ਪੁਲਿਸ ਕਾਂਸਟੇਬਲ ਨੇ ਮਹਿਲਾ ਨੂੰ ਮਾਰਿਆ ਥੱਪੜ, ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ

Gurdaspur Police
ਗੁਰਦਾਸਪੁਰ : ਪੁਲਿਸ ਪੰਜਾਬ ਦਾ ਕਾਂਸਟੇਬਲ ਔਰਤ ਨੂੰ ਥੱਪੜ ਮਾਰਦਾ ਹੋਇਆ।

(ਸੱਚ ਕਹੂੰ ਨਿਊਜ਼) ਗੁਰਦਾਸਪੁਰ। ਪੰਜਾਬ ਪੁਲਿਸ ਦੇ ਇੱਕ ਕਾਂਸਟੇਬਲ ਨੇ ਇੱਕ ਮਹਿਲਾ ਨੂੰ ਥੱਪੜ ਮਾਰਿਆ, ਜਿਸਦੀ ਵੀਡੀਓ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋ ਰਹੀ ਹੈ। (Gurdaspur Police) ਜਾਣਕਾਰੀ ਅਨੁਸਾਰ ਇਹ ਘਟਨਾ ਗੁਰਦਾਸਪੁਰ ਦੇ ਪਿੰਡ ਭਾਮੜੀ ਦੀ ਹੈ। ਪੁਲਿਸ ਟੀਮ ਦਿੱਲੀ ਕਟੜਾ ਨੈਸ਼ਨਲ ਹਾਈਵੇ ਲਈ ਜ਼ਮੀਨ ਐਕੁਆਇਰ ਕਰਨ ਆਈ ਸੀ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਵੀ ਪੁਲੀਸ ਦੇ ਨਾਲ ਸੀ। ਦੂਜੇ ਪਾਸੇ ਵੀਡੀਓ ਦਾ ਨੋਟਿਸ ਲੈਂਦਿਆਂ ਉੱਚ ਅਧਿਕਾਰੀਆਂ ਨੇ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕਰ ਦਿੱਤਾ।

Gurdaspur Police
ਗੁਰਦਾਸਪੁਰ : ਪੁਲਿਸ ਪੰਜਾਬ ਦਾ ਕਾਂਸਟੇਬਲ ਔਰਤ ਨੂੰ ਥੱਪੜ ਮਾਰਦਾ ਹੋਇਆ।

ਇਹ ਵੀ ਪੜ੍ਹੋ : ਡਿਬਰੂਗੜ੍ਹ ਜੇਲ੍ਹ ਪਹੁੰਚੇ ਅੰਮ੍ਰਿਤਪਾਲ ਦੇ ਮਾਤਾ-ਪਿਤਾ

ਇਸ ਤੋਂ ਇਲਾਵਾ ਪੁਲੀਸ ਮੁਲਾਜ਼ਮਾਂ ’ਤੇ ਕਿਸਾਨ ਆਗੂਆਂ ਦੀ ਖਿੱਚ-ਧੂਹ ਕਰਨ ਅਤੇ ਉਨ੍ਹਾਂ ਦੀਆਂ ਪੱਗਾਂ ਲਾਹੁਣ ਦੇ ਦੋਸ਼ ਵੀ ਲਾਏ ਜਾ ਰਹੇ ਹਨ। ਇਸ ਕਾਰਨ ਸੂਬੇ ਦੇ ਕਈ ਇਲਾਕਿਆਂ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਲੋਕ ਧਰਨਾ ਦੇਣ ਦੀ ਚੇਤਾਵਨੀ ਦੇ ਰਹੇ ਹਨ। ਇਸ ਦੇ ਨਾਲ ਹੀ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਇੱਕ ਵਾਇਰਲ ਵੀਡੀਓ ਮਿਲੀ, ਜਿਸ ਦਾ ਨੋਟਿਸ ਲੈਂਦਿਆਂ ਉਸ ਖਿਲਾਫ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। Gurdaspur Police

LEAVE A REPLY

Please enter your comment!
Please enter your name here