Murder Case: ਪੁਲਿਸ ਵੱਲੋਂ ਕਤਲ ਦੇ ਮਾਮਲੇ ’ਚ ਸੱਤ ਵਿਅਕਤੀ ਕਾਬੂ

Murder Case
Murder Case: ਪੁਲਿਸ ਵੱਲੋਂ ਕਤਲ ਦੇ ਮਾਮਲੇ ’ਚ ਸੱਤ ਵਿਅਕਤੀ ਕਾਬੂ

ਪਿੰਡ ਪੱਖੋਕੇ ਦੀ ਦਾਣਾ ਮੰਡੀ ਵਿੱਚ ਨੌਜਵਾਨ ਦੀ ਮਾਰਕੁੱਟ ਕਰਕੇ ਕਰ ਦਿੱਤਾ ਸੀ ਕਤਲ

Murder Case : (ਗੁਰਪ੍ਰੀਤ ਸਿੰਘ) ਬਰਨਾਲਾ। ਪਿਛਲੇ ਦਿਨੀਂ ਪਿੰਡ ਪੱਖੋਕੇ ਦਾਣਾ ਮੰਡੀ ’ਚ ਨੌਜਵਾਨ ਦਾ ਕਤਲ ਕਰਨ ਵਾਲੇ 7 ਵਿਅਕਤੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ ਜਦੋਂਕਿ ਇਸ ਕੇਸ ਵਿੱਚ ਅਜੇ ਕਈ ਵਿਅਕਤੀਆਂ ਦੀ ਗ੍ਰਿਫ਼ਤਾਰੀ ਬਾਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਸਿਟੀ ਸਤਬੀਰ ਸਿੰਘ ਬੈਂਸ ਨੇ ਦੱਸਿਆ ਕਿ 28 ਅਕਤੂਬਰ ਨੂੰ ਪਿੰਡ ਪੱਖੋਕੇ ਦਾਣਾ ਮੰਡੀ ਵਿੱਚ ਟਰੈਕਟਰ ’ਤੇ ਲੱਗੇ ਡੈਕ ਨੂੰ ਲੈ ਕੇ ਝਗੜੇ ਦੌਰਾਨ ਇੱਕ ਨੌਜਵਾਨ ਜੈਸਮੀਨ ਸਿੰਘ ਉਰਫ ਜੱਸੂ ਪੁੱਤਰ ਗੁਰਚਰਨ ਸਿੰਘ ਦਾ ਕਤਲ ਕਰ ਦਿੱਤਾ ਸੀ ਪੁਲਿਸ ਨੇ ਮ੍ਰਿਤਕ ਦੇ ਪਿਤਾ ਗੁਰਚਰਨ ਸਿੰਘ ਦੇ ਬਿਆਨਾਂ ’ਤੇ ਰਮਨਜੀਤ ਸਿੰਘ ਉਰਫ ਰਮਨਾ ਪੁੱਤਰ ਸੁਖਦੇਵ ਸਿੰਘ ਵਾਸੀ ਪੱਖੋਕੇ ਵਗੈਰਾ ਦੇ ਖਿਲਾਫ਼ ਥਾਣਾ ਸਾਦਰ ਵਿਖੇ ਕੇਸ ਦਰਜ ਕੀਤਾ ਸੀ।

ਇਹ ਵੀ ਪੜ੍ਹੋ: Dragon Fruit Punjab: ਪਿੰਡ ਰੋਗਲਾ ਦੇ ਡਰੈਗਨ ਫਰੂਟ ਦੀ ਦਿੱਲੀ ਦੇ ਵਿੱਚ ਹੋਈ ਚਰਚਾ

ਉਹਨਾਂ ਦੱਸਿਆ ਕਿ ਥਾਣਾ ਸਦਰ ਦੇ ਐਸ.ਐਚ.ਓ ਇੰਸਪੈਕਟਰ ਸੇਰਵਿੰਦਰ ਸਿੰਘ ਦੀ ਅਗਵਾਈ ਹੇਠ ਕਤਲ ਦੇ ਕੇਸ ਵਿੱਚ ਮੁਲਜ਼ਮਾਂ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ 29 ਅਕਤੂਬਰ ਨੂੰ ਕੇਸ ਵਿੱਚ ਨਾਮਜ਼ਦ ਮੁਲਜ਼ਮ ਰਮਨਜੀਤ ਸਿੰਘ ਉਰਫ ਰਾਮਨਾ ਪੁੱਤਰ ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਸੁਖਮੰਦਰ ਸਿੰਘ, ਹਰਜਿੰਦਰ ਸਿੰਘ ਉਰਫ ਜਿੰਦਰ ਪੁੱਤਰ ਈਸ਼ਰ ਸਿੰਘ, ਹਰਮਨਦੀਪ ਸਿੰਘ ਹੰਮੂ ਪੁੱਤਰ ਗੁਰਮੀਤ ਸਿੰਘ, ਏਕਮਪ੍ਰੀਤ ਸਿੰਘ ਉਰਫ ਏਕਮਦੀਪ ਪੁੱਤਰ ਸੁਰਿੰਦਰ ਸਿੰਘ, ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਅਮਰਜੀਤ ਸਿੰਘ ਵਾਸੀਆਨ ਪੱਖੋਕੇ ਅਤੇ ਮਨਦੀਪ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਘਮਾਣ ਪੱਤੀ ਰੰਗਿਆਂ ਨੂੰ ਗਿ੍ਰਫਤਾਰ ਕਰ ਲਿਆ ਗਿਆ। Murder Case

ਉਹਨਾਂ ਦੱਸਿਆ ਕੇ ਕਾਬੂ ਕੀਤੇ ਵਿਅਕਤੀਆਂ ਨੂੰ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਕਰਕੇ 3 ਨਵੰਬਰ ਤੱਕ ਦਾ ਪੁਲਿਸ ਰਿਮਾਂਡ ਲਿਆ ਹੈ। ਜਿਨਾਂ ਤੋਂ ਇਸ ਕੇਸ ਸਬੰਧੀ ਹੋਰ ਪੁੱਛ ਗਿੱਛ ਕੀਤੀ ਜਾਵੇਗੀ, ਜਿਨ੍ਹਾਂ ਤੋਂ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ ਅਤੇ ਇਸ ਕੇਸ ਵਿੱਚ ਰਹਿੰਦੇ ਮੁਲਜ਼ਮਾਂ ਨੂੰ ਵੀ ਜਲਦ ਗਿ੍ਰਫਤਾਰ ਕਰ ਲਿਆ ਜਾਵੇਗਾ। ਪੁਲਿਸ ਵੱਲੋਂ ਉਹਨਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।