Crime News: ਪੁਲਿਸ ਨੇ ਫੜਿਆ ਖਤਰਨਾਕ ਗੈਂਗ, ਹਥਿਆਰਾਂ ਦਾ ਜ਼ਖੀਰਾ ਬਰਾਮਦ

Crime News
Crime News: ਪੁਲਿਸ ਨੇ ਫੜਿਆ ਖਤਰਨਾਕ ਗੈਂਗ, ਹਥਿਆਰਾਂ ਦਾ ਜ਼ਖੀਰਾ ਬਰਾਮਦ

(ਵਿੱਕੀ ਕੁਮਾਰ) ਮੋਗਾ। ਮੋਗਾ ਪੁਲਿਸ ਨੇ 4 ਮੁਲਜ਼ਮਾਂ ਨੂੰ 6 ਪਿਸਤੌਲ, 4 ਮੈਗਜ਼ੀਨ, 41 ਜਿੰਦਾ ਕਾਰਤੂਸ ਅਤੇ ਇਕ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਮੋਗਾ ਅੰਕੁਰ ਗੁਪਤਾ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਖੁਖਰਾਣਾ ਤੋਂ 4 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 6 ਪਿਸਤੌਲ, 4 ਮੈਗਜ਼ੀਨ ਅਤੇ ਇਕ ਰਿਟਜ਼ ਕਾਰ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ: Poppy Recovered: ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥਾਂ ਸਮੇਤ ਸੱਤ ਜਣੇੇ ਕਾਬੂ

ਗ੍ਰਿਫ਼ਤਾਰ ਕੀਤੇ ਮੁਲਜ਼ਮ ਜਸਪਾਲ ਸਿੰਘ ਜੱਸਾ ਆਲੀਕੇ ਖ਼ਿਲਾਫ਼ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਇਕ ਕੇਸ ਦਰਜ ਹੈ। ਸੁੱਚਾ ਸਿੰਘ ਫਤਿਹਗੜ੍ਹ ਪੰਜਤੂਰ ਜ਼ਿਲ੍ਹਾ ਮੋਗਾ ਖ਼ਿਲਾਫ਼ 7 ਕੇਸ ਦਰਜ, ਸਚਿਨ ਪਿੰਡ ਕੁੰਡੇ ਜ਼ਿਲ੍ਹਾ ਫ਼ਿਰੋਜ਼ਪੁਰ ਖ਼ਿਲਾਫ਼ ਤਿੰਨ ਕੇਸ ਦਰਜ, ਜਦਕਿ ਗੌਤਮ ਵਾਸੀ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਖ਼ਿਲਾਫ਼ ਅਜੇ ਤੱਕ ਕੋਈ ਕੇਸ ਦਰਜ ਨਹੀਂ ਹੋਇਆ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਧਾਰਾ 302 ਅਤੇ ਹਥਿਆਰ ਐਕਟ ਤਹਿਤ ਕੇਸ ਦਰਜ ਹਨ।