ਪੁਲਿਸ ਮੁਕਾਬਲਾ: ਆਈਜੀ ਹੈੱਡਕੁਆਰਟਰ ਵੱਲੋਂ ਡੀਸੀਪੀ ਦਿਹਾਤੀ ਦੀ ਅਗਵਾਈ ’ਚ ਜਾਂਚ ਟੀਮ ਗਠਿਤ

Police Encounter
ਲੁਧਿਆਣਾ : ਆਈਜੀ ਸੁਖਚੈਨ ਸਿੰਘ ਗਿੱਲ ਕਮਿਸ਼ਨਰ ਪੁਲਿਸ ਲੁਧਿਆਣਾ ਕੁਲਦੀਪ ਸਿੰਘ ਚਹਿਲ ਦੇ ਨਾਲ ਜਾਣਕਾਰੀ ਦੇਣ ਸਮੇਂ।

ਪੁਲਿਸ ਨੂੰ ਵੱਖ ਵੱਖ 24 ਮਾਮਲਿਆਂ ਵਿੱਚ ਲੋੜੀਂਦਾ ਸੀ ਮ੍ਰਿਤਕ ਵਿੱਕੀ ਗੈਂਗਸਟਰ: ਆਈਜੀ ਗਿੱਲ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਸੁਖਦੇਵ ਸਿੰਘ ਉਰਫ਼ ਵਿੱਕੀ ਤੋਂ ਬਾਅਦ ਆਈਜੀ ਸੁਖਚੈਨ ਸਿੰਘ ਗਿੱਲ ਵੱਲੋਂ ਡਿਪਟੀ ਕਮਿਸ਼ਨਰ ਦਿਹਾਤੀ ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਗਠਿਤ ਕੀਤੀ ਹੈ। ਟੀਮ ਵੱਲੋਂ ਗੈਂਗਸਟਰ ਵਿੱਕੀ ਦੇ ਪਿਛਲੇ ਅਤੇ ਅਗਾਂਹਵਧੂ ਸਬੰਧਾਂ ਦੀ ਜਾਂਚ ਕੀਤੀ ਜਾਵੇਗੀ। (Police Encounter)

ਲੁਧਿਆਣਾ ਦੇ ਪੁਲਿਸ ਕਮਿਸਨਰ (ਸੀ.ਪੀ.) ਕੁਲਦੀਪ ਸਿੰਘ ਚਾਹਲ ਦੇ ਨਾਲ ਆਈ.ਜੀ.ਪੀ ਹੈੱਡਕੁਆਰਟਰ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਮ੍ਰਿਤਕ ਅਪਰਾਧੀ ਸੁਖਦੇਵ ਸਿੰਘ ਉਰਫ਼ ਵਿੱਕੀ ਨੇ 19 ਸਾਲ ਪਹਿਲਾਂ 2004 ’ਚ ਚੋਰੀ ਦੀ ਛੋਟੀ ਜਿਹੀ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਘਿਨਾਉਣੇ ਅਪਰਾਧ ਕਰਨੇ ਸ਼ੁਰੂ ਕਰ ਦਿੱਤੇ। ਮੌਜੂਦਾ ਸਮੇਂ ਵਿੱਚ ਮ੍ਰਿਤਕ ਵਿੱਕੀ ਜ਼ਿਆਦਾਤਰ ਕਤਲ, ਡਕੈਤੀ, ਚੋਰੀ, ਸਨੈਚਿੰਗ, ਜਬਰੀ ਵਸੂਲੀ, ਐਨਡੀਪੀਐਸ ਕੇਸਾਂ ਆਦਿ ਦੇ ਘੱਟੋ- ਘੱਟ 24 ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ ਜੋ ਬੁੱਧਵਾਰ ਸ਼ਾਮ ਨੂੰ ਲੁਧਿਆਣਾ ਦੇ ਪਿੰਡ ਪੰਜੇਟਾ ਵਿਖੇ ਕੋਹਾੜਾ- ਮਾਛੀਵਾੜਾ ਰੋਡ ’ਤੇ ਪੁਲਿਸ ਮੁਕਾਬਲੇ ਦੌਰਾਨ ਮਾਰਿਆ ਗਿਆ।

ਉਨਾਂ ਦੱਸਿਆ ਕਿ ਵਿੱਕੀ ਦੇ ਸਾਥੀ ਆਰੀਅਨ ਸਿੰਘ ਉਰਫ ਰਾਜਾ (21) ਯੂਪੀ ਹਾਲ ਅਬਾਦ ਮੋਤੀ ਨਗਰ ਲੁਧਿਆਣਾ, ਸੁਨੀਲ ਕੁਮਾਰ (21) ਵਾਸੀ ਖੁਸ਼ੀ ਨਗਰ ਅਤੇ ਬਲਵਿੰਦਰ ਸਿੰਘ (27) ਵਾਸੀ ਮਾਛੀਵਾੜਾ ਨੂੰ ਕਮਿਸਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਪਹਿਲਾਂ ਹੀ ਗਿ੍ਰਫਤਾਰ ਕੀਤਾ ਜਾ ਚੁੱਕਾ ਸੀ। ਆਈਜੀਪੀ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਮ੍ਰਿਤਕ ਦੇ ਕਬਜੇ ’ਚੋਂ ਇੱਕ 32 ਬੋਰ ਦਾ ਪਿਸਤੌਲ, ਇੱਕ ਮੈਗਜ਼ੀਨ, ਇੱਕ ਜਿੰਦਾ ਕਾਰਤੂਸ ਅਤੇ ਤਿੰਨ ਖਾਲੀ ਕਾਰਤੂਸ ਬਰਾਮਦ ਕੀਤੇ ਹਨ ਅਤੇ ਉਸ ਦਾ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸ ’ਤੇ ਉਹ ਮੁਕਾਬਲੇ ਤੋਂ ਪਹਿਲਾਂ ਜਾ ਰਿਹਾ ਸੀ।

