Police Encounter Malout: ਸ਼ਿਵ ਸੈਨਾ ਆਗੂ ਦੀ ਹੱਤਿਆ ਦੇ ਮੁਲਜ਼ਮਾਂ ਨਾਲ ਪੁਲਿਸ ਦਾ ਮੁਕਾਬਲਾ, 3 ਮੁਲਜ਼ਮ ਜ਼ਖ਼ਮੀ

Police Encounter Malout
Police Encounter Malout: ਸ਼ਿਵ ਸੈਨਾ ਆਗੂ ਦੀ ਹੱਤਿਆ ਦੇ ਮੁਲਜ਼ਮਾਂ ਨਾਲ ਪੁਲਿਸ ਦਾ ਮੁਕਾਬਲਾ, 3 ਮੁਲਜ਼ਮ ਜ਼ਖ਼ਮੀ

Police Encounter Malout: (ਮਨੋਜ) ਮਲੋਟ। ਮੋਗਾ ਵਿਖੇ ਸ਼ਿਵ ਸੈਨਾ ਆਗੂ ਮੰਗਤ ਰਾਮ ਦੀ ਹੱਤਿਆ ਦੇ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਸੀਆਈਏ ਮੋਗਾ ਅਤੇ ਸੀਆਈਏ ਮਲੋਟ ਦੇ ਅਪਰੇਸ਼ਨ ਦੌਰਾਨ ਬੀਤੀ ਰਾਤ ਮਲੋਟ ਬੱਸ ਸਟੈਂਡ ਕੋਲ 2 ਮੁਲਜ਼ਮ ਗੋਲੀ ਲੱਗਣ ਨਾਲ ਜਖਮੀ ਹੋ ਗਏ, ਜਦਕਿ ਇੱਕ ਭੱਜਣ ਦੀ ਕੋਸ਼ਿਸ਼ ਦੌਰਾਨ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ: Crime News: ਚੋਰੀ ਦੇ 3 ਮੋਟਰਸਾਈਕਲਾਂ ਸਮੇਤ 4 ਵਿਅਕਤੀ ਗ੍ਰਿਫਤਾਰ

ਜਾਣਕਾਰੀ ਦਿੰਦਿਆਂ ਡਾ.ਅਖਿਲ ਚੌਧਰੀ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮੋਗਾ ਵਿਖੇ ਸ਼ਿਵ ਸੈਨਾ ਆਗੂ ਮੰਗਤ ਰਾਮ ਦੀ ਹੱਤਿਆ ਦੇ ਮੁਲਜ਼ਮਾਂ ਨੂੰ ਸ਼ੁਕਰਵਾਰ ਰਾਤ ਨੂੰ ਸੀਆਈਏ ਮੋਗਾ ਅਤੇ ਸੀਆਈਏ ਮਲੋਟ ਦੀ ਟੀਮ ਨੇ ਮਲੋਟ ਬੱਸ ਸਟੈਂਡ ਕੋਲ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਜਵਾਬੀ ਕਾਰਵਾਈ ’ਚ ਕਥਿਤ ਮੁਲਜ਼ਮ ਅਰੁਣ ਉਰਫ ਦੀਪੂ ਅਤੇ ਅਰੁਣ ਉਰਫ ਸਿੰਘਾ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ ਜਦਕਿ ਰਾਜਵੀਰ ਉਰਫ ਲੱਡੂ ਭੱਜਣ ਦੀ ਕੋਸ਼ਿਸ਼ ਦੌਰਾਨ ਜ਼ਖ਼ਮੀ ਹੋ ਗਿਆ। ਇਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਮਲੋਟ ਵਿੱਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ 13 ਮਾਰਚ 2025 ਦੀ ਰਾਤ ਨੂੰ ਸ਼ਿਵ ਸੇਨਾ ਆਗੂ ਮੰਗਤ ਰਾਮ ਦਾ ਮੋਗਾ ਸ਼ਹਿਰ ਨੇੜੇ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਮੋਗਾ ਪੁਲਿਸ ਵੱਲੋਂ 6 ਬਾਏਨੇਮ ਵਿਅਕਤੀਆਂ ਅਤੇ 3 ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ਼ ਕੀਤਾ ਗਿਆ ਸੀ। Police Encounter Malout