Punjab News: ETT ਬੇਰੁਜ਼ਗਾਰ ਅਧਿਆਪਕਾਂ ਤੇ ਪੁਲਿਸ ਦੀ ਜ਼ੋਰਦਾਰ ਝੜੱਪ, ਪੁਲਿਸ ਵੱਲੋਂ ਲਾਠੀਚਾਰਜ

Punjab News
Punjab News: ETT ਬੇਰੁਜ਼ਗਾਰ ਅਧਿਆਪਕਾਂ ਤੇ ਪੁਲਿਸ ਦੀ ਜ਼ੋਰਦਾਰ ਝੜੱਪ, ਪੁਲਿਸ ਵੱਲੋਂ ਲਾਠੀਚਾਰਜ

ਕਈ ਅਧਿਆਪਕ ਹੋਏ ਹਨ ਜ਼ਖਮੀ | Punjab News

  • ਪੁਲਿਸ ਨੇ ਪ੍ਰਦਰਸ਼ਨਕਾਰੀਆਂ ’ਤੇ ਮਾਰੀਆਂ ਪਾਣੀ ਦੀਆਂ ਬੁਛਾੜਾਂ

ਸੰਗਰੂਰ (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ)। Punjab News: ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਨੇੜੇ ਈਟੀਟੀ ਅਧਿਆਪਕਾਂ ਤੇ ਪੁਲਿਸ ਵਿਚਕਾਰ ਝੜਪ ਹੋ ਗਈ, ਸਿੱਟੇ ਵਜੋਂ ਪੁਲਿਸ ਵੱਲੋਂ ਕੀਤੇ ਗਏ ਲਾਠੀ ਚਾਰਜ ਦੌਰਾਨ ਕਈ ਪ੍ਰਦਰਸ਼ਨਕਾਰੀ ਅਧਿਆਪਕ ਜਖਮੀ ਹੋ ਗਏ, ਪੁਲਿਸ ਨੂੰ ਪ੍ਰਦਰਸ਼ਨਕਾਰੀਆਂ ਨੂੰ ਕੰਟਰੋਲ ਕਰਨ ਲਈ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਵੀ ਕਰਨੀ ਪਈ। ਈਟੀਟੀ ਅਧਿਆਪਕ ਆਪਣੀਆਂ ਮੰਗਾਂ ਦੇ ਹੱਕ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਰਾਓ ਕਰਨ ਪਹੁੰਚੇ ਸਨ। ਜਾਣਕਾਰੀ ਮੁਤਾਬਿਕ ਪਿਛਲੇ ਲੰਮੇ ਸਮੇਂ ਤੋਂ ਆਪਣੀ ਜੁਆਇਨਿੰਗ ਦੀ ਮੰਗ ਕਰ ਰਹੀਆਂ।

ਇਹ ਖਬਰ ਵੀ ਪੜ੍ਹੋ : ਕੈਬਨਿਟ ਮੰਤਰੀ ਦਾ ਘਿਰਾਓ ਕਰਨ ਜਾ ਰਹੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁਲਿਸ ਵੱਲੋਂ ਗ੍ਰਿਫਤਾਰ

ਈਟੀਟੀ ਕਾਡਰ ਦੀ 5994 ਯੂਨੀਅਨ ਤੇ 2364 ਯੂਨੀਅਨ ਨੇ ਸਾਂਝੇ ਤੌਰ ’ਤੇ ਮੰਗਲਵਾਰ ਨੂੰ ਸੰਗਰੂਰ ਸਥਿਤ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ’ਤੇ ਕਈ ਘੰਟੇ ਜਾਮ ਲਾਈ ਰੱਖਿਆ। ਇਸ ਦੌਰਾਨ ਬੇਰੁਜਗਾਰ ਅਧਿਆਪਕਾਂ ਨੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਖਿਲਾਫ਼ ਜੋਰਦਾਰ ਨਾਅਰੇਬਾਜੀ ਕਰਦੇ ਹੋਏ ਪਿੱਟ ਸਿਆਪਾ ਕੀਤਾ। ਉਕਤ ਬੇਰੁਜਗਾਰ ਅਧਿਆਪਕ ਮੰਗਲਵਾਰ ਸਵੇਰੇ 10 ਵਜੇ ਵੇਰਕਾ ਮਿਲਕ ਪਲਾਂਟ ਸੰਗਰੂਰ ਵਿਖੇ ਇਕੱਠੇ ਹੋਏ ਸਨ। ਜਿੱਥੇ ਵੱਖ-ਵੱਖ ਆਗੂਆਂ ਨੇ ਸੰਬੋਧਨ ਕੀਤਾ। ਇਸ ਤੋਂ ਬਾਅਦ ਵਿਸ਼ਾਲ ਰੋਸ ਮਾਰਚ ਕੱਢਦੇ ਹੋਏ ਨੈਸ਼ਨਲ ਹਾਈ ਵੇ ’ਤੇ ਪਹੁੰਚੇ, ਜਿੱਥੇ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। Punjab News

