ਪੁਲਿਸ ਵੱਲੋਂ 10 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

Chief Minister

ਫਾਜ਼ਿਲਕਾ (ਰਜਨੀਸ ਰਵੀ)। ਸਦਰ ਥਾਣਾ ਫਾਜ਼ਿਲਕਾ ਪੁਲਿਸ (Police) ਨੇ 10 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ। ਜਾਂਚ ਅਧਿਕਾਰੀ ਏ.ਐਸ.ਆਈ ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਦੀਨ ਦਿਆਲ ਪੁੱਤਰ ਰਾਮ ਲਾਲ ਵਾਸੀ ਪਿੰਡ ਪੇਚਾਂਵਾਲੀ ਨਸ਼ੇ ਦਾ ਆਦੀ ਹੈ ਅਤੇ ਵੇਚਦਾ ਹੈ। ਜੇਕਰ ਇਸ ਦੀ ਚੈਕਿੰਗ ਕੀਤੀ ਜਾਵੇ ਤਾਂ ਨਸ਼ਾ ਬਰਾਮਦ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ ; ਅੱਧੀ ਰਾਤ ਨੂੰ ਭਿਆਨਕ ਤੂਫ਼ਾਨ ਕਾਰਨ ਚਾਰੇ ਪਾਸੇ ‘ਤਬਾਹੀ’, ਇੱਕ ਮੌਤ ਦੀ ਖ਼ਬਰ

ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਢਾਣੀ ਖਰਸ ਵਾਲੀ ਦੇ ਕੋਲ ਦੀਨ ਦਿਆਲ ਨੂੰ ਰੋਕ ਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਦੀਨ ਦਿਆਲ ਨੂੰ ਗਿ੍ਰਫਤਾਰ ਕਰਕੇ ਉਸ ਖਿਲਾਫ਼ ਐਨ.ਡੀ.ਪੀ.ਐਸ.ਐਕਟ ਦੀ ਧਾਰਾ 21, 61, 85 ਤਹਿਤ ਮਾਮਲਾ ਦਰਜ ਕਰ ਲਿਆ ਹੈ।

LEAVE A REPLY

Please enter your comment!
Please enter your name here