ਗੈਂਗਸਟਰਾਂ ’ਤੇ ਪੁਲਿਸ ’ਚ ਮੁਕਾਬਲਾ, ਦੋ ਗੈਂਗਸਟਰਾਂ ਦੀ ਮੌਤ

Encounter

(ਜਸਵੀਰ ਸਿੰਘ ਗਹਿਲ) ਲੁਧਿਆਣਾ। ਸਨਅਤੀ ਸ਼ਹਿਰ ਲੁਧਿਆਣਾ ਵਿਖੇ ਗੈਂਗਸਟਰਾਂ ਤੇ ਪੁਲਿਸ ਵਿਚਕਾਰ ਟਿੱਬਾ ਇਲਾਕੇ ਵਿੱਚ ਹੋਏ ਮੁਕਾਬਲੇ ’ਚ ਦੋ ਗੈਂਗਸਟਰਾਂ ਦੀ ਮੌਤ ਹੋ ਗਈ ਤੇ ਇੱਕ ਏਐੱਸਆਈ ਜ਼ਖਮੀ ਹੋ ਗਿਆ ਮਾਰੇ ਗਏ ਗੈਂਗਸਟਰ ਸੰਭਵ ਜੈਨ ਅਗਵਾ ਮਾਮਲੇ ਵਿਚ ਸ਼ਾਮਲ ਸਨ। (Encounter)

ਪੁਲਿਸ ਕਮਿਸਨਰ ਕੁਲਦੀਪ ਸਿੰਘ ਚਾਹਲ ਨੇ ਦੋ ਗੈਂਗਸਟਰਾਂ ਦੇ ਪੁਲਿਸ ਮੁਕਾਬਲੇ ਵਿੱਚ ਮਾਰੇ ਜਾਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਿਸ ਨੂੰ ਦੋਵੇਂ ਗੈਂਗਸਟਰ ਸੰਭਵ ਜੈਨ ਅਗਵਾ ਮਾਮਲੇ ਵਿੱਚ ਲੋੜੀਂਦੇ ਸਨ ਜਿਨ੍ਹਾਂ ਨੂੰ ਪੁਲਿਸ ਗਿ੍ਰਫਤਾਰ ਕਰਨ ਪਹੁੰਚੀ ਸੀ ਪਰ ਅੱਗੋਂ ਉਨ੍ਹਾਂ ਫਾਇਰਿੰਗ ਕੀਤੀ, ਜਿਸ ਦੇ ਜਵਾਬ ਵਿੱਚ ਪੁਲਿਸ ਵੱਲੋਂ ਵੀ ਜਵਾਬੀ ਫਾਇਰਿੰਗ ਕੀਤੀ ਗਈ, ਜਿਸ ਵਿੱਚ ਦੋ ਗੈਂਗਸਟਰਾਂ ਦੀ ਮੌਤ ਹੋ ਗਈ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਰਨ ਵਾਲਿਆਂ ਦੀ ਪਹਿਚਾਣ ਸੰਜੀਵ ਉਰਫ਼ ਸੰਜੂ ਬ੍ਰਾਹਮਣ ਤੇ ਸੁਭਮ ਗੋਪੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਇਸ ਦਿਨ ਕੀਤਾ ਗਜ਼ਟਿਡ ਛੁੱਟੀ ਦਾ ਐਲਾਨ

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਲੁਧਿਆਣਾ ਦੇ ਕਾਰੋਬਾਰੀ ਸੰਭਵ ਜੈਨ ਨੂੰ ਅਗਵਾ ਕਰਨ ਤੋਂ ਬਾਅਦ ਗੈਂਗਸਟਰਾਂ ਨੇ ਉਸ ਦੇ ਪਰਿਵਾਰ ਕੋਲੋਂ ਕਰੋੜਾਂ ਰੁਪਏ ਦੀ ਫਿਰੌਤੀ ਮੰਗੀ ਸੀ ਇਸ ਮਾਮਲੇ ਵਿੱਚ ਮੁਲਜਮਾਂ ਨੇ ਸੰਭਵ ਜੈਨ ਦੇ ਪੱਟ ਵਿੱਚ ਗੋਲੀ ਮਾਰ ਕੇ ਉਸ ਨੂੰ ਜਗਰਾਉਂ ਪੁਲ ’ਤੇ ਸੁੱਟ ਦਿੱਤਾ ਸੀ ਅਤੇ ਉਸ ਦੀ ਨਵੀਂ ਕੀਆ ਕਾਰ ਲੁੱਟ ਕੇ ਫਰਾਰ ਹੋ ਗਏ ਸਨ। (Encounter)

ਬੁੱਧਵਾਰ ਦੁਪਹਿਰ ਨੂੰ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਸ ਮਾਮਲੇ ਵਿੱਚ ਚਾਰ ਮੁਲਜਮਾਂ ਨੂੰ ਕਾਬੂ ਕੀਤੇ ਜਾਣ ਦੀ ਪੁਸਟੀ ਕਰਦਿਆਂ ਦੱਸਿਆ ਕਿ ਕੇਸ ਵਿੱਚ ਪੁਲਿਸ ਨੇ ਦੋ ਹੋਰ ਮੁਲਜ਼ਮਾਂ ਨੂੰ ਗਿ੍ਰਫਤਾਰ ਕਰਨਾ ਸੀ। ਜਿਨ੍ਹਾਂ ਨਾਲ ਸ਼ਾਮ 5:30 ਵਜੇ ਦੇ ਕਰੀਬ ਪੁਲਿਸ ਪਾਰਟੀ ਦਾ ਟਿੱਬਾ ਇਲਾਕੇ ਵਿੱਚ ਮੁਕਾਬਲਾ ਹੋ ਗਿਆ ਜਿੱਥੇ ਕ੍ਰਾਸ ਫਾਇਰਿੰਗ ਵਿੱਚ ਦੋ ਗੈਂਗਸਟਰਾਂ ਦੀ ਥਾਂ ’ਤੇ ਹੀ ਮੌਤ ਹੋ ਗਈ। ਜਦਕਿ ਗੋਲੀ ਲੱਗਣ ਨਾਲ ਜਖਮੀ ਹੋਏ ਏ ਐੱਸ ਆਈ ਨੂੰ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।