ਪੁਲਿਸ ਵੱਲੋਂ ਦੋ ਗੈਂਗਸਟਰ ਦੇਸੀ ਪਿਸਤੌਲਾਂ ਸਮੇਤ ਕਾਬੂ

Fazilka News

ਬਾਹਰਲੇ ਰਾਜਾਂ ਤੋਂ ਪੰਜਾਬ ਚ ਕਰਦੇ ਸਨ ਅਸਲਾ ਸਪਲਾਈ

ਪਟਿਆਲਾ (ਖੁਸ਼ਵੀਰ ਸਿੰਘ ਤੂਰ) ਪਟਿਆਲਾ ਪੁਲਿਸ ਵੱਲੋ ਬਾਹਰਲੇ ਰਾਜਾਂ ਤੋਂ ਪੰਜਾਬ ਵਿੱਚ ਨਜਾਇਜ਼ ਅਸਲਾ ਸਪਲਾਈ ਕਰਨ ਵਾਲੇ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਖਿਲਾਫ ਪਹਿਲਾ ਵੀ ਦਰਜਨਾਂ ਮਾਮਲੇ ਦਰਜ ਹਨ। ਪਟਿਆਲਾ ਦੇ ਐਸ ਐਸ ਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗੈਂਗਸਟਰਾਂ ਦੀ ਪਛਾਣ ਸੂਰਜ ਸਿੰਘ ਪੁੱਤਰ ਕਮਲਜੀਤ ਸਿੰਘ ਵਾਸੀ ਜਲੰਧਰ, ਵਿਜੇ ਕੁਮਾਰ ਪੁੱਤਰ ਦਲਬੀਰ ਸਿੰਘ ਵਾਸੀ ਭੀਖਾ ਨੰਗਲ ਜਿਲਾ ਜਲੰਧਰ ਜਲੰਧਰ ਹੋਈ ਹੈ। (Patiala News)

ਇਨ੍ਹਾਂ ਪਾਸੋਂ ਦੋ ਦੇਸੀ ਪਿਸਤੋਲ, 5 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਸਾਥੀ ਹਰਪ੍ਰੀਤ ਸਿੰਘ ,ਸਤਨਾਮ ਸਿੰਘ ਅਤੇ ਜਰਨੈਲ ਸਿੰਘ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਉਨ੍ਹਾਂ ਕੋਲੋਂ ਹੁਣ ਤਕ 13 ਦੇਸੀ ਪਿਸਟਲ 32 ਬੋਰ ਅਤੇ ਹੋਰ ਅਸਲਾ ਬਰਾਮਦ ਹੋ ਚੁੱਕਾ ਹੈ । ਉਨ੍ਹਾਂ ਦੱਸਿਆ ਕਿ ਇਹ ਗ੍ਰਿਫਤਾਰੀ ਥਾਣਾ ਸ਼ੰਭੂ ਪੁਲਿਸ ਵੱਲੋਂ ਕੀਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here