Heroin: (ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਦੀ ਅਗਵਾਈ ਵਿੱਚ ਥਾਣਾ ਬਰੀਵਾਲਾ ਦੀ ਹਦੂੰਦ ਅੰਦਰ ਆਉਂਦੇ ਇਲਾਕੇ ਵਿੱਚੋਂ ਪੁਲਿਸ ਨੇ ਪਲਸਰ ਮੋਟਰਸਾਇਕਲ ਸਵਾਰ ਦੋ ਵਿਅਕਤੀਆਂ ਨੂੰ ਵੱਡੀ ਮਾਤਰਾਂ ਵਿੱਚ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ।
ਇਹ ਵੀ ਪੜ੍ਹੋ: Patiala News: ਆਖਰਕਾਰ ਨਗਰ ਨਿਗਮ ਨੇ ਸੀਸ ਮਹਿਲ ਤੋਂ ਡਕਾਲਾ ਜਾਂਦੀ ਸੜਕ ਦੇ ਸੀਵਰੇਜ਼ ਦਾ ਢੱਕਣ ਕੀਤਾ ਠੀਕ
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਨੇ ਮੀਡੀਆ ਟੀਮ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਥਾਣਾ ਬਰੀਵਾਲਾ ਦੇ ਅਧੀਨ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਅੰਤਰਰਾਜ਼ੀ ਨਸ਼ਾ ਤਸਕਰੀ ਰੈਕੇਟ ਨਾਲ ਸਬੰਧਿਤ ਪਲਸਰ ਮੋਟਰਸਾਇਕਲ ਸਵਾਰ 2 ਵਿਅਕਤੀਆਂ ਨੂੰ ਕਾਬੂ ਕੀਤਾ ਜਿਨਾਂ ਦੀ ਤਲਾਸ਼ੀ ਦੌਰਾਨ ਵਪਾਰਕ ਮਾਤਰਾਂ ਵਿੱਚ 262 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਵਾਸੀ ਗੋਨੇਆਣਾ ਰੋਡ ਸ੍ਰੀ ਮੁਕਤਸਰ ਸਾਹਿਬ ਅਤੇ ਪ੍ਰਜਵਲ ਸੇਠੀ ਵਾਸੀ ਮੇਨ ਬਜ਼ਾਰ ਮੋਗਾ ਦੇ ਰੂਪ ਵਿੱਚ ਹੋਈ ਹੈ। Heroin