ਮੁਲਜ਼ਮਾਂ ਖਿਲਾਫ਼ ਪਹਿਲਾ ਵੀ ਦਰਜ ਸਨ ਨਸ਼ੇ ਦੀ ਤਸਕਰੀ ਅਤੇ ਚੋਰੀ ਸਬੰਧੀ ਕੁੱਲ 5 ਮੁਕੱਦਮੇ | Crime News
Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਸੰਗਠਿਤ ਅਪਰਾਧਾ ਖਿਲਾਫ ਲਗਾਤਾਰ ਸਖਤ ਨਜ਼ਰ ਆ ਰਹੀ ਹੈ। ਜਿਸਦਾ ਅੰਦਾਜ਼ਾ ਇੱਥੋਂ ਲਗਾਇਆ ਜਾ ਸਕਦਾ ਹੈ ਕਿ ਪਿਛਲੇ ਕਰੀਬ 07 ਮਹੀਨੇ ਦੌਰਾਨ ਸੰਗਠਿਤ ਅਪਰਾਧ ਖਿਲਾਫ ਕਾਰਵਾਈ ਕਰਦੇ ਹੋਏ 30 ਮੁਕੱਦਮੇ ਦਰਜ ਕਰਕੇ 151 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ।
ਇਸ ਨੂੰ ਇੱਕ ਕਦਮ ਹੋਰ ਅੱਗੇ ਵਧਾਉਦਿਆ ਜਸਮੀਤ ਸਿੰਘ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਯੋਗ ਰਹਿਨੁਮਾਈ ਹੇਠ ਸੁਖਦੀਪ ਸਿੰਘ ਡੀ.ਐਸ.ਪੀ (ਜੈਤੋ) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਬਾਜਾਖਾਨਾ ਵੱਲੋਂ ਲੁੱਟਾ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਦੇ 03 ਮੈਂਬਰਾ ਨੂੰ ਤੇਜ਼ਤਾਰ ਹਥਿਆਰਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।
ਥਾਣੇਦਾਰ ਬਲਰਾਜ ਸਿੰਘ ਮੁੱਖ ਅਫਸਰ ਥਾਣਾ ਬਾਜਾਖਾਨਾ ਦੀ ਨਿਗਰਾਨੀ ਹੇਠ ਸ:ਥ ਬਲਤੇਜ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿੱਚ ਚੌਕੀ ਬਰਗਾੜੀ ਵਿਖੇ ਮੌਜੂਦ ਸੀ ਤਾਂ ਉਹਨਾਂ ਨੂੰ ਇਤਲਾਹ ਮਿਲੀ ਕਿ ਜੋਰਾ ਸਿੰਘ, ਕੁਲਵਿੰਦਰ ਸਿੰਘ ਅਤੇ ਸਤਪਾਲ ਸਿੰਘ ਦਾ ਇੱਕ ਗਿਰੋਹ ਹੈ, ਜੋ ਬੁਰਜ ਰਹੀਕਾ ਰੋਡ ਸ਼ਮਸ਼ਾਨਘਾਟ ਦੇ ਕੋਲੋ ਤੇਜ਼ਧਾਰ ਹਥਿਆਰਾਂ ਸਮੇਤ ਲੁੱਕ-ਛਿਪ ਕੇ ਬੈਠੇ ਹਨ ਅਤੇ ਰਾਹਗੀਰਾਂ, ਪੈਟਰੋਲ ਪੰਪ ਵਾਲਿਆਂ ਅਤੇ ਦੁਕਾਨਦਾਰਾਂ ਕੋਲੋਂ ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ। ਜਿਸ ’ਤੇ ਮਕੱਦਮਾ ਨੰਬਰ 19 ਅ/ਧ 112(2) ਬੀ.ਐਨ.ਐਸ ਥਾਣਾ ਬਾਜਾਖਾਨਾ ਦਰਜ ਰਜਿਸਟਰ ਕੀਤਾ ਗਿਆ ਅਤੇ ਤੁਰੰਤ ਕਾਰਵਾਈ ਕਰਦੇ ਹੋਏ ਇਸ ਗਿਰੋਹ ਵਿੱਚ ਸ਼ਾਮਿਲ 3 ਮੈਬਰਾਂ ਨੂੰ 1 ਕਿਰਪਾਨ, 1 ਖੰਡਾ ਅਤੇ 1 ਬੇਸਬਾਲ ਸਮੇਤ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ:Yudh Nashe Virudh: ਇੱਕ ਮਹਿਲਾ ਸਮੇਤ 3 ਨਸ਼ਾ ਤਸਕਰਾਂ ਨਸ਼ੀਲੇ ਪਦਾਰਥ ਤੇ ਡਰੱਗ ਮਨੀ ਸਮੇਤ ਕੀਤਾ ਕਾਬੂ
ਗ੍ਰਿਫਤਾਰ ਮੁਲਜ਼ਮਾਂ ਦੀ ਪਹਿਚਾਣ ਜੋਰਾ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਪਿੰਡ ਸੂਰਘੁਰੀ, ਜ਼ਿਲ੍ਹਾ ਫਰੀਦਕੋਟ, ਕੁਲਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਡੋਡ, ਜ਼ਿਲ੍ਹਾ ਫਰੀਦਕੋਟ ਅਤੇ ਸਤਪਾਲ ਸਿੰਘ ਉਰਫ ਭੱਲਾ ਪੁੱਤਰ ਰਤਨ ਸਿੰਘ ਵਾਸੀ ਪਿੰਡ ਗੁਰੂਸਰ ਵਜੋ ਹੋਈ ਹੈ। ਜਦੋਂ ਤਫਤੀਸ਼ ਦੌਰਾਨ ਮੁਲਜ਼ਮਾਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਗ੍ਰਿਫਤਾਰ ਮੁਲਜ਼ਮ ਦੇ ਖਿਲਾਫ ਪਹਿਲਾਂ ਵੀ ਨਸ਼ੇ ਦੀ ਤਸਕਰੀ ਅਤੇ ਚੋਰੀ ਦੇ ਮਾਮਲੇ ਦਰਜ ਹਨ। ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਂਡ ਹਾਸਲ ਕਰਨ ਉਪਰੰਤ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ। Crime News