ਸਾਡੇ ਨਾਲ ਸ਼ਾਮਲ

Follow us

19.1 C
Chandigarh
Sunday, February 1, 2026
More
    Home Breaking News Crime News Pu...

    Crime News Punjab: ਚੋਰੀ ਦੇ ਮੁਕੱਦਮਿਆਂ ‘ਚ ਸੱਤ ਗ੍ਰਿਫ਼ਤਾਰ, ਪੰਜ ਮੋਟਰਸਾਈਕਲ ਤੇ ਸਾਮਾਨ ਬਰਾਮਦ

    Crime-News-Punjab
    ਸੁਨਾਮ : ਜਾਣਕਾਰੀ ਦਿੰਦੇ ਹੋਏ ਡੀਐੱਸਪੀ ਹਰਵਿੰਦਰ ਸਿੰਘ ਖਹਿਰਾ।

    “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਲਗਾਤਾਰ ਜਾਰੀ ਰੱਖੀ ਜਾ ਰਹੀ ਹੈ : ਡੀਐੱਸਪੀ ਖਹਿਰਾ

    Crime News Punjab: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸਬ-ਡਵੀਜਨ ਸੁਨਾਮ ਪੁਲਿਸ ਵੱਲੋਂ ਪਿਛਲੇ ਇੱਕ ਹਫਤੇ ਦੌਰਾਨ ਸੱਤ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਪੰਜ ਮੋਟਰਸਾਈਕਲ ਅਤੇ ਹੋਰ ਸਮਾਨ ਵੀ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਡੀਐੱਸਪੀ ਹਰਵਿੰਦਰ ਸਿੰਘ ਖਹਿਰਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਮਾਨਯੋਗ ਡੀ.ਜੀ.ਪੀ. ਪੰਜਾਬ ਜੀ ਦੀ ਯੋਗ ਅਗਵਾਈ ਅਤੇ ਸ੍ਰੀ ਸਰਤਾਜ ਸਿੰਘ ਚਾਹਲ ਐਸ.ਐਸ.ਪੀ ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿਚ ਨਸ਼ੇ ਦਾ ਖਾਤਮਾ ਕਰਨ ਲਈ “ਯੁੱਧ ਨਸ਼ਿਆ ਵਿਰੁੱਧ” ਦੇ ਸਲੋਗਨ ਤਹਿਤ ਵਿਸ਼ੇਸ਼ ਮੁੰਹਿਮ ਚਲਾਈ ਜਾ ਰਹੀ ਹੈ।

    ਇਸ ਮੁਹਿੰਮ ਦੌਰਾਨ ਲੋਕਾਂ ਨੂੰ ਨਸ਼ਿਆ ਤੋਂ ਦੂਰ ਰਹਿਣ ਅਤੇ ਮਾੜੇ ਅਨਸਰਾ ਨੂੰ ਕਾਬੂ ਕਰਨ ਲਈ ਪੁਲਿਸ ਦਾ ਸਹਿਯੋਗ ਦੇਣ ਲਈ ਹਰ ਇੱਕ ਪਿੰਡ ਅਤੇ ਸ਼ਹਿਰ ਦੇ ਵਾਰਡਾਂ ਵਿੱਚ ਲਗਾਤਾਰ ਸੈਮੀਨਾਰ/ਨਸ਼ਾ ਮੁਕਤੀ ਯਾਤਰਾ ਦਾ ਅਭਿਆਨ ਲਗਾਤਾਰ ਜਾਰੀ ਹੈ। ਇਸ ਮੁਹਿੰਮ ਦੌਰਾਨ ਨਸ਼ਾ ਤਸਕਰੀ ਕਰਨ ਵਾਲੇ ਛੋਟੇ ਅਤੇ ਵੱਡੇ ਸਮੱਗਲਰਾਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਲਈ ਸਬ-ਡਵੀਜਨ ਸੁਨਾਮ ਦੇ ਥਾਣਾ ਸਿਟੀ ਸੁਨਾਮ, ਲੋਂਗੋਵਾਲ ਅਤੇ ਚੀਮਾਂ ਦੇ ਏਰੀਆ ਨਸ਼ਾ ਸਮੱਗਲਰਾਂ ਵਿਰੁੱਧ ਪਿਛਲੇ ਇੱਕ ਹਫਤੇ ਦੌਰਾਨ 02 ਮੁਕੱਦਮੇ ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕਰਕੇ 02 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਕੋਲੋਂ 25 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ ਗਈਆਂ ਹਨ।

