ਪੁਲਿਸ ਨੇ ਬੰਬੀਹਾ ਅਤੇ ਗੋਪੀ ਲਾਹੌਰੀਆ ਗੈਂਗ ਦੇ 3 ਸਾਥੀਆਂ ਨੂੰ ਕੀਤਾ ਕਾਬੂ

Bambiha Gang
ਪੁਲਿਸ ਨੇ ਬੰਬੀਹਾ ਅਤੇ ਗੋਪੀ ਲਾਹੌਰੀਆ ਗੈਂਗ ਦੇ 3 ਸਾਥੀਆਂ ਨੂੰ ਕੀਤਾ ਕਾਬੂ

(ਵਿੱਕੀ ਕੁਮਾਰ) ਮੋਗਾ। ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਮੋਗਾ ਪੁਲਿਸ ਨੇ ਬੰਬੀਹਾ ਅਤੇ ਗੋਪੀ ਲਾਹੌਰੀਆ ਗੈਂਗ ਦੇ 3 ਸਾਥੀਆਂ/ਸ਼ੂਟਰਾਂ ਨੂੰ ਨਜਾਇਜ਼ ਹਥਿਆਰਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਸ੍ਰੀ ਵਿਵੇਕ ਸ਼ੀਲ ਸੋਨੀ, ਆਈ.ਪੀ.ਐਸ., ਐਸ.ਐਸ.ਪੀ ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਜੀ.ਪੀ.ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। Bambiha Gang

ਨਾਜਾਇਜ਼ ਹਥਿਆਰ ਅਤੇ ਫਿਰੌਤੀ ਦੀ ਰਕਮ ਬਰਾਮਦ

ਸ੍ਰੀ ਬਾਲ ਕ੍ਰਿਸ਼ਨ ਸਿੰਗਲਾ, ਪੀ.ਪੀ.ਐਸ., ਐਸ.ਪੀ (ਆਈ) ਮੋਗਾ ਦੀ ਦੇਖ-ਰੇਖ ਹੇਠ ਅਤੇ ਪੀ.ਪੀ.ਐਸ ਡੀ.ਐਸ.ਪੀ (ਡੀ) ਹਰਿੰਦਰ ਸਿੰਘ ਸੀ.ਆਈ.ਏ. ਮੋਗਾ ਟੀਮ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਧਮਕੀਆਂ ਦੇ ਕੇ ਫਿਰੌਤੀ ਵਸੂਲਣ ਵਾਲੇ 03 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਨਤੀਜੇ ਵਜੋਂ ਉਨ੍ਹਾਂ ਕੋਲੋਂ ਨਾਜਾਇਜ਼ ਹਥਿਆਰ ਅਤੇ ਫਿਰੌਤੀ ਦੀ ਰਕਮ ਬਰਾਮਦ ਹੋਈ। ਇਸ ਸਬੰਧੀ ਥਾਣਾ ਸਿਟੀ ਮੋਗਾ ਵਿਖੇ ਮੁਕੱਦਮਾ ਨੰਬਰ 58 ਮਿਤੀ 01/04/2024 / 307, 387, 120ਬੀ ਆਈ.ਪੀ.ਸੀ. ਅਤੇ 25-54-59 ਆਰਮਜ਼ ਐਕਟ ਦਰਜ ਕੀਤਾ ਗਿਆ ਹੈ। Bambiha Gang

