ਪੁਲਿਸ ਨੇ ਨਜਾਇਜ਼ ਅਸਲੇ ਸਮੇਤ ਦੋ ਨੂੰ ਕੀਤਾ ਕਾਬੂ

Weapons

ਫਾਜ਼ਿਲਕਾ (ਰਜਨੀਸ਼ ਰਵੀ)। ਡੀਜੀਪੀ ਪੰਜਾਬ ਦੇ ਹੁਕਮ ਅਨੁਸਾਰ ਇੰਟਰਸਟੇਟ ਨਾਕਾ ਓਪਰੇਸ਼ਨ ਸੀਲ 4 ਦੇ ਤਹਿਤ ਪੰਜਾਬ ਰਾਜਸਥਾਨ ਦੇ ਬਾਰਡਰ ’ਤੇ ਮਨਜੀਤ ਸਿੰਘ ਢੇਸੀ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ  ਦੇ ਹੁਕਮ ਅਨੁਸਾਰ ਫਾਜ਼ਿਲਕਾ ਪੁਲਿਸ ਵੱਲੋਂ ਗੁੰਮਜਾਲ ਨਾਕੇ ’ਤੇ ਸਪੈਸ਼ਲ ਨਾਕਾਬੰਦੀ ਕੀਤੀ ਗਈ ਜੋ ਨਾਕਾ ਗੁਰਿੰਦਰਜੀਤ ਸਿੰਘ ਸੰਧੂ ਉਪ ਕਪਤਾਨ ਪੁਲਿਸ ਫਾਜ਼ਿਲਕਾ ਦੀ ਅਗਵਾਈ ਹੇਠ ਇੰਸਪੈਕਟਰ ਪਰਮਜੀਤ ਕੁਮਾਰ ਮੁੱਖ ਅਫਸਰ ਖੂਈਆਂ ਸਰਵਰ ਅਤੇ ਮੁਲਾਜਮਾ ਵੱਲੋਂ ਨਾਕਾ ਲਾਇਆ ਗਿਆ ਸੀ ਜਿਸਦੇ ਤਹਿਤ ਅੱਜ ਫਾਜ਼ਿਲਕਾ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ। (Weapons)

Weapons

ਜਾਣਕਾਰੀ ਅਨੁਸਾਰ ਸ੍ਰੀ ਗੰਗਾਨਗਰ ਰਾਜਸਥਾਨ ਸਾਇਡ ਤੋਂ ਇੱਕ ਪ੍ਰਾਇਵੇਟ ਬੱਸ ਆਈ ਜਿਸ ਨੂੰ ਇੰਸਪੈਕਟਰ ਪਰਮਜੀਤ ਸਿੰਘ ਨੇ ਚੈਕਿੰਗ ਲਈ ਰੋਕਿਆ ਤਾਂ ਬੱਸ ਦੀ ਪਿਛਲੀ ਬਾਰੀ ਵਿੱਚੋਂ ਦੋ ਨੌਜਵਾਨ ਪੁਲਿਸ ਕਰਮਚਾਰੀ ਨੂੰ ਧੱਕਾ ਦੇ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ। ਜਿਨ੍ਹਾਂ ਦਾ ਸ਼ੱਕ ਦੇ ਆਧਾਰ ’ਤੇ ਇੰਸਪੈਕਟਰ ਪਰਮਜੀਤ ਕੁਮਾਰ ਨੇ ਸਮੇਤ ਟੀਮ ਦੇ ਖੇਤ ਬਾਗ ਵਿਚ ਪਿਛਾ ਕਰਕੇ ਕਰੀਬ 3 ਕਿੱਲੇ ਦੂਰੀ ’ਤੇ ਕਾਬੂ ਕਰਕੇ ਨਾਂਅ-ਪਤਾ ਪੁੱਛਿਆ ਜਿਸ ’ਤੇ ਕਾਲੇ ਪਿੱਠੂ ਬੈਗ ਵਾਲੇ ਨੌਜਵਾਨ ਨੇ ਆਪਣਾ ਨਾਂਅ ਸਰਨਜੀਤ ਸਿੰਘ ਪੁੱਤਰ ਸਰੂਪ ਸਿੰਘ ਵਾਸੀ ਮਾਨ ਥਾਣਾ ਡੇਰਾ ਬਾਬਾ ਨਾਨਕ ਜ਼ਿਲ੍ਹਾ ਗੁਰਦਾਸਪੁਰ ਅਤੇ ਦੂਜੇ ਨੌਜਵਾਨ ਨੇ ਆਪਣਾ ਨਾਂਅ ਵਿਲੀਅਮ ਮਸੀਹ ਉਰਫ ਗੋਲੀ ਪੁੱਤਰ ਕਸ਼ਮੀਰ ਮਸੀਹ ਪੁੱਤਰ ਸਰਦਾਰ ਮਸੀਹ ਵਾਸੀ ਧਰਮਕੋਟ ਪੱਤਣ ਥਾਣਾ ਡੇਰਾ ਬਾਬਾ ਨਾਨਕ ਜ਼ਿਲ੍ਹਾ ਗੁਰਦਾਸਪੁਰ ਦਸਿਆ। (Weapons)

Weapons

ਜਿਨ੍ਹਾਂ ਦੀ ਤਲਾਸ਼ੀ ਕੀਤੀ ਤਾਂ ਉਹਨਾਂ ਵਿੱਚੋਂ ਸ਼ਰਨਜੀਤ ਸਿੰਘ ਪਾਸੋਂ ਇੱਕ ਦੇਸੀ ਪਿਸਤੌਲ ਸਮੇਤ (12 ਮੈਗਜੀਨ ਅਤੇ 10 ਜਿੰਦਾ ਰੌਂਦ ਮਾਰਕਾ 7.62 ਅਤੇ ਵਿਲੀਅਮ ਉਰਫ ਗੋਲੀ ਉਕਤ ਪਾਸੋ ਇੱਕ ਦੇਸੀ ਪਿਸਤੌਲ ਸਮੇਤ ਇਕ ਮੈਗਜੀਨ ਅਤੇ 10 ਜਿੰਦਾ ਮਾਰਕਾ  7.62 ਬਰਾਮਦ ਹੋਏ। ਜਿਨ੍ਹਾਂ ਦੇ ਖਿਲਾਫ਼ ਥਾਣਾ ਖੂਈਆਂ ਸਰਵਰ ਵਿਖੇ ਮਾਮਲਾ ਦਰਜ ਕਰ ਕੇ ਅਗਲੀ ਤਫਤੀਸ ਕੀਤੀ ਜਾ ਰਹੀ ਹੈ ।

ਇਹ ਵੀ ਪੜ੍ਹੋ : IND Vs PAK: ਪਾਕਿਸਤਾਨ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫੈਸਲਾ