ਕਰਤਾਰਪੁਰ ਲਾਂਘੇ ਬਾਰੇ ਬਿਆਨ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਪਹੁੰਚਾਈ ਠੇਸ
ਕਿਹਾ, ਮੁੱਖ ਮੰਤਰੀ ਦਾ ਚੁੱਪ ਰਹਿਣਾ ਵੀ ਮੰਦਭਾਗਾ, ਤੁਰੰਤ ਕਰਨ ਡੀ.ਜੀ.ਪੀ. ਨੂੰ ਬਰਖ਼ਾਸਤ
ਚੰਡੀਗੜ, (ਅਸ਼ਵਨੀ ਚਾਵਲਾ)। ਪੁਲਿਸ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਦੇ ਕਰਤਾਰਪੁਰ ਲਾਂਘੇ ਸੰਬੰਧੀ ਦਿੱਤੇ ਬਿਆਨ ‘ਕਿ ਕਰਤਾਰਪੁਰ ਲਾਂਘੇ ਚ ਏਨੀ ਕੁ ਸਮਰੱਥਾ ਹੈ ਕਿ ਜੇਕਰ ਤੁਸੀਂ ਸਾਧਾਰਨ ਵਿਅਕਤੀ ਨੂੰ ਸਵੇਰੇ ਭੇਜਦੇ ਹੋ ਤਾਂ ਉਹ ਸ਼ਾਮ ਨੂੰ ਇਕ ਸਿੱਖਿਅਤ ਅੱਤਵਾਦੀ ਬਣ ਕੇ ਪਰਤੇਗਾ’ ਦੀ ਵਿਧਾਇਕਾ ਪ੍ਰੋ ਰੁਪਿੰਦਰ ਕੌਰ ਰੂਬੀ ਨੇ ਸਖ਼ਤ ਸ਼ਬਦਾਂ ਚ ਨਿੰਦਾ ਕੀਤੀ ਹੈ।
ਉਨਾਂ ਕਿਹਾ ਕਿ ਪੁਲਿਸ ਮੁਖੀ ਦੇ ਇਸ ਬਿਆਨ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਜਿਸ ਲਈ ਉਹਨਾਂ ਵੱਲੋਂ ਆਮ ਆਦਮੀ ਪਾਰਟੀ ਦੇ ਸਮੂਹ ਵਿਧਾਇਕਾਂ ਨਾਲ ਅੱਜ ਵਿਧਾਨਸਭਾ ਸੈਸ਼ਨ ਵਿੱਚ ਪੁਲਿਸ ਮੁੱਖੀ ਨੂੰ ਇਸ ਗ਼ੈਰ ਜਿਮੇਵਾਰਨਾ ਬਿਆਨ ਦੇਣ ਲਈ ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਹੈ ਉਹਨਾਂ ਕਿਹਾ ਕਿ ਸੂਬਾ ਸਰਕਾਰ ਦੇ ਉੱਚ ਉਹਦੇ ਤੇ ਬੈਠੇ ਪੁਲਿਸ ਮੁਖੀ ਦਿਨਕਰ ਗੁਪਤਾ ਨੇ ਇਸ ਮੰਦਭਾਗੇ ਬਿਆਨ ਨਾਲ ਸਿੱਖਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ ਉਹਨਾਂ ਕਿਹਾ ਕਿ ਉਸ ਤੋਂ ਵੀ ਮੰਦਭਾਗਾ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਇਸ ਬਿਆਨ ਉੱਪਰ ਕਿਸੇ ਤਰਾਂ ਦੀ ਟਿੱਪਣੀ ਨਾ ਕਰਨਾ ਹੈ।
ਜਦੋਂ ਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਇਸ ਬਿਆਨ ਲਈ ਪੁਲਿਸ ਮੁੱਖੀ ਦਿਨਕਰ ਗੁਪਤਾ ਉੱਪਰ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ।
ਉਨਾਂ ਕਿਹਾ ਕਿ ਪੁਲਿਸ ਮੁਖੀ ਜ਼ਵਾਬ ਦੇਣ ਕਿ ਸ਼੍ਰੀ ਕਰਤਾਰਪੁਰ ਸਾਹਿਬ ਵਿੱਖੇ ਖ਼ੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਮੂਹ ਕੈਬਿਨੇਟ ਮੰਤਰੀ ਅਤੇ ਸਮੂਹ ਐਮ ਐਲ ਏ ਜਾ ਚੁੱਕੇ ਹਨ, ਇਸ ਤੋਂ ਭਾਵ ਕਿ ਖ਼ੁਦ ਮੁੱਖ ਮੰਤਰੀ ਅਤੇ ਉਹਨਾਂ ਦੀ ਵਜ਼ਾਰਤ ਵੀ ਅੱਤਵਾਦੀ ਬਣ ਚੁੱਕੀ ਹੈ
ਉਹਨਾਂ ਕਿਹਾ ਕਿ ਹੁਣ ਤੱਕ 52 ਹਜ਼ਾਰ ਦੇ ਕਰੀਬ ਸ਼ਰਧਾਲੂ ਕਰਤਾਰਪੁਰ ਸਾਹਿਬ ਗੁਰੂਦਆਰਾ ਸਾਹਿਬ ਦੇ ਦਰਸ਼ਨ ਕਰ ਚੁੱਕੇ ਹਨ, ਦੱਸਿਆ ਜਾਵੇ ਕਿ ਓਥੋਂ ਕਿਹੜਾ ਸਿੱਖ ਸ਼ਰਧਾਲੂ ਅੱਤਵਾਦੀ ਬਣਿਆ ਹੈ ਉਹਨਾਂ ਦੋਸ਼ ਲਗਾਇਆ ਕਿ ਕਾਂਗਰਸ ਅਜਿਹੀਆਂ ਗੱਲਾਂ ਕਰਕੇ ਲਾਂਘਾ ਬੰਦ ਕਰਵਾਉਣ ਦੇ ਯਤਨ ਕਰ ਰਹੀ ਹੈ ਉਹਨਾਂ ਕਿਹਾ ਕਿ ਇਸ ਮੰਦਭਾਗੇ ਬਿਆਨ ਉੱਤੇ ਪੁਲਿਸ ਮੁੱਖੀ ਉੱਤੇ ਕਾਰਵਾਈ ਕਰਦੇ ਹੋਏ ਕੇਂਦਰ ਅਤੇ ਸੂਬਾ ਸਰਕਾਰ ਪੁਲਿਸ ਮੁੱਖੀ ਨੂੰ ਅਹੁਦੇ ਤੋਂ ਬਰਖ਼ਾਸਤ ਕਰਕੇ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।