02 ਅਸਲੇ, 06 ਰੌਦ ਅਤੇ ਇੱਕ ਗੱਡੀ ਕੀਤੀ ਬਰਾਮਦ | Bambiha Gang
Bambiha Gang: (ਗੁਰਪ੍ਰੀਤ) ਫ਼ਰੀਦਕੋਟ। ਮੁੱਖ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਮੁਹਿੰਮ ਦੀ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਲਗਾਤਾਰ ਅਪਰਾਧਿਕ ਅਨਸਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਫਰੀਦਕੋਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਬੰਬੀਹਾ ਗੈਂਗ ਦੇ ਏ ਕੈਟਾਗਿਰੀ ਗੈਂਗਸਟਰ ਹਰਸਿਮਰਨਜੀਤ ਉਰਫ ਸਿੰਮਾ ਦੇ 02 ਸਾਥੀਆਂ ਨੂੰ ਫਰੀਦਕੋਟ ਦੇ ਬੀੜ ਸਿੱਖਾ ਵਾਲਾ ਨਜ਼ਦੀਕ ਮੁਕਾਬਲੇ ਤੋਂ ਬਾਅਦ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ: Punjab Vigilance Bureau: ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ
ਇਹ ਜਾਣਕਾਰੀ ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਫਰੀਦਕੋਟ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਹਰਸਿਮਰਨਜੀਤ ਉਰਫ ਸਿੰਮਾ ਜਿਸ ਉੱਪਰ ਕਤਲ, ਨਸ਼ੇ, ਚੋਰੀ, ਖੋਹ ਅਤੇ ਅਸਲੇ ਐਕਟ ਤਹਿਤ ਕਰੀਬ 26 ਮੁਕੱਦਮੇ ਦਰਜ ਰਜਿਸਟਰ ਹਨ, ਉਸਦੇ ਸਾਥੀ ਫਰੀਦਕੋਟ ਦੇ ਏਰੀਆਂ ਵਿੱਚ ਘੁੰਮ ਰਹੇ ਹਨ। ਜਿਸ ’ਤੇ ਸੀ.ਆਈ.ਏ ਜੈਤੋ ਅਤੇ ਥਾਣਾ ਜੈਤੋ ਦੀਆਂ ਟੀਮਾਂ ਵੱਲੋਂ ਬੀੜ ਸਿੱਖਾ ਵਾਲਾ ਨਜ਼ਦੀਕ ਨਾਕਾ ਲਗਾਇਆ ਹੋਇਆ ਸੀ, ਉਸ ਸਮੇਂ ਇਹ ਮੁਲਜ਼ਮ ਫੋਰਚਿਊਨਰ ਗੱਡੀ ਉੱਪਰ ਆਉਂਦੇ ਦਿਖਾਈ ਦਿੱਤੇ ਜਿਹਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨਾਂ ਨੇ ਪੁਲਿਸ ਟੀਮ ’ਤੇ ਹਮਲਾ ਕਰ ਦਿੱਤਾ, ਜਿਸ ਵਿੱਚ ਸਰਕਾਰੀ ਗੱਡੀ ਉੱਪਰ ਵੀ 03 ਫਾਇਰ ਲੱਗੇ ਅਤੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਆਤਮਰੱਖਿਆ ਵਿੱਚ ਕਾਰਵਾਈ ਕਰਦਿਆਂ ਜਵਾਬੀ ਫਾਇਰਿੰਗ ਕੀਤੀ।
ਜਿਸ ਵਿੱਚ ਇਹ 02 ਮੁਲਜ਼ਮ ਜ਼ਖਮੀ ਹੋ ਗਏ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਸੁਖਜੀਤ ਸਿੰਘ ਉਰਫ ਸੁੱਖ ਰੋਮਾਣਾ ਉਰਫ ਕਾਲਾ ਪੁੱਤਰ ਬਲਜੀਤ ਸਿੰਘ ਵਾਸੀ ਰੋਮਾਣਾ ਅਲਬੇਲ ਸਿੰਘ ਅਤੇ ਹਰਮਨਦੀਪ ਸਿੰਘ ਉਰਫ ਰੂਸ਼ਾ ਪੁੱਤਰ ਜੋਰਾ ਸਿੰਘ ਵਾਸੀ ਬਹਿਬਲ ਕਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਹਨਾਂ ਤੋਂ ਇੱਕ ਪਿਸਟਲ .315 ਬੋਰ ਅਤੇ ਇੱਕ ਪਿਸਟਲ .32 ਬੋਰ ਅਤੇ 06 ਕਾਰਤੂਸ ਬਰਾਮਦ ਕੀਤੇ ਹਨ, ਇਸ ਦੇ ਨਾਲ ਹੀ ਉਨ੍ਹਾਂ ਦੀ ਫੋਰਚਿਊਨਰ ਗੱਡੀ ਵੀ ਜ਼ਬਤ ਕੀਤੀ ਗਈ ਹੈ, ਜਿਸ ਉੱਤੇ ਉਹ ਸਵਾਰ ਹੋ ਕੇ ਆ ਰਹੇ। Bambiha Gang