Farmer Protest: ਕਿਸਾਨਾਂ ਦੀ ਫੜੋ-ਫੜ੍ਹੀ ਸ਼ੁਰੂ
Farmer Protest: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਹੋਈ ਮੀਟਿੰਗ ਬੇਸਿੱਟਾ ਰਹਿਣ ਉਪਰੰਤ ਕਿਸਾਨਾਂ ਵੱਲੋਂ ਐਲਾਨੇ 5 ਮਾਰਚ ਦੇ ਚੰਡੀਗੜ੍ਹ ਧਰਨੇ ਤੋਂ ਪਹਿਲਾਂ ਕਿਸਾਨ ਆਗੂਆਂ ਦੀ ਫੜੋ-ਫੜੀ ਸ਼ੁਰੂ ਹੋ ਗਈ ਹੈ। ਮੰਗਲਵਾਰ ਨੂੰ ਤੜਕ ਸਵੇਰੇ ਪੁਲਿਸ ਵੱਡੀ ਗਿਣਤੀ ’ਚ ਕਿਸਾਨ ਆਗੂਆਂ ਦੇ ਘਰ ਪੁੱਜੀ ਅਤੇ ਕਈ ਕਿਸਾਨ ਆਗੂਆਂ ਨੂੰ ਪੁਲਿਸ ਨੇ ਆਪਣੀ ਹਿਰਾਸਤ ’ਚ ਵੀ ਲਿਆ ਗਿਆ ਹੈ।
ਜਾਣਕਾਰੀ ਅਨੁਸਾਰ ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਸੂਬਾ ਆਗੂ ਬਲਵੰਤ ਸਿੰਘ, ਸੂਬਾ ਆਗੂ ਜਰਨੈਲ ਕਾਲੇਕੇ, ਬਲਾਕ ਪ੍ਰਧਾਨ ਗੁਰਜੀਤ ਸਿੰਘ, ਜਿਲਾ ਕਮੇਟੀ ਮੈਂਬਰ ਇੰਦਰਮੋਹਨ ਸਿੰਘ, ਬਲਾਕ ਆਗੂ ਪਾਲ ਸਿੰਘ, ਜ਼ਿਲ੍ਹਾ ਪ੍ਰਧਾਨ ਰਣਜੀਤ ਸਵਾਜਪੁਰ, ਜ਼ਿਲ੍ਹਾ ਸਕੱਤਰ ਸੁਰਿੰਦਰ ਸਿੰਘ ਸ਼ਿੰਦਾ, ਬੰਤ ਸਿੰਘ ਕਾਠਮੱਠੀ ਜਿਲ੍ਹਾ ਖਜਾਨਚੀ ਬੀਕੇਯੂ ਡਕੌੱਦਾ ਸਮੇਤ ਕਈ ਹੋਰ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। Farmer Protest
Read Also : Haryana Government News: ਨਾਇਬ ਸਰਕਾਰ ਨੇ ਹਰਿਆਣਾ ’ਚ ਬਣਾਈ ਕਮੇਟੀ, ਹੋਣ ਜਾ ਰਿਹੈ ਵੱਡਾ ਬਦਲਾਅ
ਇਸ ਦੌਰਾਨ ਪੁਲਿਸ ਨੇ ਜਿਨ੍ਹਾਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂਆਂ ਨੂੰ ਗ੍ਰਿਫਤਾਰ ਕੀਤਾ ਹੈ, ਇਹ ਯੂਨੀਅਨ ਸੰਭੂ ਤੇ ਖਨੋਰੀ ਬਾਰਡਰ ਤੇ ਚੱਲ ਰਹੇ ਧਰਨੇ ਦਾ ਹਿੱਸਾ ਹੈ ਅਤੇ ਸਯੁੰਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਸਾਮਲ ਨਹੀ ਸੀ। ਇਸ ਸਬੰਧੀ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸੁਖਵਿੰਦਰ ਕੌਰ ਨੇ ਵੀਡੀਓ ਜਾਰੀ ਕਰਦਿਆਂ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਸਾਨ ਆਗੂਆਂ ਨੂੰ ਰਿਹਾ ਕਰਨ ਦੀ ਮੰਗ ਕੀਤੀ ਹੈ।