ਪੁਲਿਸ ਵੱਲੋਂ 430 ਲੀਟਰ ਲਾਹਣ ਸਮੇਤ ਦੋ ਵਿਅਕਤੀ ਕਾਬੂ
(ਰਾਮ ਸਰੂਪ ਪੰਜੋਲਾ) ਡਕਾਲਾ। ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਦੌਰਾਨ ਡੀ.ਐੱਸ.ਪੀ. ਦਿਹਾਤੀ ਸੁਖਵਿੰਦਰ ਸਿੰਘ ਚੌਹਾਨ ਦੀ ਰਹਿਨੁਮਾਈ ਹੇਠ ਥਾਣਾ ਸਦਰ ਦੇ ਐਸ.ਐਚ.ਓ. ਸੁਖਦੇਵ ਸਿੰਘ ਅਤੇ ਪੁਲਿਸ ਚੌਕੀ ਬਲਬੇੜਾ ਦੇ ਮੁਖੀ ਐੱਸ.ਆਈ. ਗੁਰਪ੍ਰੀਤ ਕੌਰ ਗਿੱਲ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵੱਲੋਂ ਵੱਡੀ ਮਾਤਰਾ ’ਚ ਲਾਹਣ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਵੱਲੋਂ ਅੱਜ ਤੜਕ ਸਵੇਰ ਐਕਸਾਈਜ਼ ਵਿਭਾਗ ਦੀ ਟੀਮਾਂ ਨਾਲ ਰਾਬਤਾ ਕਾਇਮ ਕਰਕੇ ਵੱਖ ਵੱਖ ਥਾਵਾਂ ਤੇ ਛਾਪੇ ਮਾਰੀ ਕਰਦਿਆਂ 430 ਲੀਟਰ ਲਾਹਣ ਬਰਾਮਦ ਕਰਕੇ ਮੁਲਜਿਮਾਂ ਨੂੰ ਮੌਕੇ ’ਤੇ ਕਾਬੂ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਸੁਖਦੇਵ ਸਿੰਘ ਨੇ ਦੱਸਿਆ ਕਿ ਉਚ ਅਧਿਕਾਰੀਆਂ ਦੇ ਦਿਸਾ ਨਿਰਦੇਸਾ ਤੇ ਨਸਾ ਤਸਕਰਾਂ ਨੂੰ ਕਾਬੂ ਕਰਨ ਦੀ ਵਿੱਢੀ ਮੁਹਿੰਮ ਦੌਰਾਨ ਥਾਣਾ ਸਦਰ ਅਧੀਨ ਆਉਂਦੀ ਪੁਲਿਸ ਚੌਕੀ ਬਲਬੇੜਾ ਦੇ ਇਲਾਕੇ ਵਿੱਚ ਗੁਪਤ ਸੂਚਨਾ ਦੇ ਅਧਾਰ ਤੇ ਵੱਖ ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਪਿੰਡ ਜਾਫਰਪੁਰ ਵਿਖੇ ਦੋ ਥਾਵਾਂ ਤੋਂ 430 ਲੀਟਰ ਲਾਹਣ ਬਰਾਮਦ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਮੇਜਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਜਾਫਰਪੁਰ ਪਲਾਂਟ ਕੋਲੋਂ 220 ਲਿਟਰ ਲਾਹਣ ਅਤੇ ਗੁਰਵਿੰਦਰ ਸਿੰਘ ਉਰਫ਼ ਅਜੇ ਪੁੱਤਰ ਬਲਕਾਰ ਸਿੰਘ ਵਾਸੀ ਜਾਫਰਪੁਰ ਪਲਾਟ ਕੋਲੋਂ 210 ਲੀਟਰ ਲਾਹਣ ਬਰਾਮਦ ਕੀਤਾ ਗਿਆ ਤੇ ਮੁਲਜ਼ਮਾਂ ਨੂੰ ਮੌਕੇ ’ਤੇ ਹੀ ਕਾਬੂ ਕਰਕੇ ਐਕਸਾਈਜ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਦਿੱਤੀ ਹੈ। ਥਾਣਾ ਮੁਖੀ ਸੁਖਦੇਵ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਹਰਚਰਨ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ. ਦਿਹਾਤੀ ਸੁਖਵਿੰਦਰ ਸਿੰਘ ਚੌਹਾਨ ਦੀ ਅਗਵਾਈ ਹੇਠ ਨਸ਼ਿਆ ਖਿਲਾਫ ਕਾਰਵਾਈ ਜਾਰੀ ਰਹੇਗੀ। ਇਸ ਮੌਕੇ ਪੁਲਿਸ ਚੌਕੀ ਬਲਬੇੜਾ ਦੇ ਮੁੱਖੀ ਐਸ.ਆਈ. ਗੁਰਪ੍ਰੀਤ ਕੌਰ ਗਿੱਲ, ਐਕਸ਼ਾਇਜ ਇੰਸਪੈਕਟਰ ਸਤਪਾਲ ਸਿੰਘ, ਹਰਜੀਤ ਸਿੰਘ, ਚਰਨਜੀਤ ਕੌਰ, ਸੰਦੀਪ ਸ਼ਾਹੀ, ਏ.ਐਸ.ਆਈ. ਨਿਰਮਲ ਸਿੰਘ, ਏ.ਐਸ.ਆਈ. ਨਿਸ਼ਾਨ ਸਿੰਘ, ਹੋਲਦਾਰ ਮਨਜੀਤ ਸਿੰਘ, ਕੇਵਲ ਸਿੰਘ, ਵਿਸਨੂ ਕੁਮਾਰ, ਗੁਰਮੀਤ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