ਸਾਡੇ ਨਾਲ ਸ਼ਾਮਲ

Follow us

18.3 C
Chandigarh
Saturday, January 17, 2026
More
    Home Breaking News Bathinda News...

    Bathinda News: ਹਮਲਾ ਕਰਕੇ ਲੁੱਟ-ਖੋਹ ਕਰਨ ਵਾਲੇ ਦੋ ਨੌਜਵਾਨ ਪੁਲਿਸ ਵੱਲੋਂ ਕਾਬੂ

    Bathinda News
    Bathinda News: ਹਮਲਾ ਕਰਕੇ ਲੁੱਟ-ਖੋਹ ਕਰਨ ਵਾਲੇ ਦੋ ਨੌਜਵਾਨ ਪੁਲਿਸ ਵੱਲੋਂ ਕਾਬੂ

    Bathinda News: (ਅਸ਼ੋਕ ਗਰਗ) ਬਠਿੰਡਾ। ਪਿੰਡ ਕਮਾਲੂ ’ਚ ਇੱਕ ਵਿਅਕਤੀ ਨੂੰ ਤਲਵਾਰਾਂ ਨਾਲ ਵੱਢ ਕੇ ਗੰਭੀਰ ਜ਼ਖਮੀ ਕਰਕੇ ਲੁੱਟ ਕਰਨ ਦੇ ਮਾਮਲੇ ’ਚ ਬਠਿੰਡਾ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਬੁਗਨੀ ਕੁਮਾਰ ਉਰਫ ਗੱਗੀ ਪੁੱਤਰ ਰਾਮੂ ਅਤੇ ਦੀਪੂ ਸਿੰਘ ਪੁੱਤਰ ਰਮੇਸ਼ ਸਿੰਘ ਵਾਸੀ ਤਲਵੰਡੀ ਸਾਬੋ ਵਜੋਂ ਹੋਈ ਹੈ।

    ਇਹ ਵੀ ਪੜ੍ਹੋ: Sad News: 23 ਸਾਲਾ ਨੌਜਵਾਨ ਚੜਿਆ ਕਥਿਤ ਤੌਰ ’ਤੇ ਨਸ਼ੇ ਦੀ ਭੇਂਟ

    ਪੁਲਿਸ ਨੇ ਵਾਰਦਾਤ ਲਈ ਵਰਤੀ ਤਲਵਾਰ ਅਤੇ ਬਿਨਾਂ ਨੰਬਰ ਵਾਲੇ ਮੋਟਰਸਾਈਕਲ ਤੋਂ ਇਲਾਵਾ ਲੁੱਟ ਕੀਤੇ 4 ਹਜ਼ਾਰ ਰੁਪਏ ਵੀ ਬਰਾਮਦ ਕਰ ਲਏ ਹਨ। ਅੱਜ ਸੀਨੀਅਰ ਕਪਤਾਨ ਪੁਲਿਸ ਅਮਨੀਤ ਕੌਂਡਲ ਨੇ ਪੱਤਰਕਾਰਾਂ ਨੂੰ ਇਸ ਅਹਿਮ ਕਾਮਯਾਬੀ ਦਾ ਖੁਲਾਸਾ ਕੀਤਾ। ਉਨ੍ਹਾਂ ਦੱਸਿਆ ਕਿ ਡੀਐਸਪੀ ਤਲਵੰਡੀ ਸਾਬੋ ਰਜੇਸ਼ ਸਨੇਹੀ ਬੱਤਾ ਦੀ ਅਗਵਾਈ ਹੇਠ ਮੁੱਖ ਥਾਣਾ ਅਫਸਰ ਰਾਮ ਅਤੇ ਸੀਆਈਏ ਸਟਾਫ 2 ਵੱਲੋਂ ਇਸ ਵਾਰਦਾਤ ਦੀ ਗੁੱਥੀ ਸੁਲਝਾਉਣ ਲਈ ਪੂਰੀ ਤਨਦੇਹੀ ਨਾਲ ਤਕਨੀਕੀ ਅਤੇ ਮਨੁੱਖੀ ਸਰੋਤਾਂ ਦੇ ਅਧਾਰ ’ਤੇ ਕੀਤੀ ਗਈ।

    ਤਫਤੀਸ਼ ਅਤੇ ਕਾਰਵਾਈ ਮਗਰੋਂ ਦੋਵੇਂ ਮੁਲਜ਼ਮ ਗ੍ਰਿਫਤਾਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅਸ਼ੋਕ ਗੁਪਤਾ ਪੁੱਤਰ ਮਹੇਸ਼ ਚੰਦਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਉਸ ਦੇ ਭਰਾ ’ਤੇ ਤਲਵਾਰਾਂ ਨਾਲ ਜਾਨਲੇਵਾ ਹਮਲਾ ਕਰਕੇ ਉਸ ਤੋਂ 5 ਅਕਤੂਬਰ ਦਿਨ ਸ਼ਨੀਵਾਰ ਦੀ ਸ਼ਾਮ ਨੂੰ ਦੋ ਨੌਜਵਾਨ 4 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ ਹਨ। ਥਾਣਾ ਰਾਮਾ ਪੁਲਿਸ ਨੇ ਇਸ ਸਬੰਧ ’ਚ ਮੁਕੱਦਮਾ ਦਰਜ ਕਰ ਲਿਆ ਸੀ ਅਤੇ ਹੁਣ ਦੋਵਾਂ ਮੁਲਜਮਾਂ ਨੂੰ ਕਾਬੂ ਕਰਨ ’ਚ ਸਫਲ ਹੋ ਗਈ ਹੈ। ਐਸਐਸਪੀ ਨੇ ਦੱਸਿਆ ਕਿ ਪੁਲਿਸ ਦੋਵਾਂ ਦਾ ਰਿਮਾਂਡ ਹਾਸਲ ਕਰਨ ਉਪਰੰਤ ਡੂੰਘਾਈ ਨਾਲ ਪੁੱਛਗਿੱਛ ਕਰੇਗੀ ਤਾਂ ਕਿ ਜੇਕਰ ਇੰਨ੍ਹਾਂ ਨੇ ਕੋਈ ਹੋਰ ਵਾਰਦਾਤ ਕੀਤੀ ਹੈ ਤਾਂ ਉਸਦਾ ਪਤਾ ਲਾਇਆ ਜਾ ਸਕੇ। Bathinda News

    LEAVE A REPLY

    Please enter your comment!
    Please enter your name here