ਪੁਲਿਸ ਨੇ ਪਰਿਵਾਰਕ ਮੈਬਰਾਂ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰਕੇ ਕਾਰਵਾਈ ਆਰੰਭੀ
ਬਰਨਾਲਾ, (ਜਸਵੀਰ ਸਿੰਘ ਗਹਿਲ) ਬਰਨਾਲਾ ਵਿਖੇ 4 ਦਸੰਬਰ ਨੂੰ ਗੁੰਮ ਹੋਏ ਨੌਜਵਾਨ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ ਪੁਲਿਸ ਨੇ ਲਾਪਤਾ 20 ਸਾਲਾ ਸੰਨੀ ਕੁਮਾਰ ਦੇ ਕਤਲ ਦੀ ਪੁਸ਼ਟੀ ਕਰਦਿਆਂ ਮਾਮਲਾ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਹੈ ਮ੍ਰਿਤਕ ਦੇ ਵੱਡੇ ਭਰਾ ਆਦੇਸ਼ ਕੁਮਾਰ ਨੇ ਦੱਸਿਆ ਕਿ ਉਹ ਸਥਾਨਕ ਸੇਖਾ ਰੋਡ ਦੀ ਗਲੀ ਨੰਬਰ 4 ਦਾ ਰਹਿਣ ਵਾਲਾ ਸੰਨੀ ਕੁਮਾਰ (20) ਪਿਛਲੇ 4 ਦਸੰਬਰ ਤੋਂ ਆਪਣੇ ਦੋਸਤਾਂ ਨਾਲ ਘਰੋਂ ਗਿਆ ਹੋਇਆ ਸੀ, ਜਿਸ ਦੀ ਪੁਲਿਸ ਨੇ ਹੱਤਿਆ ਹੋਣ ਦੀ ਪੁਸ਼ਟੀ ਕੀਤੀ ਹੈ ਉਨ੍ਹਾਂ ਇਹ ਵੀ ਦੱਸਿਆ ਕਿ ਸੰਨੀ ਨੂੰ 4 ਦਸੰਬਰ ਨੂੰ ਉਸ ਦੇ ਇੱਕ ਦੋਸਤ ਦਾ ਕੰਮ ‘ਤੇ ਜਾਣ ਸਬੰਧੀ ਫੋਨ ਆਇਆ ਤੇ ਪਿੱਛੋਂ ਉਸਨੂੰ ਘਰੋਂ ਬੁਲਾ ਕੇ ਆਪਣੇ ਨਾਲ ਲੈ ਗਏ ਇਸ ਪਿੱਛੋਂ ਸ਼ਾਮ 7-8 ਵਜੇ ਤੋਂ ਬਾਅਦ ਸੰਨੀ ਦਾ ਫੋਨ ਬੰਦ ਹੋ ਗਿਆ ਅਤੇ ਉਦੋਂ ਤੋਂ ਹੀ ਉਸ ਦੀ ਭਾਲ ਕੀਤੀ ਜਾ ਰਹੀ ਸੀ
ਉਨ੍ਹਾਂ ਦੱਸਿਆ ਕਿ ਅੱਜ ਜਦੋਂ ਪੁਲਸ ਵੱਲੋਂ ਸੰਨੀ ਦੇ ਦੋਸਤਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਪਤਾ ਲੱਗਿਆ ਕਿ ਉਨ੍ਹਾਂ ਨਾਲ ਕੁਝ ਗਲਤ ਵਾਪਰਿਆ ਹੈ, ਜਿਸ ਬਾਰੇ ਪਰਿਵਾਰ ਨੇ ਪੁਲਿਸ ਕੋਲ ਰਿਪੋਰਟ ਦਰਜ ਕਰਵਾਈ ਦਿੱਤੀ ਹੈ ਜਿਸ ਤੋਂ ਬਾਅਦ ਜਾਂਚ ਅਤੇ ਪੁੱਛਗਿੱਛ ਦੌਰਾਨ ਪੁਲਿਸ ਨੇ ਸੰਨੀ ਦੀ ਹੱਤਿਆ ਹੋਣ ਦੀ ਪੁਸ਼ਟੀ ਕੀਤੀ ਹੈ
ਜਿਸ ਦੀ ਮ੍ਰਿਤਕ ਦੇਹ ਦੀ ਭਾਲ ਜਾਰੀ ਹੈ ਪੀੜਤ ਪਰਿਵਾਰ ਇਨਸਾਫ ਦੀ ਮੰਗ ਕਰਦਿਆਂ ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਜ਼ਿਕਰਯੋਗ ਹੈ ਕਿ ਮ੍ਰਿਤਕ ਸੰਨੀ ਦਾ ਵਿਆਹ ਸਿਰਫ 6 ਮਹੀਨੇ ਪਹਿਲਾਂ ਹੋਇਆ ਸੀ ਜਿਸ ਕਾਰਨ ਉਸਦੀ ਪਤਨੀ 5 ਦਿਨਾਂ ਤੋਂ ਗਰਭਵਤੀ ਹੈ ਮਾਮਲੇ ਦੀ ਜਾਂਚ ਕਰ ਰਹੇ ਡੀਐਸਪੀ ਬਰਨਾਲਾ ਲਖਬੀਰ ਸਿੰਘ ਟਿਵਾਣਾ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਅਧਾਰ ‘ਤੇ ਮਾਮਲਾ ਦਰਜ ਕਰਕੇ ਚਾਰ ਲੋਕਾਂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ ਮੁੱਢਲੀ ਪੁੱਛਗਿੱਛ ਦੌਰਾਨ ਪਤਾ ਲੱਗਿਆ ਹੈ ਕਿ ਸੰਨੀ ਕੁਮਾਰ ਨੂੰ ਕਤਲ ਕਰਕੇ ਗਟਰ ਵਿੱਚ ਸੁੱਟ ਦਿੱਤਾ ਗਿਆ ਸੀ, ਜਿਸ ਦੀ ਭਾਲ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਦੋਸ਼ੀ ਪਾਏ ਜਾਣ ਵਾਲੇ ਬਖਸ਼ੇ ਨਹੀਂ ਜਾਣਗੇ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.