ਪ੍ਰਦਰਸਨਕਾਰੀ ਅਧਿਆਪਕ ਜਿਉਂ ਹੀ ਪੁਲਿਸ ਦੀਆਂ ਰੋਕਾਂ ਤੋੜ ਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧਣ ਲੱਗੇ ਤਾਂ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਤੇ ਲਾਠੀ ਚਾਰਜ ਕਰਨਾ ਪਿਆ ਤੇ ਪਾਣੀ ਦੀਆਂ ਬੁਛਾੜਾ ਕਾਰਨ ਉਨ੍ਹਾਂ ਨੂੰ ਪਿੱਛੇ ਨੂੰ ਹਟਾਉਣਾ ਪਿਆ। ਇਸ ਦੌਰਾਨ ਕਈ ਅਧਿਆਪਕਾਂ ਦੀਆਂ ਪੱਗਾਂ ਲੱਥ ਗਈਆਂ, ਕਈਆਂ ਅਧਿਆਪਕਾਂ ਨੂੰ ਹਲਕੀਆਂ ਸੱਟਾਂ ਵੀ ਲੱਗੀਆਂ। ਜਿਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਈਟੀਟੀ ਕਾਡਰ ਦੀਆਂ ਦੋਨੋ ਯੂਨੀਅਨਾਂ ਦੇ ਆਗੂ ਹਰਜੀਤ ਬੁਢਲਾਡਾ, ਬੰਟੀ ਕੰਬੋਜ, ਗੁਰਸੰਗਤ ਬੁਢਲਾਡਾ, ਬੱਗਾ ਖੁਡਾਲ, ਬਲਿਹਾਰ ਸਿੰਘ, ਪਰਮਪਾਲ ਫਾਜਿਲਕਾ।

ਮਨਪ੍ਰੀਤ ਮਾਨਸਾ, ਰਮੇਸ਼ ਅਬੋਹਰ, ਹਰੀਸ਼ ਕੰਬੋਜ ਤੇ ਪਰਗਟ ਬੋਹਾ ਨੇ ਦੱਸਿਆ ਕਿ ਈਟੀਟੀ 2364 ਭਰਤੀ ਸਬੰਧੀ ਪ੍ਰੋਵੀਜਨਲ ਸਿਲੈਕਸ਼ਨ ਸੂਚੀਆਂ ਸਿੱਖਿਆ ਵਿਭਾਗ ਵੱਲੋਂ 25 ਜੁਲਾਈ 2024 ਨੂੰ ਤੇ 5994 ਭਰਤੀਆਂ ਦੀ ਪ੍ਰੋਵੀਜਨਲ ਸਿਲੈਕਸ਼ਨ ਸੂਚੀਆਂ 1 ਸਤੰਬਰ 2024 ਨੂੰ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਪਰ ਅਜੇ ਤੱਕ ਸਿੱਖਿਆ ਵਿਭਾਗ ਵੱਲੋਂ ਸਾਨੂੰ ਜੁਆਇਨ ਨਹੀ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਜਖਮੀ ਹੋਏ ਬੇਰੁਜਗਾਰ ਅਧਿਆਪਕਾਂ ’ਚ ਪੂਜਾ, ਕਿਰਨ, ਆਕਾਸ਼, ਰਮੇਸ਼ ਅਬੋਹਰ, ਆਦਰਸ਼, ਸੁਖਦੇਵ ਅਬੋਹਰ, ਨੀਲਮ, ਪਿ੍ਰਯੰਕਾ, ਸ਼ੀਤਲ, ਸੂਰਜ ਪ੍ਰਕਾਸ਼, ਬੀਰ ਸਿੰਘ ਸਮੇਤ ਹੋਰ ਅਧਿਆਪਕ ਸ਼ਾਮਲ ਹਨ। Punjab News