ਪੁਲਿਸ ਵੱਲੋਂ ਇੱਕ ਲੱਖ 60 ਹਜ਼ਾਰ ਦੀ ਜਾਅਲੀ ਕਰੰਸੀ ਸਮੇਤ ਇੱਕ ਵਿਅਕਤੀ ਕਾਬੂ

Fake Currency

ਆਪਣੇ ਘਰ ਹੀ ਤਿਆਰ ਕਰਦਾ ਸੀ ਜਾਅਲੀ ਨੋਟ (Fake Currency), ਨੋਟ ਬਣਾਉਣ ਵਾਲਾ ਸਮਾਨ ਵੀ ਬਰਾਮਦ

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਪੁਲਿਸ ਵੱਲੋਂ ਜਾਅਲੀ ਕਰੰਸੀ ਤਿਆਰ ਵਾਲੇ ਇੱਕ ਵਿਅਕਤੀ ਨੂੰ ਇੱਕ ਲੱਖ 60 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ (Fake Currency) ਸਮੇਤ ਗਿ੍ਰਫ਼ਤਾਰ ਕੀਤਾ ਗਿਆ ਹੈ। ਗਿ੍ਰਫ਼ਤਾਰ ਕੀਤਾ ਵਿਅਕਤੀ ਖੁਦ ਜਾਅਲੀ ਕਰੰਸੀ ਤਿਆਰ ਕਰਦਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਪੁਲਿਸ ਮੁੱਖੀ ਵਰੁਣ ਸ਼ਰਮਾ ਨੇ ਦੱਸਿਆ ਕਿ ਰਾਜੇਸ ਕੁਮਾਰ ਵਾਸੀ ਵਿਕਾਸ ਨਗਰ ਪਟਿਆਲਾ ਹਾਲ ਵਾਸੀ ਦਰਸਨ ਸਿੰਘ ਨਗਰ ਥਾਣਾ ਅਨਾਜ ਮੰਡੀ ਪਟਿਆਲਾ ਜੋ ਕਿ ਆਪਣੇ ਮੋਟਰਸਾਇਕਲ ਤੇ ਸਵਾਰ ਸਵਾਰ ਜਾਅਲੀ ਭਾਰਤੀ ਕਰੰਸੀ ਨੋਟ ਲੈ ਕੇ ਦੁਧਨ ਸਾਧਾਂ ਸਾਈਡ ਕਿਸੇ ਨੂੰ ਦੇਣ ਜਾ ਰਿਹਾ ਸੀ ਅਤੇ ਉਸ ਨੂੰ ਕਾਬੂ ਕਰਕੇ 100 ਜਾਅਲੀ ਕਰੰਸੀ 500/500 ਰੁਪਏ ਦੇ ਨੋਟ 50 ਹਜਾਰ ਰੁਪਏ ਬ੍ਰਾਮਦ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਮੰਨਿਆ ਕਿ ਉਸ ਨੇ ਆਪਣੇ ਕਮਰੇ ਵਿਚ ਜਾਅਲੀ ਕਰੰਸੀ ਤਿਆਰ ਕਰਨ ਦਾ ਸੈੱਟ-ਅਪ ਕੀਤਾ ਹੋਇਆ ਹੈ। ਜਿਥੇ ਉਹ ਵੱਖ-ਵੱਖ ਯੰਤਰਾਂ ਨਾਲ ਜਾਅਲੀ ਕਰੰਸੀ ਤਿਆਰ ਕਰਦਾ ਹੈ। ਜਿਸ ਤਹਿਤ ਪੁਲਿਸ ਪਾਰਟੀ ਵੱਲੋਂ ਇਸਦੇ ਘਰ ਤੋਂ ਇੱਕ ਅਲਟਰਾਵਾਇਲਟ ਬਲੋਰ ਬੈਲਟ ਮਸੀਨ ਜਿਸਨੂੰ ਇਹ ਨੋਟ ਸੁਕਾਉਣ ਲਈ ਵਰਤਦਾ ਸੀ, ਇੱਕ ਕੰਪਿਊਟਰ ਸੈੱਟ ਸਮੇਤ 04 ਕਲਰਡ ਪਿ੍ਰੰਟਰ ਸਕੈਨਰ, ਇੱਕ ਕਲਰ ਪਿ੍ਰੰਟਰ, ਇੱਕ ਜੁਗਾੜ ਟੇਬਲ ਜਿਸ ਤੇ ਕਲੈਂਪ ਫਿੱਟ ਕੀਤੇ ਹੋਏ ਹਨ।

ਜਿਸ ਉਪਰ ਇਹ ਨੋਟ ਛਾਪਣ ਤੇ ਕੱਟਣ ਵਿਚ ਵਰਤਦਾ ਹੈ, ਹਰੇ ਰੰਗ ਦੀਆ ਚਮਕੀਲੀਆਂ ਪੱਟੀਆਂ ਜਿਨਾ ਨੂੰ ਇਹ ਨੋਟ ਵਿਚ ਹਰੀ ਮਿੱਟੀ ਪਾਉਣ ਲਈ ਵਰਤਦਾ ਹੈ ਆਦਿ ਸਮਾਨ ਵੀ ਬਰਾਮਦ ਕੀਤਾ ਗਿਆ ਹੈ। ਜਦੋਂ ਉਸ ਦੇ ਘਰ ਛਾਣਬੀਣ ਕੀਤੀ ਗਈ ਤਾਂ 1 ਲੱਖ 10 ਹਜ਼ਾਰ ਦੀ ਕਰੰਸੀ ਹੋਰ ਬਰਾਮਦ ਹੋਈ। ਇਸ ਤਰ੍ਹਾਂ ਕੁੱਲ ਜੋੜ ਅਨੁਸਾਰ 1 ਲੱਖ 60 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਪੁਲਿਸ ਵੱਲੋਂ ਬਰਾਮਦ ਕਰ ਲਈ ਗਈ ਹੈ।

ਇਹ ਵੀ ਪੜ੍ਹੋ: ਪਟਿਆਲਾ ਵਿਖੇ ਠੇਕੇਦਾਰ ਦਾ ਗੋਲੀਆਂ ਮਾਰ ਕੇ ਕਤਲ