ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦਾ

Gangster Lawrence Bishnoi

ਮੋਹਾਲੀ (ਐੱਮ ਕੇ ਸ਼ਾਇਨਾ)। ਸੀਆਈਏ ਸਟਾਫ਼ ਮੁਹਾਲੀ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi ) ਦੇ ਕਰੀਬੀ ਇੱਕ ਗੈਂਗਸਟਰ ਨੂੰ ਪੰਜਾਬ ਲਿਆਂਦਾ ਹੈ। ਜਾਣਕਾਰੀ ਮੁਤਾਬਕ ਪੁਲਸ ਗੈਂਗਸਟਰ ਹਾਸ਼ਿਮ ਬਾਬਾ ਨੂੰ ਤਿਹਾੜ ਜੇਲ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਮੋਹਾਲੀ ਲੈ ਕੇ ਆਈ ਹੈ। ਮੋਹਾਲੀ ਦੇ ਲਾਂਡਰਾਂ ਦੇ ਸੁਨਿਆਰੇ ਤੋਂ ਲੁੱਟ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਬਾਬੇ ਤੋਂ ਪੁੱਛਗਿੱਛ ਕੀਤੀ ਜਾਵੇਗੀ।

ਤੁਹਾਨੂੰ ਦੱਸ ਦੇਈਏ ਕਿ ਹਾਸ਼ਿਮ ਬਾਬਾ ਬਦਨਾਮ ਗੈਂਗਸਟਰ ਲਾਰੇਂਸ ਬਿਸ਼ਨੋਈ (Gangster Lawrence Bishnoi ) ਦਾ ਬਹੁਤ ਖਾਸ ਹੈ। ਉਹ ਤਿਹਾੜ ਜੇਲ੍ਹ ‘ਚ ਬੰਦ ਹੈ, ਜਿਸ ਨੂੰ ਪੁਲਿਸ ਵੱਲੋਂ ਪੁੱਛਗਿੱਛ ਲਈ ਹੁਣ ਪੰਜਾਬ ਲਿਆਂਦਾ ਗਿਆ ਹੈ। ਲੁੱਟ ਦੇ ਮਾਮਲੇ ਵਿਚ ਪਿਛਲੇ ਦਿਨਾਂ ਮੇਰਠ ਤੋਂ ਸੋਨੂੰ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿਸ ਤੋਂ ਬਾਅਦ ਉਸ ਨੇ ਪੁੱਛਗਿੱਛ ਦੌਰਾਨ ਹਾਸ਼ਿਮ ਬਾਬਾ ਬਾਰੇ ਦੱਸਿਆ ਸੀ। ਦੱਸ ਦੇਈਏ ਸਭ ਤੋਂ ਪਹਿਲਾਂ ਲੌਰੈਂਸ ਨੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਹਾਸ਼ਿਮ ਬਾਬਾ ਨੂੰ ਦਿੱਤੀ ਸੀ। ਹਾਸ਼ਿਮ ਨੇ ਆਪਣੇ ਖਾਸ ਸ਼ਾਹਰੁਖ ਨੂੰ ਭੇਜ ਕੇ ਮੂਸੇਵਾਲਾ ਦੀ ਰੇਕੀ ਕਰਵਾਈ ਸੀ। ਪਰ ਸਕਿਊਰਟੀ ਜ਼ਿਆਦਾ ਹੋਣ ਕਾਰਨ ਪਲੈਨ ਫੇਲ ਹੋਣ ਤੇ ਲਾਰੰਸ ਨੇ ਇਸ ਕਤਲ ਦੀ ਜ਼ਿੰਮੇਵਾਰੀ ਬਰਾੜ ਨੂੰ ਦਿੱਤੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