ਗੋਲੀਬਾਰੀ ਦੀ ਯੋਜਨਾ ਦਵਿੰਦਰਪਾਲ ਸਿੰਘ ਉਰਫ਼ ਗੋਪੀ ਕੈਨੇਡਾ ਨੇ ਬਣਾਈ ਸੀ

ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਨੇ ਦੱਸਿਆ ਕਿ 1 ਅਪ੍ਰੈਲ 2024 ਨੂੰ ਦੋ ਅਣਪਛਾਤੇ ਦੋਸ਼ੀਆਂ ਨੇ ਅੰਮ੍ਰਿਤਸਰ ਰੋਡ, ਦਸਮੇਸ਼ ਨਗਰ, ਮੋਗਾ ’ਤੇ ਸਥਿਤ ਬੋਪਾਰਾਏ ਇਮੀਗ੍ਰੇਸ਼ਨ ਦਫ਼ਤਰ ’ਤੇ ਗੋਲੀਬਾਰੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਸੀ। ਦਫ਼ਤਰ ਦੇ ਮਾਲਕ ਨੇ ਦੱਸਿਆ ਕਿ ਇਸ ਗੋਲੀਬਾਰੀ ਦੀ ਯੋਜਨਾ ਦਵਿੰਦਰਪਾਲ ਸਿੰਘ ਉਰਫ਼ ਗੋਪੀ ਕੈਨੇਡਾ ਨੇ ਬਣਾਈ ਸੀ। ਦਵਿੰਦਰਪਾਲ ਸਿੰਘ ਉਰਫ਼ ਗੋਪੀ ਨੇ ਗੁਰਜੀਤ ਸਿੰਘ ਨੂੰ ਮੋਬਾਈਲ ਨੰਬਰ +1(204)898-8408 ਰਾਹੀਂ ਫ਼ੋਨ ਕਰਕੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ।

ਇਹ ਵੀ ਪੜ੍ਹੋ: ਪਟਿਆਲਾ ਪੁਲਿਸ ਵੱਲੋਂ ਇਰਾਦਾ ਕਤਲ ਮਾਮਲੇ ਵਿੱਚ 6 ਗ੍ਰਿਫ਼ਤਾਰ

ਤਫ਼ਤੀਸ਼ ਦੌਰਾਨ ਉਕਤ ਮਾਮਲੇ ਵਿੱਚ ਗੋਲੀ ਚਲਾਉਣ ਵਾਲੇ ਗੋਪੀ ਲਾਹੌਰੀਆ ਗੈਂਗ ਦੇ ਸ਼ੂਟਰ (1) ਲਵਪ੍ਰੀਤ ਸਿੰਘ ਉਰਫ਼ ਲੱਬੀ ਪੁੱਤਰ ਅਵਤਾਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਲਾਹੌਰੀਆ ਵਾਲਾ ਮੁਹੱਲਾ ਨੇੜੇ ਗੁਰਦੁਆਰਾ ਗੁਰੂਕੁਲ ਸਾਹਿਬ ਮੋਗਾ, ਥਾਣਾ ਸਿਟੀ ਸਾਊਥ ਮੋਗਾ ਜ਼ਿਲ੍ਹਾ ਮੋਗਾ ਨੂੰ ਕਾਬੂ ਕੀਤਾ ਗਿਆ ਅਤੇ (2) ਵਿਕਾਸ ਰਾਮ ਪੁੱਤਰ ਛੱਤਰੂ ਰਾਮ ਪੁੱਤਰ ਰਾਮ ਕੌਮ ਰਾਮਦਾਸੀਏ ਵਾਸੀ ਬੁੱਕਣਵਾਲਾ ਰੋਡ ਧਰਮਪਾਲ ਦੀ ਚੱਕੀ ਮੋਗਾ, ਥਾਣਾ ਸਿਟੀ ਸਾਊਥ ਮੋਗਾ ਜ਼ਿਲ੍ਹਾ ਮੋਗਾ ਨੂੰ ਗ੍ਰਿਫ਼ਤਾਰ ਕਰਕੇ ਇੱਕ ਪਿਸਤੌਲ 32 ਬੋਰ ਸਮੇਤ ਮੈਗਜ਼ੀਨ, 03 ਜਿੰਦਾ ਕਾਰਤੂਸ ਅਤੇ ਸਪਲੈਂਡਰ ਮੋਟਰਸਾਈਕਲ ਨੰਬਰ ਪੀ.ਬੀ. -91-ਡੀ-3304 ਇਸ ਵਾਰਦਾਤ ਵਿੱਚ ਵਰਤੀ ਗਈ ਬਰਾਮਦ ਕੀਤੀ ਗਈ। ਲਵਪ੍ਰੀਤ ਸਿੰਘ ਉਰਫ਼ ਲੱਬੀ ਅਤੇ ਵਿਕਾਸ ਰਾਮ ਉੱਤਾਨ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।