ਇਹ ਵੀ ਪੜ੍ਹੋ: ਵਿਜੀਲੈਂਸ ਨੂੰ ਸਾਬਕਾ ਰਜਿਸਟਰਾਰ ਤੇ ਸੁਪਰਡੈਂਟ ਦਾ ਮਿਲਿਆ 3 ਦਿਨਾਂ ਦਾ ਪੁਲਿਸ ਰਿਮਾਂਡ

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਆਈ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ’ਚੋਂ ਗੈਂਗਸਟਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਨਸਾ ਤਸਕਰਾਂ ਦੇ ਖਾਤਮੇ ਲਈ ਸੁਹਿਰਦ ਯਤਨ ਕਰ ਰਹੀ ਹੈ ਅਤੇ ਕਿਸੇ ਨੂੰ ਵੀ ਇਸ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਉਨਾਂ ਦੱਸਿਆ ਸਿੱਟ ’ਚ ਡਿਪਟੀ ਕਮਿਸ਼ਨਰ ਦਿਹਾਤੀ ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ਵਿੱਚ ਵਧੀਕ ਡੀਸੀਪੀ ਜੋਨ- 4 ਤੁਸਾਰ ਗੁਪਤਾ, ਵਧੀਕ ਡੀਸੀਪੀ (ਡੀ) ਰੁਪਿੰਦਰ ਕੌਰ ਸਰਾਂ ਅਤੇ ਐਸਐਚਓ ਡਵੀਜਨ ਨੰਬਰ 7 ਸੁਖਦੇਵ ਸਿੰਘ ਵੱਲੋਂ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਸੁਖਦੇਵ ਵਿੱਕੀ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾਵੇਗੀ।

 ਤਾਜ਼ਾ ਮਾਮਲਿਆਂ ਦੀ ਜਾਣਕਾਰੀ (Police Encounter)

ਆਈਜੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਸੁਖਦੇਵ ਵਿੱਕੀ ਨੇ 8 ਦਸੰਬਰ ਆਪਣੇ ਸਾਥੀ ਨਾਲ ਜਮਾਲਪੁਰ ਇਲਾਕੇ ਵਿੱਚ ਇੱਕ ਮੈਡੀਕਲ ਸਟੋਰ ਦੇ ਮਾਲਕ ਤੋਂ 1.25 ਲੱਖ ਰੁਪਏ, 2 ਮੋਬਾਈਲ ਫੋਨ ਅਤੇ ਇੱਕ ਲੈਪਟਾਪ ਲੁੱਟਣ ਤੋਂ ਬਾਅਦ ਦੁਕਾਨਦਾਰ ਨੂੰ ਗੋਲੀ ਮਾਰ ਦਿੱਤੀ ਸੀ। ਇਸੇ ਤਰਾਂ 10 ਦਸੰਬਰ ਵੀ ਸੁਖਦੇਵ ਵਿੱਕੀ ਆਪਣੇ ਸਾਥੀਆਂ ਸਣੇ 2 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ 5 ਵਾਰਦਾਤਾਂ ਨੂੰ ਅੰਜਾਮ ਦਿੰਦਿਆਂ ਇੱਕ ਮੋਟਰਸਾਇਕਲ ਖੋਹਣ, ਮਨੀ ਐਕਸਚੇਂਜਰ, ਇੱਕ ਜਨਰਲ ਸਟੋਰ, ਇੱਕ ਕਰਿਆਨਾ ਸਟੋਰ ਅਤੇ 4 ਹਥਿਆਰਬੰਦ ਡਕੈਤੀਆਂ ਸ਼ਾਮਲ ਸਨ। ਇਸ ਤੋਂ ਇਲਾਵਾ ਇੱਕ ਸ਼ਰਾਬ ਦੇ ਠੇਕੇ ’ਤੇ ਇੱਕ ਵਿਅਕਤੀ ਨੂੰ ਗੋਲੀ ਵੀ ਮਾਰੀ ਸੀ।

 ਇਹ ਵੀ ਪੜ੍ਹੋ (Police Encounter)

ਆਈਜੀ ਗਿੱਲ ਮੁਤਾਬਕ 6 ਅਪ੍ਰੈਲ 2022 ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਗਠਨ ਤੋਂ ਲੈ ਕੇ ਪੰਜਾਬ ਪੁਲਿਸ ਦੀਆਂ ਫੀਲਡ ਯੂਨਿਟਾਂ ਦੇ ਨਾਲ ਸਪੈਸ਼ਲ ਫੋਰਸ ਨੇ 906 ਗੈਂਗਸਟਰਾਂ/ਅਪਰਾਧੀਆਂ ਨੂੰ ਗਿ੍ਰਫਤਾਰ ਕਰਨ ਕਰਕੇ 293 ਗੈਂਗਸਟਰਾਂ/ਅਪਰਾਧੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ। ਪੁਲਿਸ ਨੇ ਅਪਰਾਧਿਕ ਗਤੀਵਿਧੀਆਂ ’ਚ ਵਰਤੇ ਗਏ 921 ਹਥਿਆਰ ਤੇ 197 ਵਾਹਨ ਬਰਾਮਦ ਕੀਤੇ ਹਨ।