ਏਡੀਜੀਪੀ ਗੁਰਪ੍ਰੀਤ ਕੌਰ ਦਿਓ ਖੁਦ ਕਰ ਰਹੇ ਨੇ ਸੁਪਰਵੀਜ਼ਨ
ਪਟਿਆਲਾ ਦੇ ਐਸ ਐਸ ਪੀ ਸਮੇਤ ਸੈਂਕੜੇ ਮੁਲਾਜ਼ਮ ਚੈਕਿੰਗ ਵਿਚ ਸ਼ਾਮਲ
ਪਟਿਆਲਾ (ਖੁਸ਼ਵੀਰ ਸਿੰਘ ਤੂਰ)| ਪੰਜਾਬ ਦੇ ਡੀਜੀਪੀ ਦੀਆਂ ਹਦਾਇਤਾਂ ਤੋਂ ਬਾਅਦ ਹੀ ਪੂਰੇ ਪੰਜਾਬ ਅੰਦਰ ਰੇਲਵੇ ਸਟੇਸ਼ਨਾਂ ਸਮੇਤ ਬਸ ਸਟੈਡ ਅਤੇ ਭੀੜ-ਭੜੱਕੇ ਵਾਲੀਆਂ ਥਾਵਾਂ ਤੇ ਪੰਜਾਬ ਪੁਲਿਸ ਵੱਲੋਂ ਚੈਕਿੰਗ ਮੁਹਿੰਮ ਆਰੰਭੀ ਹੋਈ ਹੈ। ਇਸੇ ਤਹਿਤ ਅੱਜ ਪਟਿਆਲਾ ਵਿਖੇ ਏਡੀਜੀਪੀ ਗੁਰਪ੍ਰੀਤ ਕੌਰ ਦਿਓ ਦੀ ਸੁਪਰਵੀਜ਼ਨ ਹੇਠ ਪਟਿਆਲਾ ਜ਼ਿਲ੍ਹੇ ਦੇ ਰੇਲਵੇ ਸਟੇਸ਼ਨਾਂ ਸਮੇਤ ਬਸ ਸਟੈਂਡ ਆਦਿ ਤੇ ਚੈਕਿੰਗ ਮੁਹਿੰਮ ਚਲਾਈ ਗਈ। ਇਸ ਚੈਕਿੰਗ ਮੁਹਿੰਮ ਵਿਚ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਸਮੇਤ 4 ਐਸ ਪੀ, 8 ਡੀਐਸਪੀ ਸਮੇਤ 500ਤੋ ਜ਼ਿਆਦਾ ਮੁਲਾਜ਼ਮ ਸ਼ਾਮਲ ਹਨ।
ਇਸ ਮੌਕੇ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਡੀਜੀਪੀ ਦੀਆਂ ਹਦਾਇਤਾਂ ਤੋਂ ਬਾਅਦ ਹੀ ਇਹ ਚੈਕਿੰਗ ਮੁਹਿੰਮ ਆਰੰਭੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਸ਼ੱਕੀ ਵਿਅਕਤੀਆਂ ਸਮੇਤ ਸਮਾਨ ਦੀ ਚੈਕਿੰਗ ਕੀਤੀ ਗਈ ਹੈ। ਕਈ ਵਿਅਕਤੀਆਂ ਦੇ ਅਧਾਰ ਕਾਰਡ ਸਮੇਤ ਹੋਰ ਡਾਕੂਮੈਂਟ ਚੈੱਕ ਕੀਤੇ ਗਏ ਹਨ। ਉਨ੍ਹਾ ਦੱਸਿਆ ਕਿ ਪੂਰੇ ਪੰਜਾਬ ਵਿੱਚ ਹੀ ਇਹ ਮੁਹਿੰਮ ਆਰੰਭੀ ਹੋਈ ਹੈ ਅਤੇ ਚੰਡੀਗੜ੍ਹ ਤੋਂ ਉੱਚ ਅਫਸਰ ਪੁੱਜ ਕੇ ਇਸ ਦੀ ਸੁਪਰਵੀਜ਼ਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹਾ ਹਾਈ ਅਲਰਟ ਉੱਤੇ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