ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News: ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਨੇ ਨਸ਼ਾ ਤਸਕਰੀ ਦੇ ਦੋਸ਼ਾਂ ’ਚ 2 ਔਰਤਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਹੈਰੋਇਨ ਬਰਾਮਦ ਹੋਣ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰਾਂ ਔਰਤਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਜਾਣਕਾਰੀ ਦਿੰਦਿਆਂ ਥਾਣਾ ਜੋਧੇਵਾਲ ਦੇ ਮੁੱਖ ਅਫ਼ਸਰ ਇੰਸਪੈਕਟਰ ਜਸਵੀਰ ਸਿੰਘ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਿਸ ਨੇ 2 ਮਹਿਲਾਵਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਖਬਰ ਵੀ ਪੜ੍ਹੋ : Punjab Winter School Holiday: ਪੰਜਾਬ ਦੇ ਸਕੂਲਾਂ ’ਚ ਇਸ ਦਿਨ ਤੋਂ ਹੋਣਗੀਆਂ ਛੁੱਟੀਆਂ, ਆਦੇਸ਼ ਜਾਰੀ
ਜਿੰਨ੍ਹਾਂ ਦੇ ਕਬਜ਼ੇ ’ਚੋਂ ਪੁਲਿਸ ਨੂੰ 105 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੀਆਂ ਗਈਆਂ ਔਰਤਾਂ ਦੀ ਪਹਿਚਾਣ ਸੋਨਾ ਤੇ ਸਿੰਮੀ ਵਾਸੀਆਨ ਬਾਵਾ ਕਲੋਨੀ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਥਾਣਾ ਬਸਤੀ ਜੋਧੇਵਾਲ ਵਿਖੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ਼ ਕਰ ਲਿਆ ਗਿਆ ਹੈ। ਸੌਮਵਾਰ ਨੂੰ ਅਦਾਲਤ ’ਚ ਪੇਸ਼ ਕਰਕੇ ਗ੍ਰਿਫਤਾਰ ਮੁਲਜਮਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਜਿਸ ਦੌਰਾਨ ਪੁਲਿਸ ਉਨ੍ਹਾਂ ਦੇ ਬੈਕਗਰਾਊਂਡ ਤੇ ਹੋਰ ਲਿੰਕਾਂ ਬਾਰੇ ਪਤਾ ਲਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸੋਨਾ ਖਿਲਾਫ਼ ਪਹਿਲਾਂ 5 ਮਾਮਲੇ ਤੇ ਸਿੰਮੀ ਖਿਲਾਫ਼ ਥਾਣਾ ਸਿਟੀ ਬੰਗਾ ਵਿਖੇ ਇੱਕ ਮਾਮਲਾ ਦਰਜ਼ ਹੈ। Ludhiana News