Drug Free Punjab: ਪੁਲਿਸ ਨੇ ਦੂਜੀ ਵਾਰ ਫੜਿਆ ਨਸ਼ਾ ਤਸਕਰ, ਭੁੱਕੀ ਸਮੇਤ ਕੀਤਾ ਕਾਬੂ

Drug Free Punjab
ਬਠਿੰਡਾ : ਭੁੱਕੀ ਸਮੇਤ ਗ੍ਰਿਫ਼ਤਾਰ ਮੁਲਜ਼ਮ ਪੁਲਿਸ ਪਾਰਟੀ ਨਾਲ ਤਸਵੀਰ : ਸੱਚ ਕਹੂੰ ਨਿਊਜ਼

Drug Free Punjab: (ਅਸ਼ੋਕ ਗਰਗ) ਬਠਿੰਡਾ। ਬਠਿੰਡਾ ਦੇ ਥਾਣਾ ਕੈਂਟ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਭੁੱਕੀ ਸਮੇਤ ਕਾਬੂ ਕੀਤਾ ਹੈ। ਸੀਆਈਏ-1 ਦੇ ਸਹਾਇਕ ਥਾਣੇਦਾਰ ਗੁਰਮੇਜ ਸਿੰਘ ਨੇ ਦੱਸਿਆ ਕਿ ਉਹ ਭੁੱਚੋ ਕਲਾਂ ਨੇੜੇ ਪੁਲਿਸ ਪਾਰਟੀ ਸਮੇਤ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਵੱਲੋਂ ਇੱਕ ਵਿਅਕਤੀ ਕੋਲੋਂ 120 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ।

ਇਹ ਵੀ ਪੜ੍ਹੋ: Punjab News: ਨਹਿਰੀ ਪ੍ਰਦੂਸ਼ਣ ਵਿਰੁੱਧ ਫ਼ੈਸਲਾਕੁਨ ਕਾਰਵਾਈ ਕਰ ਰਿਹੈ ਪੰਜਾਬ: ਬਰਿੰਦਰ ਕੁਮਾਰ ਗੋਇਲ

ਫੜੇ ਗਏ ਵਿਅਕਤੀ ਦੀ ਪਛਾਣ ਸੁਖਵੰਤ ਸਿੰਘ ਵਾਸੀ ਭੁੱਚੋ ਕਲਾਂ ਵਜੋਂ ਹੋਈ ਹੈ। ਇੰਸਪੈਕਟਰ ਕੁਲਦੀਪ ਸਿੰਘ ਇੰਚਾਰਜ ਸੀਆਈਏ-1 ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਉਸ ਨੇ ਮੰਨਿਆ ਕਿ ਇਹ ਭੁੱਕੀ ਉਹ ਰਾਜਸਥਾਨ ਤੋਂ ਲੈ ਕੇ ਆਇਆ ਸੀ। ਮੁਲਜ਼ਮ ਖਿਲਾਫ ਥਾਣਾ ਕੈਂਟ ਵਿਖੇ ਐਨਡੀਪੀਐਸ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਹਵਾਲਾਤ ਵਿੱਚ ਬੰਦ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਹਿਲਾਂ ਟਰੱਕ ’ਤੇ ਡਰਾਇਵਰੀ ਕਰਦਾ ਸੀ ਹੁਣ ਵਿਹਲਾ ਸੀ ਜਿਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ, ਜਿਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਅਨੁਸਾਰ ਮੁਲਜ਼ਮ ਖਿਲਾਫ ਪਹਿਲਾਂ ਵੀ ਸਾਲ 2021 ਵਿੱਚ ਵੀ ਭੁੱਕੀ ਦਾ ਕੇਸ ਦਰਜ ਹੋਇਆ ਸੀ ਜਿਸ ਕੋਲੋਂ 175 ਕਿਲੋ ਭੁੱਕੀ ਬਰਾਮਦ ਕੀਤੀ ਗਈ ਸੀ। Drug Free Punjab