਫ ਕਾਫੀ ਮੁਕੱਦਮੇ ਦਰਜ ਹਨ ਤੇ ਇਹ ਸਮਸ਼ਾਨਘਾਟ ਪਿੰਡ ਚਹਿਲ ਵਿਖੇ ਬੈਠ ਕੇ ਲੁੱਟਾ-ਖੋਹਾਂ ਕਰਨ ਦੀ ਯੋਜਨਾ ਬਣਾ ਰਹੇ ਹਨ ਮਾਰੂ ਹਥਿਆਰਾਂ ਨਾਲ ਲੈਸ ਹਨ।

ਜਿਸ ’ਤੇ ਮੁਕੱਦਮਾ ਨੰਬਰ 35 ਅ/ਧ 111 ਬੀ.ਐਨ.ਐਸ ਥਾਣਾ ਸਦਰ ਫਰੀਦਕੋਟ ਦਰਜ ਰਜਿਸਟਰ ਕਰਵਾਇਆ। ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਵੱਲੋਂ ਰੇਡ ਕੀਤੀ ਗਈ ਅਤੇ ਇਸ ਗਿਰੋਹ ਦੇ 05 ਮੈਂਬਰਾਂ ਨੂੰ 01 ਕਿਰਚ, 01 ਖੰਡਾ, 01 ਖੁਰਚਣਾ, 01 ਕਾਪਾ ਅਤੇ 01 ਲੋਹੇ ਦੀ ਗਲਾਰਣ ਸਮੇਤ ਕਾਬੂ ਕੀਤਾ ਗਿਆ। Crime News