    149 ਵਹੀਕਲਾਂ ਦੇ ਵੱਖ-ਵੱਖ ਜੁਰਮਾਂ ਤਹਿਤ ਟਰੈਫਿਕ ਚਲਾਣ ਕੀਤੇ

    ਇਸ ਤੋਂ ਇਲਾਵਾ 03 ਚੋਰੀ ਦੇ ਮੁੱਕਦਮਿਆਂ ਵਿੱਚ 07 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 05 ਮੋਟਰਸਾਇਕਲ ਅਤੇ ਕਰੀਬ 1 ਲੱਖ 50 ਹਜਾਰ ਰੁਪਏ ਦਾ ਹੋਰ ਚੋਰੀ ਦਾ ਸਮਾਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ। ਉਹਨਾਂ ਅੱਗੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਦੌਰਾਨ ਪਿੰਡ, ਮੁਹੱਲਾ, ਵਾਰਡ ਪੱਧਰ ’ਤੇ ਐਮ.ਸੀ, ਪੰਚਾਇਤ ਅਤੇ ਹੋਰ ਮੋਹਤਬਰ ਪੁਰਸ਼ਾਂ ਅਤੇ ਸਮਾਜ ਸੇਵੀ ਸੰਸਥਾਵਾ ਦੇ ਸਹਿਯੋਗ ਨਾਲ ਨਸ਼ਾ ਕਰਨ ਵਾਲੇ ਵਿਅਕਤੀਆ ਦੀ ਪਛਾਣ ਕਰਕੇ ਉਹਨਾਂ ਦੀ ਸਨਾਖ਼ਤ ਨੂੰ ਗੁਪਤ ਰੱਖਦੇ ਹੋਏ ਉਹਨਾਂ ਨੂੰ ਨਸ਼ੇ ਦੀ ਦਲਦਲ ’ਚੋਂ ਬਾਹਰ ਕੱਢਣ ਲਈ ਹੁਣ ਤੱਕ ਕਰੀਬ 7 ਵਿਅਕਤੀਆਂ ਨੂੰ ਸਰਕਾਰ ਵੱਲੋਂ ਚਲਾਏ ਜਾ ਰਹੇ ਡੀ-ਅੱਡੀਕਸ਼ਨ ਸੈਂਟਰ ਵਿਚ ਰਜਿਸਟਰੇਸ਼ਨ ਕਰਵਾ ਕੇ ਦਵਾਈ ਦਿੱਤੀ ਗਈ ਹੈ।

    ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 149 ਵਹੀਕਲਾਂ ਦੇ ਵੱਖ-ਵੱਖ ਜੁਰਮਾਂ ਤਹਿਤ ਟਰੈਫਿਕ ਚਲਾਣ ਕੀਤੇ ਗਏ ਹਨ। ਡੀ.ਐੱਸ.ਪੀ ਖਹਿਰਾ ਨੇ ਕਿਹਾ ਕਿ ਇਹ ਮੁਹਿੰਮ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰੱਖੀ ਜਾ ਰਹੀ ਹੈ ਪੰਜਾਬ ਪੁਲਿਸ ਲੋਕਾ ਦੀ ਸੇਵਾ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਕਾਮਯਾਬ ਕਰਨ ਲਈ ਦਿਨ-ਰਾਤ ਸਖਤ ਮਿਹਨਤ ਕਰ ਰਹੀ ਹੈ। Crime News Punjab